ਬੀ ਐਸ ਧਾਲੀਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। |
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਿਹੜੇ ਵਿਦਿਆਰਥੀ ਵੋਟਰ ਬਣਨ ਦੇ ਯੋਗ ਹੋ ਚੁੱਕੇ ਹਨ ਪਰ ਉਨ੍ਹਾਂ ਦਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਉਨ੍ਹਾਂ ਦੀਆਂ ਵੋਟਾਂ ਬਣਾਉਣ ਲਈ ਇੱਕ ਇੱਕ ਅਧਿਆਪਕ / ਲੈਕਚਰਾਰ / ਪ੍ਰੋਫੈਸਰ ਨੂੰ ਬੂਥ ਲੈਵਲ ਅਫ਼ਸਰ ਅਤੇ ਇੱਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ। ਬੂਥ ਲੈਵਲ ਅਫ਼ਸਰ ਸਬੰਧਤ ਵਿਦਿਅਕ ਅਦਾਰੇ ਦੇ ਵਿਦਿਆਰਥੀਆਂ ਦੇ ਨਾਂ ਵੋਟਰ ਸੂਚੀ ਵਿੱਚ ਦਰਜ ਹੋਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੋਟ ਬਣਾਉਣ ਦਾ ਫਾਰਮ ਨੰਬਰ 6 ਦਾਖਲਾ ਫਾਰਮ ਦੇ ਨਾਲ ਉਪਲਬੱਧ ਕਰਾਇਆ ਜਾਵੇ ਅਤੇ ਜਿਨ੍ਹਾਂ ਦੀ ਵੋਟ ਨਹੀਂ ਬਣੀ ਉਨ੍ਹਾਂ ਪਾਸੋਂ ਇਹ ਫਾਰਮ ਭਰਵਾਇਆ ਜਾਵੇ। ਫਾਰਮ ਵੈਰੀਫਾਈ ਕਰਨ ਉਪਰੰਤ ਬੂਥ ਲੈਵਲ ਅਫ਼ਸਰ, ਨੋਡਲ ਅਫ਼ਸਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਭੇਜਣ ਦਾ ਜਿੰਮੇਵਾਰ ਹੋਵੇਗਾ। ਬੂਥ ਲੈਵਲ ਅਫ਼ਸਰ ਸਬੰਧਤ ਵਿਦਿਆਰਥੀ ਦਾ ਨਾਂ ਵੋਟਰ ਸੂਚੀ ਵਿੱਚ ਦਰਜ ਕਰਾਉਣ ਅਤੇ ਉਸ ਨੂੰ ਵੋਟਰ ਸ਼ਨਾਖਤੀ ਕਾਰਡ ਉਪਲਬੱਧ ਕਰਾਉਣ ਦਾ ਜਿੰਮੇਵਾਰ ਹੋਵੇਗਾ। ਵੋਟਰ ਆਪਣੀ ਵੋਟ ਮੁੱਖ ਚੋਣ ਅਫ਼ਸਰ ਪੰਜਾਬ ਦੀ ਦਫ਼ਤਰੀ ਵੈਬਸਾਈਟ www.ceopunjab.nic.in ਤੇ ਚੈਕ ਕਰ ਸਕਦਾ ਹੈ।
ਉਨ•ਾਂ ਹੋਰ ਕਿਹਾ ਕਿ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇ । ਇਸ ਸਬੰਧੀ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਐਨ.ਆਰ.ਆਈ. ਸਭਾਵਾਂ ਅਤੇ ਪ੍ਰਵਾਸੀਆਂ ਭਾਰਤੀਆਂ ਜਿਨ•ਾਂ ਕੋਲ ਇੰਡੀਅਨ ਪਾਸ ਪੋਰਟ ਹੋਣ ਦੀਆਂ ਵੋਟਾਂ ਬਣਾਉਣ ਲਈ ਫਾਰਮ 6-ਏ ਭਰਾਉਣ ਅਤੇ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਨਹਿਰੂ ਯੁਵਾ ਕੇਂਦਰ ਵੱਲੋਂ ਵੀ ਪਿੰਡਾਂ ਵਿੱਚ ਕੈਂਪ ਲਗਾਉਣ ਸਮੇਂ ਨੌਜਵਾਨ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਜਾਵੇ।
No comments:
Post a Comment