ਤਲਵਾੜਾ, 5 ਜੁਲਾਈ: ਅੱਜ ਇੱਥੇ ਸ. ਬਿਕਰਮ ਸਿੰਘ ਮਜੀਠੀਆ ਲੋਕ ਸੰਪਰਕ ਮੰਤਰੀ ਪੰਜਾਬ ਦੀ ਤਲਵਾੜਾ ਫ਼ੇਰੀ ਨਾਲ ਅਕਾਲੀ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਅਤੇ ਬੀਬੀ ਸਾਹੀ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਨਵਾਂ ਉਤਸ਼ਾਹ ਮਿਲਿਆ। ਸ. ਮਜੀਠੀਆ ਨੇ ਇਸ ਮੌਕੇ ਚੋਣ ਦਫ਼ਤਰ ਵਿਖੇ ਅਕਾਲੀ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੰਢੀ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਸਵ. ਅਮਰਜੀਤ ਸਿੰਘ ਸਾਹੀ ਵੱਲੋਂ ਇੱਥੇ ਸ਼ੁਰੂ ਕੀਤੀ ਵਿਕਾਸ ਦੀ ਦਾਸਤਾਨ ਨੂੰ ਸਿਖਰਾਂ ਤੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਰਕਰਾਂ, ਵਿਸ਼ੇਸ਼ ਤੌਰ ਤੇ ਨੋਜਵਾਨਾਂ ਵੱਲੋਂ ਇਸ ਚੋਣ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਉਪ ਚੋਣ ਲੜਨ ਲਈ ਕੋਈ ਮੁੱਦਾ ਨਹੀਂ ਹੈ ਅਤੇ ਹਲਕੇ ਦੇ ਲੋਕ ਪਹਿਲਾਂ ਹੀ ਕਾਂਗਰਸ ਤੋਂ ਮੋਹ ਭੰਗ ਕਰਕੇ ਸਵ. ਸਾਹੀ ਨੂੰ ਵਿਧਾਨ ਸਭਾ ਵਿਚ ਭੇਜ ਚੁੱਕੇ ਹਨ ਪਰੰਤੂ ਉਨ੍ਹਾਂ ਦੇ ਦੁਖਦਾਇਕ ਵਿਛੋੜੇ ਨਾਲ ਲੋਕ ਆਪਣਾ ਸਮਰਥਨ ਉਨ੍ਹਾਂ ਦੀ ਸੁਪਤਨੀ ਨੂੰ ਦੇ ਕੇ ਅਕਾਲੀ ਭਾਜਪਾ ਸਰਕਾਰ ਨੂੰ ਮਜਬੂਤ ਕਰਨਗੇ।
ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ, ਸਰਬਜੋਤ ਸਿੰਘ ਸਾਹਬੀ ਜਿਲ੍ਹਾ ਯੂਥ ਪ੍ਰਧਾਨ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਲੀਗਲ ਸੈੱਲ, ਜੋਗਿੰਦਰ ਸਿੰਘ ਮਿਨਹਾਸ ਸਰਕਲ ਪ੍ਰਧਾਨ ਤਲਵਾੜਾ, ਲਵਇੰਦਰ ਸਿੰਘ, ਲਵਇੰਦਰ ਸਿੰਘ, ਦਵਿੰਦਰ ਸਿੰਘ ਸੇਠੀ, ਸੰਜੀਵ ਭਾਰਦਵਾਜ, ਅਸ਼ੋਕ ਸੱਭਰਵਾਲ ਮੰਡਲ ਪ੍ਰਧਾਨ ਭਾਜਪਾ, ਕਰਮਵੀਰ ਸਿੰਘ ਘੁੰਮਣ ਜਿਲ੍ਹਾ ਪ੍ਰਧਾਨ ਸੋਈ, ਰਵਿੰਦਰ ਸਿੰਘ ਚੱਕ ਮੈਂਬਰ ਐਸ. ਜੀ. ਪੀ. ਸੀ., ਆਸਾ ਸਿੰਘ ਕੌਲੀਆਂ, ਤਾਰਾ ਸਿੰਘ ਬੰਸੀਆ, ਦੀਪਕ ਰਾਣਾ, ਲੰਬੜਦਾਰ ਸਰਬਜੀਤ ਡਡਵਾਲ, ਵਿਸ਼ਾਲ ਰਤਨ, ਆਸ਼ੂ ਅਰੋੜਾ, ਕੁਲਦੀਪ ਚਤਰੂ, ਸ਼ਿਸ਼ੂਪਾਲ, ਡਾ. ਧਰੁਬ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਆਗੂ ਤੇ ਵਰਕਰ ਹਾਜਰ ਸਨ।

No comments:
Post a Comment