ਹੁਸ਼ਿਆਰਪੁਰ, 26 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਸ੍ਰ: ਦੀਪਇੰਦਰ ਸਿੰਘ ਨੇ ਫੌਜ਼ਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ / ਰਾਈਸ ਸੈਲਰਾਂ, / ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ / ਨੌਕਰਾਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਕੀ ਵਿੱਚ ਵੀ ਤੁਰੰਤ ਦਰਜ਼ ਕਰਾਉਣ ਤਾਂ ਜੋ ਜੁਰਮ ਹੋਣ ਤੇ ਦੋਸ਼ੀਆਂ ਨੂੰ ਲੱਭਣਾ ਆਸਾਨ ਹੋ ਸਕੇ।
ਇਹ ਹੁਕਮ 24 ਸਤੰਬਰ 2012 ਤੱਕ ਲਾਗੂ ਰਹੇਗਾ।
ਇਹ ਹੁਕਮ 24 ਸਤੰਬਰ 2012 ਤੱਕ ਲਾਗੂ ਰਹੇਗਾ।
No comments:
Post a Comment