ਤਲਵਾੜਾ, 9 ਜੁਲਾਈ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਕੰਢੀ ਖੇਤਰ ਵਿਚ ਦਸੂਹਾ ਜਿਮਨੀ ਚੋਣ ਦੀ ਪ੍ਰਚਾਰ ਮੁਹਿੰਮ ਵਿਚ ਲੋਕਾਂ ਵੱਲੋਂ ਬੇਮਿਸਾਲ ਹੁੰਗਾਰਾ ਤੇ ਸਮਰਥਨ ਦਿੱਤਾ ਗਿਆ ਹੈ ਅਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਲੋਕਾਂ ਦਾ ਇਹ ਭਰੋਸਾ ਟੁੱਟਣ ਨਹੀਂ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਇੱਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵਿਸ਼ੇਸ਼ ਕਰਕੇ ਦਸੂਹਾ ਹਲਕਾ ਲਈ ਉਲੀਕੀਆਂ ਯੋਜਨਾਵਾਂ ਸਦਕਾ ਪੂਰੇ ਹਲਕੇ ਦੀ ਖਾਸ ਤੌਰ ਤੇ ਕੰਢੀ ਖੇਤਰ ਦੀ ਨੁਹਾਰ ਹੀ ਬਦਲ ਜਾਵੇਗੀ ਅਤੇ ਇੱਥੇ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਦੇ ਕੇਂਦਰ ਅਤੇ ਸੂਬਿਆਂ ਵਿਚ ਲੰਮਾ ਸਮਾਂ ਰਾਜ ਕੀਤਾ ਅਤੇ ਆਪਣੀਆਂ ਲੋਕ ਵਿਰੋਧੀ ਨੀਤੀਆਂ ਸਦਕਾ ਦੇਸ਼ ਦੇ ਲੋਕਾਂ ਨੂੰ ਆਰਥਿਕ ਬਰਬਾਦੀ ਦੇ ਨਰਕ ਵਿਚ ਧੱਕ ਦਿੱਤਾ ਅਤੇ ਲੋਕ ਹੁਣ ਭ੍ਰਿਸ਼ਟਾਚਾਰ ਦੇ ਚਿੱਕੜ ਵਿਚ ਗਲ ਗਲ ਤੱਕ ਖੁੱਭੀ ਇਸ ਪਾਰਟੀ ਅਤੇ ਇਸਦੇ ਭਾਈਵਾਲਾਂ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਦਸੂਹਾ ਚੋਣ ਵਿਚ ਕਾਂਗਰਸੀ ਉਮੀਦਵਾਰ ਦੀ ਜਮਾਨਤ ਜਬਤ ਹੋ ਜਾਵੇਗੀ ਕਿਉਂਕਿ ਕਾਂਗਰਸੀਆਂ ਨੇ ਕੇਵਲ ਤਿੰਨ ਮਹੀਨੇ ਪਹਿਲਾਂ ਲੋਕਾਂ ਵੱਲੋਂ ਦਿੱਤੇ ਫ਼ਤਵੇ ਦੀ ਤੌਹੀਨ ਕਰਦਿਆਂ ਮੁੜ ਬੜੀ ਬੇਸ਼ਰਮੀ ਨਾਲ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਖੜ੍ਹਾ ਕੀਤਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦਾ ਉਦੇਸ਼ ਸੂਬੇ ਵਿਚ ਬਹੁਪਰਤੀ ਵਿਕਾਸ ਦੇ ਨਾਲ ਨਾਲ ਅਮਨ ਕਾਨੂੰਨ ਤੇ ਭਾਈਚਾਰਕ ਸਾਂਝ ਕਾਇਮ ਕਰਨਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਲਈ ਜਾਰੀ ਮੌਜੂਦਾ ਨੀਤੀ ਵਿਚ ਫੀਲਡ ਪੱਤਰਕਾਰਾਂ ਨੂੰ ਵੀ ਸ਼ਾਮਿਲ ਕਰਨ ਲਈ ਲੁੜੀਂਦੀ ਸੋਧ ਜਲਦੀ ਕੀਤੀ ਜਾਵੇਗੀ ਜਿਸ ਨਾਲ ਪੱਤਰਕਾਰਾਂ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਲਾਕ ਪੱਧਰ ਤੱਕ ਵੀ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਕੰਢੀ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ 27 ਜੁਲਾਈ ਤੋਂ 30 ਜੁਲਾਈ ਤੱਕ ਹਲਕਾ ਦਸੂਹਾ ਵਿਚ ਸੰਗਤ ਦਰਸ਼ਨ ਦਾ ਪ੍ਰੋਗਰਾਮ ਰੱਖਿਆ ਗਿਆ ਹੈ।
ਇਕ ਸਵਾਲ ਦੇ ਜਵਾਬ ਵਿਚ ਲੋਕ ਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਤਲਵਾੜਾ ਖੇਤਰ ਵਿਚ ਦੌਰੇ ਦੌਰਾਨ ਪਿੰਡ ਢੁਲਾਲ ਅਤੇ ਭਵਨੌਰ ਵਿਚ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕੁਝ ਲੋਕਾਂ ਵੱਲੋਂ ਰਾਜਸੀ ਅਸਰ ਹੇਠ ਮਨਜੂਰ ਹੋਈਆਂ ਸੜਕਾਂ ਤੇ ਨਿਰਮਾਣ ਵਿਚ ਅੜਿੱਕੇ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੌਰੀ ਤੌਰ ਤੇ ਇਨ੍ਹਾਂ ਪਿੰਡਾਂ ਵਿਚ ਸਰਕਾਰੀ ਜਮੀਨਾਂ ਦੀ ਨਿਸ਼ਾਨਦੇਹੀ ਕਰਵਾ ਕੇ ਤਿੰਨ ਮਹੀਨਿਆਂ ਦੇ ਅੰਦਰ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਸ. ਢਿੱਲੋਂ ਨੇ ਕਿਹਾ ਕਿ ਇੱਥੇ ਕਾਂਗਰਸੀਆਂ ਦੀ ਕਥਿਤ ਧੱਕੇਸ਼ਾਹੀ ਦਾ ਆਲਮ ਇਹ ਹੈ ਕਿ ਪਿੰਡਾਂ ਵਿਚ ਮਨਜੂਰ ਹੋਏ ਸਕੂਲਾਂ ਤੱਕ ਦੀਆਂ ਇਮਾਰਤਾਂ ਬਣਨ ਦੇ ਕੰਮ ਵਿਚ ਰੁਕਾਵਟਾਂ ਪਾਉਣ ਦੇ ਯਤਨ ਕੀਤੇ ਗਏ ਹਨ ਪਰੰਤੂ ਹੁਣ ਕਿਸੇ ਵੀ ਕੀਮਤ ਤੇ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
ਸ. ਮਨਤਾਰ ਸਿੰਘ ਬਰਾੜ ਮੁੱਖ ਪਾਰਲੀਮਾਨੀ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜਿਲ੍ਹਾ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਭੁੱਲਵਾਲ ਰਾਠਾਂ, ਸ. ਬਲਵਿੰਦਰ ਸਿੰਘ ਬੈਂਸ ਵਿਧਾਇਕ ਲੁਧਿਆਣਾ, ਚੇਅਰਮੈਨ ਅਰਵਿੰਦਰ ਜੁਲਕਾ, ਸ਼ੇਰ ਸਿੰਘ ਮੰਡਵਾਲਾ, ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਚੇਤ ਸਿੰਘ ਢਿੱਲੋਂ, ਅਵਤਾਰ ਸਿੰਘ ਬਾਹੋਵਾਲ ਮੈਂਬਰ ਜਿਲ੍ਹਾ ਪਰਿਸ਼ਦ, ਬਲਬੀਰ ਸਿੰਘ ਕਹਾਰਪੁਰੀ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਅਸ਼ੋਕ ਸੱਭਰਵਾਲ ਮੰਡਲ ਪ੍ਰਧਾਨ ਭਾਜਪਾ, ਰਾਜ ਕੁਮਾਰ ਬਿੱਟੂ ਬਲਾਕ ਪ੍ਰਧਾਨ ਯੂਥ ਵਿੰਗ ਅਕਾਲੀ ਦਲ, ਦਵਿੰਦਰ ਸਿੰਘ ਸੇਠੀ ਸ਼ਹਿਰੀ ਪ੍ਰਧਾਨ, ਪਰਮਿੰਦਰ ਟੀਨੂੰ, ਦੀਪਕ ਰਾਣਾ, ਤਾਰਾ ਸਿੰਘ ਬੰਸੀਆ, ਅਮਰਪਾਲ ਸਿੰਘ ਜੌਹਰ ਆਦਿ ਸਮੇਤ ਵੱਡੀ ਗਿਣਤੀ ਵਿਚ ਕਈ ਹੋਰ ਅਕਾਲੀ ਭਾਜਪਾ ਵਰਕਰ ਹਾਜਰ ਸਨ।

No comments:
Post a Comment