- ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੇ ਚੱਲਦਿਆਂ ਦੇਸ਼ ਆਜ਼ਾਦੀ ਦੇ 65 ਸਾਲਾਂ ਬਾਅਦ ਵੀ ਬੇਰੁਜ਼ਗਾਰੀ, ਭੁੱਖਮਰੀ ਅਤੇ ਗਰੀਬੀ ਦਾ ਸਾਹਮਣਾ ਕਰ ਰਿਹਾ ਹੈ
- ਕਾਂਗਰਸ ਦੇ ਰੂਰਲ ਡਿਵੈਲਮੈਂਟ ਕਮੇਟੀ ਮੈਂਬਰ, ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੈਕੜੇ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਬੀਬੀ ਸਾਹੀ ਦੀ ਰਿਕਾਰਡ ਤੋੜ ਜਿੱਤ ਯਕੀਨੀ ਹੋਈ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਉਮੀਦਵਾਰ ਬੀਬੀ ਸੁਖਜੀਤ ਕੌਰ ਸਾਹੀ ਦੇ ਹੱਕ ’ਚ ਪਿੰਡ ਨਰਾਇਣਗੜ੍ਹ, ਬੁੱਧੋ ਬਰਕਤ, ਆਲਮਪੁਰ ਝਿੰਗੜਾਂ, ਪੰਨਵਾਂ ਅਤੇ ਦਸੂਹਾ ਵਿਖੇ ਆੜਤੀ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਇਕੋ-ਇਕ ਨੀਤੀ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੇ ਸਿਖਰ ਵੱਲ ਲਿਜਾਣਾ ਹੈ ਅਤੇ ਇਸ ਨੀਤੀ ’ਚ ਮਿਲੀ ਕਾਮਯਾਬੀ ਦੇ ਸਦਕਾ ਹੀ ਲੋਕਾਂ ਨੂੰ ਗਠਜੋੜ ਨੂੰ ਮੁੜ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਕਾਂਗਰਸ ਪਾਰਟੀ ਆਜ਼ਾਦੀ ਤੋਂ ਬਾਅਦ ਲੋਕਾਂ ’ਚ ਜਾਤਪਾਤ ਤੇ ਧਰਮ ਦੀਆਂ ਵੰਡੀਆਂ ਪਾ ਕੇ ਆਪਣਾ ਉ¤ਲੂ ਸਾਂਝਾ ਕਰਦੀ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਤੇ ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ ’ਚ 50 ਸਾਲਾਂ ਤੋਂ ਵੀ ਵੱਧ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੇ ਚੱਲਦਿਆਂ ਦੇਸ਼ ਆਜ਼ਾਦੀ ਦੇ 65 ਵਰ੍ਹਿਆਂ ਬਾਅਦ ਵੀ ਬੇਰੁਜ਼ਗਾਰੀ, ਭੁੱਖਮਰੀ ਅਤੇ ਗਰੀਬੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਮੀਡੀਆ ਤੇ ਸਿੱਖਿਆ ਦੇ ਪ੍ਰਸਾਰ ਕਾਰਨ ਜਾਗਰੁਕ ਹੋ ਰਹੇ ਹੈ ਜਿਸ ਦੇ ਚੱਲਦਿਆਂ ਕਾਂਗਰਸ ਦਾ ਵੀ ਦੇਸ਼ ਭਰ ’ਚ ਖਾਤਮਾ ਹੋ ਰਿਹਾ ਹੈ।
ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਸੁਖਜੀਤ ਕੌਰ ਸਾਹੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਪਤੀ ਸਵਰਗੀ ਅਮਰਜੀਤ ਸਿੰਘ ਸਾਹੀ ਹਮੇਸ਼ਾਂ ਲੋਕ ਹਿਤਾਂ ਲਈ ਕਾਰਜ਼ਸ਼ੀਲ ਰਹੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਨ੍ਹਾਂ ਆਪਣੇ ਪਤੀ ਤੋਂ ਬਹੁਤ ਕੁਝ ਸਿੱਖਿਆ ਅਤੇ ਉਨ੍ਹਾਂ ਦੇ ਅਧੂਰੇ ਸੁਪਨੇ ਪੂਰੇ ਕਰਨ ’ਚ ਮੈਂ ਉਨ੍ਹਾਂ ਨੂੰ ਹਮੇਸ਼ਾਂ ਆਪਣੇ ਨਾਲ ਮਹਿਸੂਸ ਕਰਾਂਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਇਕ ਇਕ ਟੀਚਾ ਇਸ ਖੇਤਰ ’ਚ ਮੁਡਲੀਆਂ ਸਹੂਲਤਾਂ ਮਹੁੱਈਆ ਕਰਵਾਕੇ ਸਮੁੱਚੇ ਇਲਾਕੇ ਦਾ ਵਿਕਾਸ ਕਰਵਾਉਣਾ ਹੈ।
ਇਸੇ ਦੌਰਾਨ ਬੀਬੀ ਸੁਖਜੀਤ ਕੌਰ ਸਾਹੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਬੁੱਧੋ ਬਰਕਤ ਵਿਖੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਰੂਰਲ ਡਿਵੈਲਪਮੈਂਟ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਦੇ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਖਹਿਰਾ, ਹਰਵਿੰਦਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਯੂਥ ਕਾਂਗਰਸ ਅਤੇ ਹਰਵੇਲ ਸਿੰਘ ਬਲਾਕ ਪ੍ਰਧਾਨ ਕਾਂਗਰਸ ਮਹਾਤਮਾ ਗਾਂਧੀ ਵਿਕਾਸ ਸੰਗਠਨ ਬਲਾਕ ਦਸੂਹਾ ਦੇ ਪ੍ਰਧਾਨ ਸੈਕੜੇ ਪਰਿਵਾਰਾਂ ਸਮੇਤ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼ੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਪੰਜਾਬ ਨੰਬਰਦਾਰ ਯੂਨੀਅਨ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਨੇ ਵੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਉਮੀਦਵਾਰ ਦੇ ਸਮੱਰਥਨ ਦਾ ਐਲਾਨ ਕੀਤਾ।
ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸ. ਜਨਮੇਜਾ ਸਿੰਘ ਸੇਖੋਂ, ਸ. ਅਜੀਤ ਸਿੰਘ ਕੁਹਾੜ ਤੇ ਮਦਨ ਮੋਹਨ ਮਿੱਤਲ, ਤਿੰਨੋ ਕੈਬਨਿਟ ਮੰਤਰੀ, ਡਾ. ਰਤਨ ਸਿੰਘ ਅਜਨਾਲਾ ਤੇ ਅਵਿਨਾਸ਼ ਰਾਏ ਖੰਨਾ, ਦੋਵੇਂ ਸਾਂਸਦ, ਸ. ਬਲਵੰਤ ਸਿੰਘ ਰਾਮੂਵਾਲੀਆ, ਸ. ਵਿਰਸਾ ਸਿੰਘ ਵਲਟੋਹਾ, ਬੀਬੀ ਮਹਿੰਦਰ ਕੌਰ ਜੋਸ਼, ਸ. ਅਮਰਪਾਲ ਸਿੰਘ ਬੋਨੀ, ਸਾਰੇ ਮੁੱਖ ਸੰਸਦੀ ਸਕੱਤਰ, ਸ. ਸੇਵਾ ਸਿੰਘ ਸੇਖਵਾਂ, ਸ੍ਰੀ ਅਰੁਨੇਸ਼ ਸ਼ਾਕਰ, ਸਾਰੇ ਸਾਬਕਾ ਮੰਤਰੀ, ਸ. ਹਰਪ੍ਰੀਤ ਸਿੰਘ, ਸ. ਗੁਰਚੇਤ ਸਿੰਘ ਘੁੜਿਆਣਾ, ਸ੍ਰੀ ਐਸ. ਆਰ. ਕਲੇਰ ਅਤੇ ਸ. ਗੁਰਵਿੰਦਰ ਸਿੰਘ ਜਿੰਦੂ (ਸਾਰੇ ਵਿਧਾਇਕ) ਨੇ ਵੀ ਬੀਬੀ ਸੁਖਜੀਤ ਕੌਰ ਸਾਹੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੱਤਾ।
No comments:
Post a Comment