ਦਸੂਹਾ, 26 ਜੂਨ: ਜ਼ਿਲ੍ਹਾ ਮੈਜਿਸਟਰੇਟ ਸ੍ਰ: ਦੀਪਇੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਹਲਕਾ 40-ਦਸੂਹਾ ਦੀ 11 ਜੁਲਾਈ 2012 ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਸ਼ਾਂਤੀ ਪੂਰਵਕ ਕਰਾਉਣ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਵਿਧਾਨ ਸਭਾ ਹਲਕਾ 40-ਦਸੂਹਾ ਵਿੱਚ ਪੈਂਦੇ ਅਸਲਾ ਲਾਈਸੈਂਸੀਆਂ ਨੂੰ ਆਪਣੇ ਹਰ ਕਿਸਮ ਦੇ ਹਥਿਆਰ ਨਜਦੀਕੀ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਲਾਈਸੈਂਸੀਆਂ ਨੂੰ ਜਿਨ੍ਹਾਂ ਬਾਰੇ ਜਿਲ੍ਹਾ ਪੁਲਿਸ ਮਹਿਸੂਸ ਕਰਦੀ ਹੈ ਕਿ ਉਨ੍ਹਾਂ ਕੋਲ ਲਾਈਸੈਂਸੀ ਅਸਲਾ ਰੱਖਣਾ ਜ਼ਰੂਰੀ ਹੈ, ਉਤੇ ਲਾਗੂ ਨਹੀਂ ਹੋਣਗੇ। ਉਹ ਵਿਅਕਤੀ ਜਿਨ੍ਹਾਂ ਨੂੰ ਜਿਲ੍ਹਾ ਮੈਜਿਸਟਰੇਟ ਵੱਲੋਂ ਵਿਸ਼ੇਸ਼ ਹਲਾਤਾਂ ਵਿੱਚ ਛੋਟ ਦਿੱਤੀ ਗਈ ਹੈ ਅਤੇ ਉਹ ਵਿਅਕਤੀ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜ਼ਾਂ ਅਨੁਸਾਰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਉਪਰ ਇਹ ਹੁਕਮ ਲਾਗੂ ਨਹੀਂ ਹੋਣਗੇ।
ਇਹ ਹੁਕਮ 16 ਜੁਲਾਈ 2012 ਤੱਕ ਲਾਗੂ ਰਹਿਣਗੇ।
ਇਹ ਹੁਕਮ 16 ਜੁਲਾਈ 2012 ਤੱਕ ਲਾਗੂ ਰਹਿਣਗੇ।
No comments:
Post a Comment