ਤਲਵਾੜਾ, 24 ਜੂਨ: ਜ਼ਿਲ੍ਹਾ ਹੁਸਿਆਰਪੁਰ ਦੇ ਹਾਜੀਪੁਰ ਅਤੇ ਤਲਵਾੜਾ ਬਲਾਕ ਵਿੱਚ ਗੈਰ ਕਾਨੂੰਨੀ ਢੰਗ ਨਾਲ ਹੋ ਰਹੀ ਮਾਈਨਿੰਗ ਦੀ ਚੈਕਿੰਗ ਕਰਨ ਸਬੰਧੀ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਪਿੰਡ ਵਰਿਆਣਾ, ਉਲਾਹਾ ਅਤੇ ਸੰਧਵਾਲ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਜਨਰਲ ਮੈਨੇਜਰ ਉਦਯੋਗ ਵਿਭਾਗ, ਮਾਈਨਿੰਗ ਵਿਭਾਗ ਦੇ ਅਧਿਕਾਰੀ, ਸਥਾਨਕ ਐਸ.ਐਚ.ਓ., ਬੀ ਡੀ ਓ ਹਾਜੀਪੁਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰ: ਦੀਪਇੰਦਰ ਸਿੰਘ ਨੇ ਪਿੰਡ ਵਰਿਆਣਾ ਅਤੇ ਉਲਾਹਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਹੋ ਰਹੀ ਮਾਈਨਿੰਗ ਨੂੰ ਰੋਕਣ ਲਈ ਸਬੰਧਤ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਪਿੰਡ ਸੰਧਵਾਲ ਵਿਖੇ ਕਰੈਸ਼ਰ ਦੇ ਮਾਲਕ ਵੱਲੋਂ ਨਜਾਇਜ਼ ਤੌਰ ਤੇ ਕੀਤੀ ਜਾ ਰਹੀ ਮਾਈਨਿੰਗ ਦਾ ਗੰਭੀਰ ਨੋਟਿਸ ਲੈਂਦੇ ਹੋਏ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਫਰਮ ਦੇ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਮੌਕੇ ਤੇ ਦੇਖਿਆ ਕਿ ਸਬੰਧਤ ਕਰੈਸ਼ਰ ਦੇ ਮਾਲਕ ਵੱਲੋਂ ਲਗਭਗ 50 ਫੁੱਟ ਡੂੰਘੀ ਮਾਈਨਿੰਗ ਕੀਤੀ ਗਈ ਹੈ ਜਦ ਕਿ ਮਾਈਨਿੰਗ ਵਿਭਾਗ ਵੱਲੋਂ 10 ਫੁੱਟ ਤੱਕ ਮਾਈਨਿੰਗ ਕਰਨ ਦੀ ਆਗਿਆ ਦਿੱਤੀ ਜਾਂਦੀ ਹੈ। ਇਸ ਫਰਮ ਵੱਲੋਂ ਕਰੈਸ਼ਰ ਦਾ ਲਾਇਸੰਸ ਲੈ ਕੇ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕੀਤੀ ਜਾ ਰਹੀ ਸੀ। ਮੌਕੇ ਤੇ ਫਰਮ ਦੇ 2 ਟਰੱਕ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਕਬਜ਼ੇ ਵਿੱਚ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਮੌਕੇ ਤੇ ਪ੍ਰਦੂਸ਼ਣ ਵਿਭਾਗ ਨੂੰ ਸਬੰਧਤ ਫਰਮ ਦਾ ਲਾਇਸੰਸ ਕੈਂਸਲ ਕਰਨ ਸਬੰਧੀ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ । ਉਨ੍ਹਾਂ ਦੱਸਿਆ ਕਿ ਜਿਲ੍ਹਾ ਹੁਸਿਆਰਪੁਰ ਵਿੱਚ ਪੈਂਦੇ ਖਣਿਜ, ਗਰੈਵਲ ਅਤੇ ਰੇਤ ਆਦਿ ਦੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੁਧਾਰਕ ਕਦਮ ਚੁੱਕਦੇ ਹੋਏ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੇ ਅਧਿਕਾਰੀ ਗੈਰ ਕਾਨੂੰਨੀ ਢੰਗ ਨਾਲ ਹੋਰ ਰਹੀ ਮਾਈਨਿੰਗ ਨੂੰ ਰੋਕਣ ਲਈ ਅਚਨਚੇਤ ਛਾਪੇ ਮਾਰ ਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣਗੇ ।

No comments:
Post a Comment