- ਸੁਸ਼ੀਲ ਕੁਮਾਰ ਪਿੰਕੀ ਨੇ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਹਜ਼ਾਰਾਂ ਸਮੱਰਥਕਾਂ ਸਮੇਤ ਕਾਂਗਰਸ ਨੂੰ ਅਲਵਿਦਾ ਆਖਿਆ
ਸ੍ਰੀ ਸੁਸ਼ੀਲ ਕੁਮਾਰ ਸ਼ਿੰਦੇ ਇਕ ਕੱਟੜ ਕਾਂਗਰਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਅਤੇ ਉਨ੍ਹਾਂ ਦੇ ਪਿਤਾ ਕਾਂਗਰਸ ਟਿਕਟ ’ਤੇ ਜਿਲਾ ਪ੍ਰੀਸ਼ਦ ਮੈਂਬਰ ਬਨਣ ਤੋਂ ਇਲਾਵਾ ਕਾਂਗਰਸ ਪਾਰਟੀ ਅੰਦਰ ਸੀਨੀਅਰ ਅਹੁਦਿਆਂ ’ਤੇ ਰਹੇ ਹਨ। ਸ੍ਰੀ ਪਿੰਕੀ ਅਤੇ ਹੋਰ ਸੀਨੀਅਰ ਕਾਂਗਰਸੀ ਉਮੀਦਵਾਰਾਂ ਤੋਂ ਇਲਾਵਾ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਕੱਤਰ ਸ੍ਰੀ ਠਾਕੁਰ ਵਾਸੂਦੇਵ ਨੇ ਵੀ ਅੱਜ ਕਾਂਗਰਸੀ ਪਾਰਟੀ ਨਾਲ ਸਾਰੇ ਰਿਸ਼ਤੇ ਤੋੜਦਿਆਂ ਭਾਜਪਾ ’ਚ ਸ਼ਮੂਲੀਅਤ ਕੀਤੀ। ਅੱਜ ਦੀ ਇਹ ਘਟਨਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸ੍ਰੀ ਅਰੁਣ ਮਿੱਕੀ ਡੋਗਰਾ ਲਈ ਵੱਡਾ ਝਟਕਾ ਮੰਨੀ ਜਾ ਰਹੀ ਹੈ, ਜੋ ਕਿ ਪਹਿਲਾਂ ਹੀ ਅਕਾਲੀ-ਭਾਜਪਾ ਉਮੀਦਵਾਰ ਬੀਬੀ ਸੁਖਜੀਤ ਕੌਰ ਸਾਹੀ ਤੋਂ ਕਾਫੀ ਪਛੜੇ ਹੋਏ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਦਸੂਹਾ ਵਿਧਾਨ ਸਭਾ ਹਲਕੇ ਦੇ ਨੁਮਾਇੰਦੇ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦਾ ਪ੍ਰਣ ਕਰਦਿਆਂ, ਸ੍ਰੀ ਵਾਸੂਦੇਵ ਅਤੇ ਸ੍ਰੀ ਪਿੰਕੀ ਨੇ ਕਿਹਾ ਕਿ ਉਹ ਇਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ ਇਹ ਫੈਸਲਾ ਲੈਣ ’ਚ ਕਾਫੀ ਦੇਰ ਕੀਤੀ ਹੈ ਪਰ ਹੁਣ ਉਹ ਆਪਣੇ ਸੈਕੜੇ ਸਮੱਰਥਕਾਂ ਨਾਲ ਪੂਰੀ ਵਾਹ ਲਾਹ ਕੇ ਸ੍ਰੀਮਤੀ ਸਾਹੀ ਦੀ ਰਿਕਾਰਡ ਵੋਟਾਂ ਨਾਲ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਸੂਬੇ ਦੀ ਕਾਂਗਰਸੀ ਲੀਡਰਸ਼ਿਪ ਤੋਂ ਨਿਰਾਸ਼ ਹੋ ਚੁੱਕੇ ਹਨ ਕਿਉਂਕਿ ਇਸ ਲੀਡਰਸ਼ਿਪ ਨੂੰ ਸੂਬੇ ਦੀ ਅਤੇ ਆਮ ਵਿਅਕਤੀ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼-ਵਿਰੋਧੀ ਅਤੇ ਲੋਕ-ਵਿਰੋਧੀ ਨੀਤੀਆਂ ਅਪਣਾਈਆਂ ਹੋਈਆਂ ਹਨ। ਸ੍ਰੀ ਵਾਸੂਦੇਵ ਨੇ ਕਿਹਾ ਕਿ ਅਜਿਹੀ ਪਾਰਟੀ ’ਚ ਰਹਿ ਕੇ ਕੰਮ ਕਰਨ ਦੀ ਕੋਈ ਤੁਕ ਹੀ ਨਹੀਂ ਬਣਦੀ ਜਿਸ ਦੇ ਆਗੂ ਨੂੰ ਮਿਲਣ ’ਚ ਹੀ ਮਹੀਨੇ ਲੱਗ ਜਾਂਦੇ ਹੋਣ ਅਤੇ ਮਿਲਣ ’ਤੇ ਸੀਨੀਅਰ ਪਾਰਟੀ ਆਗੂਆਂ ਨੂੰ ਵੀ ਆਪਣੀ ਜਾਣ-ਪਛਾਣ ਕਰਵਾ ਕੇ ਇੰਨਾ ਆਗੂਆਂ ਦੀ ਯਾਦਸ਼ਕਤੀ ਨੂੰ ਹਲੂਣਾ ਦੇਣਾ ਪਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਤੀਕਸ਼ਣ ਸੂਦ, ਵਿਧਾਇਕ ਤੇ ਸਕੱਤਰ ਸ਼੍ਰੋਮਣੀ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਕਮਲ ਸ਼ਰਮਾ ਅਤੇ ਸੀਨੀਅਰ ਭਾਜਪਾ ਆਗੂ ਸ੍ਰੀਮਤੀ ਬਲਵਿੰਦਰ ਕੌਰ ਥਾਂਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਦਸੂਹਾ ਦੇ ਪ੍ਰਧਾਨ ਸ. ਜਗਮੋਹਨ ਸਿੰਘ ਬੱਬੂ ਘੁੰਮਣ ਵੀ ਹਾਜਿਰ ਸਨ।
No comments:
Post a Comment