ਹੁਸਿਆਰਪੁਰ, 21 ਜੂਨ: ਕਿਸਾਨਾਂ ਨੂੰ ਕੋ-ਅਪਰੇਟਿਵ ਸੁਸਾਇਟੀਆਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਖਾਦਾਂ ਖਾਤਿਆਂ ਰਾਹੀਂ ਹੀ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਖਾਦ ਦੀ ਮਾਤਰਾ ਖੇਤੀਯੋਗ ਜਮੀਨ ਦੇ ਰਕਬੇ ਅਨੁਸਾਰ ਹੀ ਦਿੱਤੀ ਜਾਵੇ। ਇਹ ਜਾਣਕਾਰੀ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਖੇਤੀਬਾੜੀ ਵਿਭਾਗ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸੀਜ਼ਨ ਵਿੱਚ ਟਿਊਬਵੈਲਾ ਨੂੰ ਨਿਰਧਾਰਤ ਬਿਜਲੀ ਦੀ ਸਪਲਾਈ ਨਿਰੰਤਰ ਅਤੇ ਨਿਰਵਿਘਨ ਦਿੱਤੀ ਜਾਵੇ । ਉਨ੍ਹਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਵਾਧੂ ਲੋਡ ਵਾਲੇ ਸਰਕਲਾਂ ਵਿੱਚ ਬਿਜਲੀ ਦੀ ਸਪਲਾਈ ਨਿਰੰਤਰ ਦੇਣ ਲਈ ਲੋੜੀਂਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਨੇ ਖੇਤੀਬਾੜੀ ਅਤੇ ਸਬੰਧਤ ਹੋਰ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਖੇਤੀਬਾੜੀ ਮਹਿਕਮੇ ਰਾਹੀਂ ਕਿਸਾਨਾਂ ਨੂੰ 300 ਪਾਵਰ ਸਪਰੇਅ ਪੰਪ 50 ਪ੍ਰਤੀਸ਼ਤ ਸਬਸਿਡੀ ਤੇ ਲਾਟਰੀ ਸਿਸਟਮ ਨਾਲ ਦਿੱਤੇ ਗਏ ਹਨ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸਿਆਰਪੁਰ ਨੂੰ ਝੋਨੇ ਦੀ ਫ਼ਸਲ ਹੇਠ ਰਕਬਾ ਮੌਜੂਦਾ 70 ਹਜ਼ਾਰ ਹੈਕਟੇਅਰ ਤੋਂ ਘਟਾਉਣ ਲਈ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜ ਫ਼ਸਲਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਿਹਾ ।
ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਸਕੀਮ ਅਤੇ ਸਰਵ ਸਿੱਖਿਆ ਅਭਿਆਨ ਦੀ ਪ੍ਰਗਤੀ ਸਬੰਧੀ ਰੀਵੀਊ ਕਰਦਿਆਂ ਕਿਹਾ ਕਿ ਖਾਣੇ ਦੀ ਕੁਆਲਟੀ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਲਈ ਵਾਟਰ ਪਿਊਰੀਫਾਈ ਸਿਸਟਮ ਦੀ ਉਚਿਤ ਸੰਭਾਲ ਅਤੇ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਨੂੰ ਦਿੱਤੇ ਗਏ ਅੱਗ ਬੁਝਾਊ ਯੰਤਰਾਂ ਦੀ ਟਰੇਨਿੰਗ ਅਧਿਆਪਕਾਂ ਨੂੰ ਦਿੱਤੀ ਜਾਵੇ ਅਤੇ ਲੋੜ ਅਨੁਸਾਰ ਅੱਗ ਬੁਝਾਊ ਯੰਤਰ ਨਿਰਧਾਰਤ ਸਮੇਂ ਤੇ ਮੁੜ ਭਰਵਾਏ ਜਾਣੇ। ਸਰਵ ਸਿੱਖਿਆ ਅਭਿਆਨ ਸਬੰਧੀ ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਮੈਡੀਕਲ ਚੈਕਅਪ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਦੀ ਨਜ਼ਰ ਕਮਜ਼ੋਰ ਹੈ, ਉਨ੍ਹਾਂ ਨੂੰ ਐਨਕਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿਹਤ ਦੇ ਚੈਕਅਪ ਵੱਲ ਵੀ ਪੂਰੀ ਤਵੱਜੋ ਦਿੱਤੀ ਜਾਵੇ।
ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਜਾਇਜ਼ ਕਬਜਿਆਂ ਅਤੇ ਧਾਰਮਿਕ ਸਥਾਨਾਂ ਤੇ ਕੀਤੇ ਗਏ ਕਬਜਿਆਂ ਨੂੰ ਤੁਰੰਤ ਹਟਾਉਣ ਅਤੇ ਹੁਣ ਤੱਕ ਕੀਤੀ ਗਈ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ¦ਬਿਤ ਮਸਲਿਆਂ ਨੂੰ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਨਾਲ ਸਰਕਾਰੀ ਬਕਾਇਆਂ ਦੀ ਵਸੂਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਆਮ ਜਨਤਾ ਦੀ ਸਹੂਲਤ ਲਈ ਅਤੇ ਕਿਸਾਨਾਂ ਨੂੰ ਮੁਕਦਮੇਬਾਜ਼ੀ ਤੋਂ ਬਚਾਓ ਲਈ ਜਮੀਨਾਂ ਦੀ ਖਾਨਗੀ ਵੰਡ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਅਤੇ ਇਸ ਦੇ ਲਾਹੇਵੰਦ ਪਹਿਲੂਆਂ ਤੋਂ ਜਿੰਮੀਦਾਰਾਂ ਨੂੰ ਜਾਗਰੂਕ ਕਰਾਉਣ ਲਈ ਹਲਕਾ ਮਾਲ ਅਧਿਕਾਰੀ ਵਿਸ਼ੇਸ਼ ਮੁਹਿੰਮ ਚਲਾਉਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਮਾਲ ਅਦਾਲਤਾਂ ਵਿੱਚ ਚਲਦੇ ਕੋਰਟ ਕੇਸਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਮਾਲ ਰਿਕਾਰਡ ਦੇ ਕੰਪਿਊਟਰਰਾਈਜੇਸ਼ਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਪ੍ਰਵਾਸੀਆਂ ਭਾਰਤੀਆਂ ਦੀਆਂ ਮੁਸ਼ਕਲਾਂ ਨੂੰ ਅਤੇ ਜਮੀਨਾਂ ਸਬੰਧੀ ਕੇਸਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਵਿਕਾਸ ਕਾਰਜਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਦਿੱਤੇ ਜਾਣ। ਵਿਧਾਨ ਸਭਾ ਹਲਕਾ ਦਸੂਹਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਸਬੰਧੀ ਨਵੇਂ ਕੰਮ ਨਾ ਸ਼ੁਰੂ ਕੀਤੇ ਜਾਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜਿਲ੍ਹਾ ਮਾਲ ਅਫ਼ਸਰ ਹਰਦੀਪ ਸਿੰਘ ਧਾਲੀਵਾਲ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ ਹੁਸਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment