ਹੁਸ਼ਿਆਰਪੁਰ, 23 ਜੁਲਾਈ: ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਹਲਕਾ ਦਸੂਹਾ ਅਤੇ ਇਸ ਵਿੱਚ ਪੈਂਦੇ ਕੰਢੀ ਖੇਤਰ ਦੀਆਂ ਮੁਸ਼ਕਲਾਂ ਸੁਣਨ ਅਤੇ ਇਨ੍ਹਾਂ ਦੇ ਨਿਪਟਾਰੇ ਲਈ ਸੰਗਤ ਦਰਸ਼ਨ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੁੱਖ ਮੰਤਰੀ ਪੰਜਾਬ ਦੇ ਦੌਰੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਰਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਐਸ ਐਸ ਪੀ ਹੁਸ਼ਿਆਰਪੁਰ ਸ੍ਰ: ਬਲਕਾਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪੀ ਐਸ ਗਿੱਲ, ਐਸ ਡੀ ਐਮ ਦਸੂਹਾ ਤੇ ਮੁਕੇਰੀਆਂ ਸ੍ਰੀ ਰਾਹੁਲ ਚਾਬਾ, ਡਾ. ਹਰਸਿਮਰਤ ਸਿੰਘ ਸਾਹੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕਾ ਦਸੂਹਾ ਦੇ ਦੌਰੇ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਤੇ ਐਸ ਐਸ ਪੀ ਬਲਕਾਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਦੇ ਦੌਰੇ ਸਬੰਧੀ ਸੁਰੱਖਿਆ ਨੂੰ ਦੇਖਦੇ ਹੋਏ ਅਧਿਕਾਰੀਆਂ ਨੂੰ ਕਿਹਾ ਕਿ ਸੰਗਤ ਦਰਸ਼ਨ ਦੌਰਾਨ ਡਿਊਟੀ ਤੇ ਤਾਇਨਾਤ ਅਧਿਕਾਰੀਆਂ / ਕਰਮਚਾਰੀਆਂ ਨੂੰ ਡਿਊਟੀ ਪਾਸ ਦਿੱਤੇ ਜਾਣ।
No comments:
Post a Comment