ਹੁਸ਼ਿਆਰਪੁਰ, 9 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਅਤੇ ਪ੍ਰਵਾਸੀ ਭਾਰਤੀ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਅਤੇ ਉਨ੍ਹਾਂ ਦੀਆਂ ਵੋਟਾਂ ਬਣਾਉਣ ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ, ਤਹਿਸੀਲਦਾਰ (ਚੋਣਾਂ) ਹਰਦੇਵ ਸਿੰਘ, ਵੱਖ-ਵੱਖ ਕਾਲਜਾਂ, ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਦੇ ਮੁੱਖੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਸਮੂਹ ਸੈਕੰਡਰੀ ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਜਿਹੜੇ ਵਿਦਿਆਰਥੀ ਵੋਟਰ ਬਣਨ ਦੇ ਯੋਗ ਹੋ ਚੁੱਕੇ ਹਨ, ਪਰ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਦੀਆਂ ਵੋਟਾਂ ਬਣਾਉਣ ਲਈ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਇੱਕ-ਇੱਕ ਅਧਿਆਪਕ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਸਮੂਹ ਸੰਸਥਾਵਾਂ ਦੇ ਮੁੱਖੀ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਦੇ ਨਾਮ 11 ਜੁਲਾਈ 2012 ਤੱਕ ਜ਼ਿਲ੍ਹਾ ਚੋਣ ਅਫ਼ਸਰ ਭੇਜਣ। ਉਨ੍ਹਾਂ ਹੋਰ ਦੱਸਿਆ ਕਿ ਨਿਯੁਕਤ ਹੋਏ ਨੋਡਲ ਅਫ਼ਸਰ ਆਪਣੇ ਵਿਦਿਅਕ ਅਦਾਰੇ ਵਿੱਚ ਵਿਦਿਆਰਥੀਆਂ ਨੂੰ ਵੋਟ ਬਣਾਉਣ ਦਾ ਫਾਰਮ ਨੰਬਰ -6 ਦਾਖਲ ਫਾਰਮ ਦੇ ਨਾਲ ਉਪਲਬੱਧ ਕਰਾਉਣ ਜਿਨ੍ਹਾਂ ਵਿਦਿਆਰਥੀਆਂ ਦੀ ਵੋਟ ਨਹੀਂ ਬਣੀ, ਉਨ੍ਹਾਂ ਪਾਸੋਂ ਫਾਰਮ ਨੰਬਰ 6 ਭਰਵਾਇਆ ਜਾਵੇ, ਫਾਰਮ ਭਰਾਉਣ ਅਤੇ ਵੈਰੀਫਾਈ ਕਰਨ ਉਪਰੰਤ ਨੋਡਲ ਅਫ਼ਸਰ ਸੰਸਥਾ ਦੇ ਮੁੱਖੀ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਭੇਜਣ ਲਈ ਜਿੰਮੇਵਾਰ ਹੋਵੇਗਾ। ਇਹ ਨੋਡਲ ਅਫ਼ਸਰ ਸਬੰਧਤ ਵਿਦਿਆਰਥੀ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਾਉਣ ਅਤੇ ਉਸ ਨੂੰ ਵੋਟਰ ਸ਼ਨਾਖਤੀ ਕਾਰਡ ਉਪਲਬੱਧ ਕਰਾਉਣ ਦਾ ਜ਼ਿੰਮੇਵਾਰ ਹੋਵੇਗਾ। ਵੋਟਰ ਆਪਣੀ ਵੋਟ ਮੁੱਖ ਚੋਣ ਅਫ਼ਸਰ, ਪੰਜਾਬ ਦੀ ਦਫ਼ਤਰੀ ਵੈਬ ਸਾਈਟ www.ceopunjab.nic.in ਤੇ ਚੈਕ ਕਰ ਸਕਦਾ ਹੈ।
ਉਨ੍ਹਾਂ ਹੋਰ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਾਉਣ ਸਬੰਧੀ ਲੇਖ ਅਤੇ ਭਾਸ਼ਨ ਮੁਕਾਬਲੇ ਕਰਵਾਏ ਜਾਣ ਜਿਸ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਜਾਣ। ਸਕੂਲਾਂ ਅਤੇ ਕਾਲਜਾਂ ਵੱਲੋਂ ਪਿੰਡਾਂ / ਸ਼ਹਿਰਾਂ ਵਿੱਚ ਲਗਾਏ ਜਾਣ ਵਾਲੇ ਐਨ.ਐਸ.ਐਸ. ਕੈਂਪਾਂ ਵਿੱਚ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾਵੇ ਅਤੇ ਪਬਲਿਕ ਨੂੰ ਪ੍ਰੇਰਨਾ ਦਿੱਤੀ ਜਾਵੇ ਕਿ ਉਹ ਬਿਨਾਂ ਕਿਸੇ ਡਰ / ਲਾਲਚ ਦੇ ਵੋਟ ਕਰਨ।
ਸ੍ਰੀ ਧਾਲੀਵਾਲ ਨੇ ਐਨ.ਆਰ.ਆਈ. ਸਭਾਵਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪ੍ਰਵਾਸੀ ਭਾਰਤੀਆਂ ਕੋਲ ਭਾਰਤੀ ਪਾਸਪੋਰਟ ਹੋਣ ਦੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6-ਏ ਭਰਵਾ ਕੇ ਵੋਟਾਂ ਬਣਾਉਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਪਿੰਡਾਂ ਵਿੱਚ ਕੈਂਪ ਲਗਾਉਣ ਸਮੇਂ ਪਿੰਡਾਂ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਲਈ ਪ੍ਰੇਰਿਤ ਕਰਨ ਅਤੇ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਵੇ।

No comments:
Post a Comment