ਹੁਸ਼ਿਆਰਪੁਰ, 23 ਜੁਲਾਈ: ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ 1000 ਛੋਟੇ ਉਦਯੋਗ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਨੂੰ 20 ਕਰੋੜ ਰੁਪਏ ਦੀ ਸਬਸਿਡੀ ਅਤੇ 10 ਹਜ਼ਾਰ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਹ ਜਾਣਕਾਰੀ ਚੇਅਰਮੈਨ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਸ੍ਰੀ ਵਿਜੇ ਸਾਂਪਲਾ ਨੇ ਅੱਜ ਹੁਸ਼ਿਆਰਪੁਰ ਵਿਖੇ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਪੈਨਸ਼ਨਰਜ਼ ਅਤੇ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਇਸ ਸਮਾਗਮ ਵਿੱਚ ਵਿਸੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਉਨ੍ਹਾਂ ਨੇ 79 ਰਿਟਾਇਰ ਹੋਏ ਕਰਮਚਾਰੀਆਂ ਨੂੰ ਬਣਦੀ ਪੈਨਸ਼ਨ ਦੀ ਰਕਮ 1,18,00,000/- ਰੁਪਏ (ਇੱਕ ਕਰੋੜ 18 ਲੱਖ ਰੁਪਏ) ਦੇ ਚੈਕ ਵੰਡੇ।
ਇਸ ਮੌਕੇ ਤੇ ਬੋਲਦਿਆਂ ਬੋਰਡ ਦੇ ਚੇਅਰਮੈਨ ਸ੍ਰੀ ਸਾਂਪਲਾ ਨੇ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਦਾ ਬੋਰਡ ਦੇ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਲਾਗੂ ਕਰਨ ਲਈ ਧੰਨਵਾਦ ਕਰਨ ਦੇ ਨਾਲ-ਨਾਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਅਤੇ ਸਾਬਕਾ ਮੰਤਰੀ ਪੰਜਾਬ ਸ੍ਰੀ ਬਲਰਾਮ ਜੀ ਦਾਸ ਟੰਡਨ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਦਯੋਗ, ਕਮਰਸ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਦਾ ਵੀ ਅੱਜ ਪੈਨਸ਼ਨਰਾਂ ਨੂੰ ਵੰਡੀ ਜਾਣ ਵਾਲੀ ਧੰਨ ਰਾਸ਼ੀ ਸਰਕਾਰ ਤੋਂ ਜਾਰੀ ਕਰਾਉਣ ਲਈ ਕੀਤੇ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖਾਦੀ ਬੋਰਡ ਵਿੱਚ ਸਟਾਫ਼ ਦੀ ਘਾਟ ਹੋਣ ਦੇ ਬਾਵਜੂਦ ਵੀ ਕਰਮਚਾਰੀਆਂ ਵੱਲੋਂ ਕੀਤੀ ਸਖਤ ਮਿਹਨਤ ਅਤੇ ਲਗਨ ਨਾਲ ਕੀਤੇ ਕੰਮਾਂ ਸਦਕਾ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਪੂਰੇ ਭਾਰਤ ਵਿੱਚੋਂ ਪਿਛਲੇ ਚਾਰ ਸਾਲਾਂ ਦੌਰਾਨ ਲਗਾਤਾਰ ਪਹਿਲੇ ਨੰਬਰ ਤੇ ਆ ਰਿਹਾ ਹੈ।
ਸ੍ਰੀ ਸਾਂਪਲਾ ਨੇ ਕਿਹਾ ਕਿ ਖਾਦੀ ਬੋਰਡ ਇੱਕ ਅਜਿਹਾ ਅਦਾਰਾ ਹੈ ਜੋ ਕਿ ਰਾਜ ਵਿੱਚ ਆਸਾਨ ਕਿਸ਼ਤਾਂ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਪਿੰਡਾਂ ਵਿੱਚ ਛੋਟੇ ਉਦਯੋਗ ਸਥਾਪਿਤ ਕਰਨ ਅਤੇ ਬੇ-ਰੋਜ਼ਗਾਰਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਸ਼ਹਿਰਾਂ ਵੱਲ ਜਾਣ ਦੇ ਰੂਝਾਨ ਨੂੰ ਘਟਾ ਰਿਹਾ ਹੈ ਜਿਸ ਨਾਲ ਰਾਜ ਦੀ ਪੇਂਡੂ ਆਰਥਿਕਤਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਬੋਰਡ ਵੱਲੋਂ ਛੋਟੇ ਉਦਯੋਗ ਧੰਦੇ ਲਗਾਉਣ ਲਈ 25 ਕਰੋੜ ਰੁਪਏ ਦਾ ਕਰਜਾ ਦਿੱਤਾ ਜਾ ਰਿਹਾ ਹੈ ਜਿਸ ਵਿੱਚ 5 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਛੋਟੇ ਉਦਯੋਗ ਧੰਦਿਆਂ ਨੂੰ 30 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਜਿਸ ਨਾਲ ਨਵੇਂ ਉਦਯੋਗ ਲਗਣਗੇ ਅਤੇ ਬੇ-ਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇਗਾ। ਇਸ ਵਿੱਚ ਔਰਤਾਂ, ਅਨੁਸੂਚਿਤ ਜਾਤੀ ਆਦਿ ਰਾਂਖਵੇਂ ਵਰਗ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਆਪਣੀ ਵੈਬ-ਸਾਈਟ ਲਾਂਚ ਕੀਤੀ ਗਈ ਹੈ। ਜਿਥੇ ਸਕੀਮਾਂ ਦੀ ਜਾਣਕਾਰੀ, ਬੋਰਡ ਦੀਆ ਪ੍ਰਾਪਤੀਆਂ ਵੈਬ-ਸਾਈਟ ਤੇ ਉਪਲਬਧ ਹਨ।
ਸਾਬਕਾ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਕਰਮਚਾਰੀਆਂ ਦੀ ਕਾਫ਼ੀ ਸਮੇਂ ਤੋਂ ਲਟਕੀ ਇਸ ਮੰਗ ਨੂੰ ਪੂਰਾ ਕਰਕੇ ਵਾਅਦਾ ਪੂਰਾ ਕੀਤਾ ਹੈ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੈਨਸ਼ਨ ਲਗਣ ਨਾਲ ਬੋਰਡ ਦੇ ਕਰਮਚਾਰੀਆਂ ਨੂੰ ਸੁਰੱਖਿਆ ਦਾ ਵਿਸ਼ਵਾਸ਼ ਹੋਇਆ ਹੈ।
ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਜਗਤ ਕਥੂਰੀਆ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮਹਾਂਮੰਤਰੀ ਭਾਜਪਾ ਸੁਧੀਰ ਸੂਦ ਅਤੇ ਹੋਰ ਪਤਵੰਤੇ ਹਾਜ਼ਰ ਸਨ। ਮੈਂਬਰ ਸਕੱਤਰ ਸ੍ਰੀ ਜਸਪਾਲ ਸਿੰਘ ਨੇ ਇਸ ਮੌਕੇ ਤੇ ਹਾਜ਼ਰ ਪਤਵੰਤੇ ਸੱਜਾਂ ਦਾ ਧੰਨਵਾਦ ਕੀਤਾ।

No comments:
Post a Comment