ਕਾਂਗਰਸ ਦਾ ਬਲਾਕ ਸਮੰਤੀ ਮੈਂਬਰ 4 ਸਰਪੰਚਾਂ ਤੇ ਸੈਕੜੇ ਸਮੱਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਦਸੂਹਾ, 5 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਦਾਅਵਾ ਕੀਤਾ ਕਿ ਦਸੂਹਾ ਉਪ ਚੋਣ ’ਚ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦਾ ਭੋਗ ਪੈ ਜਾਵੇਗਾ ਕਿਉਂਕਿ ਸੂਬੇ ਦੇ ਕਾਂਗਰਸੀ ਆਗੂਆਂ ਨੇ ਇਹ ਤੱਥ ਕਬੂਲ ਕਰ ਲਿਆ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਹੀ ਪੰਜਾਬ ਨੂੰ ਵਿਕਾਸ ਦੇ ਸਿਖਰ ਤੱਕ ਲਿਜਾ ਸਕਦਾ ਹੈ ਅਤੇ ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਹੁਣ ਕਦੇ ਵੀ ਸੂਬੇ ’ਚ ਸਤਾ ਹਾਸਿਲ ਨਹੀਂ ਕਰ ਸਕੇਗੀ।
ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਦੀ ਉਦਾਹਰਣ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿੰਨਾ ਰਾਜਾਂ ’ਚ ਵੀ ਕਾਂਗਰਸ ਪਾਰਟੀ 5 ਸਾਲ ਤੋਂ ਵੱਧ ਸਤਾ ਤੋਂ ਲਾਂਭੇ ਹੋਈ ਉਥੇ ਹੀ ਇਸ ਦਾ ਖਾਤਮਾ ਹੋ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤਾਂ ਉਸ ਅਮਰਬੇਲ ਵਾਂਗ ਹੈ ਜੋ ਜਨਤਕ ਪੈਸੇ ਦੀ ਲੁੱਟ ਕਰਕੇ ਪਲਦੀ ਹੈ ਅਤੇ ਇਸ ਦੀ ਅਣਹੋਂਦ ’ਚ ਸੁੱਕ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦਸੂਹਾ ਉਪ ਚੋਣ ’ਚ ਹੋਣ ਵਾਲੀ ਵੱਡੀ ਹਾਰ ਕਾਂਗਰਸੀ ਆਗੂਆਂ ਦੇ ਹੌਸਲੇ ਪਸਤ ਕਰ ਦੇਵੇਗੀ ਅਤੇ ਉਹ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਲਈ ਪਾਰਟੀ ਦੇ ਮੁੱਖ ਦਫ਼ਤਰ ਅੱਗੇ ਕਤਾਰ ਬਣਾ ਕੇ ਖਲੋ ਜਾਣਗੇ।
ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਬੀਬੀ ਸੁਖਜੀਤ ਕੌਰ ਸਾਹੀ ਦੇ ਹੱਕ ’ਚ ਗਿਲਜੀਆਂ, ਕੁਲਾਰਾਂ, ਰਸ਼ਪਾਲਵਾਂ ਨਾਗਰੇ, ਸੱਗਰਾਂ, ਉਚੀ ਬੱਸੀ ਅਤੇ ਦਸੂਹਾ ਸ਼ਹਿਰ ਵਿਖੇ ਚੋਣ ਪ੍ਰਚਾਰ ਦੌਰਾਨ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਵਿਕਾਸ ਏਜੰਡੇ ਦੇ ਹਕ ’ਚ ਭੁਗਤਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ’ਚ ਵਿਕਾਸ ਆਧਾਰਤ ਰਾਜਨੀਤੀ ਦਾ ਇਕ ਨਵਾਂ ਦੌਰ ਆਰੰਭ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸੂਬੇ ਦੇ ਵਿਕਾਸ ਦੇ ਇਕਲੌਤੇ ਟੀਚੇ ਨੂੰ ਮੁੱਖ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਦਿਸ਼ਾ ’ਚ ਚੁੱਕੇ ਗਏ ਕਦਮ ਸੱਭ ਦੇ ਸਾਹਮਣੇ ਹਨ ਅਤੇ ਆਉਂਦੇ 2 ਸਾਲਾਂ ਦੌਰਾਨ ਪੰਜਾਬ ਵਾਧੂ ਬਿਜਲੀ ਉਤਪਾਦਨ ਵਾਲਾ ਸੂਬਾ ਬਣ ਜਾਵੇਗਾ। ਸ. ਬਾਦਲ ਨੇ ਜੋਰ ਦਿੰਦਿਆਂ ਕਿਹਾ, ‘‘ਅਸੀਂ ਹਮੇਸ਼ਾਂ ਆਪਣੀ ਕਾਰਗੁਜਾਰੀ ਦੇ ਆਧਾਰ ’ਤੇ ਵੋਟ ਪਾਉਣ ਦੀ ਅਪੀਲ ਕਰਦੇ ਹਾਂ’’।
ਇਸੇ ਦੌਰਾਨ ਸੱਗਰਾਂ ਪਿੰਡ ਵਿਖੇ ਕਾਂਗਰਸੀ ਆਗੂ ਅਤੇ ਦਸੂਹਾ ਬਲਾਕ ਸਮੰਤੀ ਮੈਂਬਰ ਸ੍ਰੀ ਗਿਰਦਾਰੀ ਲਾਲ, ਪਿੰਡ ਬੇਰਸਾ ਦਾ ਸਰਪੰਚ ਸ੍ਰੀ ਰਾਜ ਕੁਮਾਰ, ਪਿੰਡ ਜੰਦੋੜ ਦੇ ਸਰਪੰਚ ਸ. ਸੁਰਿੰਦਰ ਸਿੰਘ, ਹਰਮਿੰਦਰ ਸਿੰਘ ਰੰਧਾਵ ਸਰਪੰਚ ਪਿੰਡ ਰੰਧਾਵਾ ਅਤੇ ਝਿੰਗਰ ਤੋਂ ਬੰਟੀ ਸਰਪੰਚ ਵੱਲੋਂ ਸੈਕੜੇ ਸਮੱਰਥਕਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ. ਸੁਖਬੀਰ ਸਿੰਘ ਬਾਦਲ ਦੀ ਹਾਜਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਬੀਬੀ ਸੁਖਜੀਤ ਕੌਰ ਸਾਹੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ। ਸ੍ਰੀ ਗਿਰਧਾਰੀ ਲਾਲ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਮੱਰਥਕ ਬੀਬੀ ਸਾਹੀ ਦੀ ਰਿਕਾਰਡ ਤੋੜ ਜਿੱਤ ਯਕੀਨੀ ਬਨਾਉਣ ਲਈ ਅੱਡੀ-ਚੋਟੀ ਦਾ ਜੋਰ ਲਾ ਦੇਣਗੇ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ’ਚ ਰਹਿਣ ਦੀ ਤੁੱਕ ਹੀ ਨਹੀਂ ਬਣਦੀ ਜਿਸ ਦੇ ਆਗੂ ਨਾਲ ਸੰਪਰਕ ਵੀ ਨਾ ਬਣਾਇਆ ਜਾ ਸਕੇ ਅਤੇ ਮਿਲਣ ’ਤੇ ਵੀ ਆਪਣੇ ਬਾਰੇ ਜਾਣੂੰ ਕਰਵਾਉਣ ਲਈ ਉਨ੍ਹਾਂ ਦੀ ਯਾਦਸ਼ਕਤੀ ਨੂੰ ਹਲੂਣਾ ਦੇਣਾ ਪਵੇ। ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਵਾਲੇ ਸਾਰੇ ਸਰਪੰਚਾਂ ਨੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ’ਤੇ ਪੂਰਨ ਭਰੋਸਾ ਪ੍ਰਗਟਾਇਆ।
ਅੱਜ ਦੀ ਚੋਣ ਮੁਹਿੰਮ ਦੌਰਾਨ ਸ. ਬਾਦਲ ਨਾਲ ਪਾਰਟੀ ਦੇ ਕੋਰ ਕਮੇਟੀ ਮੈਂਬਰ ਸ. ਬਲਵੰਤ ਸਿੰਘ ਰਾਮੂਵਾਲੀਆ, ਸਾਂਸਦ ਡਾ. ਰਤਨ ਸਿੰਘ ਅਜਨਾਲਾ, ਸ. ਅਜੀਤ ਸਿੰਘ ਕੋਹਾੜ ਤੇ ਸ. ਗੁਲਜ਼ਾਰ ਸਿੰਘ ਰਣੀਕੇ, ਦੋਵੇਂ ਕੈਬਨਿਟ ਮੰਤਰੀ, ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ, ਵਿਧਾਇਕ ਸ. ਮਹੇਸ਼ਇੰਦਰ ਸਿੰਘ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ੍ਰੀ ਮਨਜੀਤ ਸਿੰਘ ਰਾਏ, ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਸ੍ਰੀ ਵਿਜੈ ਸਾਂਪਲਾ ਅਤੇ ਸੀਨੀਅਰ ਭਾਜਪਾ ਆਗੂ ਬੀਬੀ ਬਲਵਿੰਦਰ ਕੌਰ ਥਾਂਦੀ ਵੀ ਹਾਜਿਰ ਸਨ।

No comments:
Post a Comment