ਸੈਲਫ ਹੈਲਪ ਗਰੁੱਪ ਨੂੰ 77 ਲੱਖ ਰੁ. ਦਾ ਚੈੱਕ ਦਿੰਦੇ ਹੋਏ |
ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਰਾਮਗੜ੍ਹ ਵਿਚ |
ਉਨ੍ਹਾਂ ਦੱ੍ਯਸਿਆ ਕਿ ਰਾਜ ਦੇ ਕੰਢੀ ਇਲਾਕੇ ਦੇ ਨੌਜਵਾਨਾਂ ਨੂੰ ਫੌਜ ਅਤੇ ਪੈਰਾ ਮਿਲਟਰੀ ਫੌਜ ਵਿੱਚ ਭਰਤੀ ਹੋਣ ਲਈ ਰਾਜ ਸਰਕਾਰ ਵੱਲੋਂ ਡੋਗਰਾ ਰਾਂਖਵਾਕਰਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਜਿਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਫੌਜ ਅਤੇ ਹੋਰ ਅਦਾਰਿਆਂ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਉਚ ਸਿੱਖਿਆ ਦੇ ਪ੍ਰਸਾਰ ਲਈ ਸਰਕਾਰੀ ਕਾਲਜ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨਵੇਂ ਕੰਪਲੈਕਸ ਦੇ ਨਿਰਮਾਣ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਇਮਾਨਦਾਰ, ਮਿਹਨਤੀ, ਸਵਰਗਵਾਸੀ ਵਿਧਾਇਕ ਅਮਰਜੀਤ ਸਿੰਘ ਸਾਹੀ ਉਪਰ 5 ਏਕੜ ਜਮੀਨ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਸਥਾਪਿਤ ਕੀਤਾ ਜਾਵੇਗਾ ਜਿਸ ਉਪਰ ਪਹਿਲੇ ਪੜਾਅ ਤੇ 9 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਵੱਖ-ਵੱਖ ਤਰ੍ਹਾਂ ਦੇ ਸਕਿੱਲ ਸੈਂਟਰ ਸਥਾਪਿਤ ਕੀਤੇ ਜਾਣਗੇ ਅਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦਾ ਖੋਜ ਕੇਂਦਰ ਵੀ ਇਸ ਹਲਕੇ ਵਿੱਚ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਡੇਅਰੀ ਖੇਤਰ ਨੂੰ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੀਆਂ ਲੜਕੀਆਂ ਨੂੰ ਸਿਹਤ ਸੇਵਾਵਾਂ ਵਿੱਚ ਭੇਜਣ ਲਈ ਨਰਸਿੰਗ ਟਰੇਨਿੰਗ ਸੈਂਟਰ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਇਤਿਹਾਸਕ ਸਥਾਨ ਕਮਾਹੀ ਦੇਵੀ ਦੀ ਮਹਾਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੇ ਕਮਿਉਨਟੀ ਹੈਲਥ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਉਚ ਪੱਧਰੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਿੰਚਾਈ ਸਹੂਲਤ ਮੁਹੱਈਆ ਕਰਾਉਣ ਲਈ ਤੁਬਕਾ ਸਿੰਚਾਈ ਸਕੀਮ ਸਰਵੈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਚਾਰ ਦਿਨਾਂ ਦੇ ਅੰਦਰ-ਅੰਦਰ ਇਸ ਹਲਕੇ ਦੀਆਂ 90 ਫੀਸਦੀ ਮੁਸ਼ਕਲਾਂ ਦਾ ਸਮਾਂਧਾਨ ਕੀਤਾ ਜਾਵੇਗਾ ਅਤੇ ਬਾਕੀ ਰਹਿੰਦੀਆਂ 10 ਫੀਸਦੀ ਸਮੱਸਿਆਵਾਂ ਦਾ ਹੱਲ ਆਉਂਦੇ ਤਿੰਨ ਸਾਲਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ।
ਇਸ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਚੇਅਰਮੈਨ ਪੰਜਾਬ ਫਾਰਮਰਜ਼ ਕਮਿਸ਼ਨਰ ਡਾ ਜੀ ਐਸ ਕਾਲਕਟ, ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾਂ. ਹਰਜੀਤ ਸਿੰਘ ਧਾਲੀਵਾਲ, ਗੁਰੂ ਰਵਿਦਾਸ ਅਯੂਰਵੈਦਿਕ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਓਮ ਪ੍ਰਕਾਸ਼ ਉਪਾਧਿਆਏ, ਡਾਬਰ ਇੰਡੀਆ ਤੋਂ ਸ੍ਰੀ ਬਾਵਾ, ਇਰੀਗੇਸ਼ਨ ਮਾਹਿਰ ਅਤੁਲ ਜੈਨ, ਰਾਜ ਰਤਨਮ ਮੁਖੀ ਫੂਡ ਟੈਕਨੋਲਜੀ ਪ੍ਰਜ਼ਰਵਿੰਗ ਸੈਂਟਰ ਮਸੂਰ, ਜਸਵਿੰਦਰ ਸਿੰਘ ਢਿਲੋਂ ਸਾਬਕਾ ਜ਼ਿਲ੍ਹਾ ਭਲਾਈ ਅਫ਼ਸਰ ਜਲੰਧਰ (ਰਿਟਾ:) ਕਰਨਲ ਮਨਮੋਹਨ ਸਿੰਘ, ਡਾ ਕਮਲ ਸ਼ਰਮਾ, ਡਾ ਪੀ ਸੀ ਸ਼ਰਮਾ, ਡਾ ਵਿਪਨ ਬਿਹਾਰੀ ਭਾਰਤ ਸਰਕਾਰ, ਡਾ ਗੋਕਲ ਹਾਂਡਾ ਨੇ ਵੱਖ-ਵੱਖ ਵਿਸ਼ਿਆਂ ਉਪਰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਫੂਡ ਪ੍ਰੋਸੈਸਿੰਗ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਸੁਝਾਅ ਦਿੱਤੇ। ਇਸ ਮੌਕੇ ਤੇ ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕ ਹਲਕਾ ਦਸੂਹਾ, ਵਿੱਤ ਕਮਿਸ਼ਨਰ ਜੰਗਲਾਤ ਡੀ ਐਸ ਬੈਂਸ, ਸਪੈਸ਼ਲ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ ਕੇ ਜੇ ਐਸ ਚੀਮਾ, ਬੀਬੀ ਮਹਿੰਦਰ ਕੌਰ ਜੋਸ਼, ਸੋਹਨ ਸਿੰਘ ਠੰਡਲ (ਦੋਵੇਂ ਮੁੱਖ ਪਾਰਲੀਮਾਨੀ ਸਕੱਤਰ), ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਵਿਧਾਇਕ ਹਲਕਾ ਗੜ੍ਹਸ਼ੰਕਰ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕਮਲ ਸ਼ਰਮਾ, ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ, ਸਰਬਜੋਤ ਸਿੰਘ ਸਾਬੀ, ਰਾਜ ਗੁਲਜਿੰਦਰ ਸਿੰਘ ਸਿੱਧੂ, ਮਹਿੰਦਰ ਪਾਲ ਸਿੰਘ ਮਾਨ, ਡਾ ਹਰਸਿਮਰਤ ਸਿੰਘ ਸਾਹੀ, ਗੁਰਪ੍ਰੀਤ ਸਿੰਘ ਚੀਮਾ, ਅਵਤਾਰ ਸਿੰਘ ਜੌਹਲ, ਸੁਦਾਗਰ ਸਿੰਘ ਚਨੌਰ, ਜਥੇਦਾਰ ਜੋਗਿੰਦਰ ਸਿੰਘ ਮਿਨਹਾਸ, ਦੀਪਕ ਰਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
No comments:
Post a Comment