ਹੁਸ਼ਿਆਰਪੁਰ, 22 ਅਗਸਤ: ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਤੰਬਾਕੂ ਕੰਟਰੋਲ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਤੰਬਾਕੂ ਕੰਟਰੋਲ ਐਕਟ ਅਧੀਨ ਜੁਲਾਈ ਮਹੀਨੇ ਦੌਰਾਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ 243 ਚਲਾਨ ਕੱਟੇ ਗਏ ਜਿਨ੍ਹਾਂ ਤੋਂ ਕੁਲ 5360/- ਰੁਪਏ ਇਕੱਠੇ ਕੀਤੇ ਗਏ। ਇਸੇ ਤਰਾਂ ਅਗਸਤ ਮਹੀਨੇ ਵਿੱਚ ਹੁਣ ਤੱਕ 131 ਚਲਾਨ ਕੱਟੇ ਗਏ ਜਿਨ੍ਹਾਂ ਤੋਂ 2690/- ਰੁਪਏ ਦੀ ਰਾਸ਼ੀ ਇਕੱਤਰ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਐਸ ਡੀ ਐਮਜ਼ ਨੂੰ ਚਲਾਨ ਬੁੱਕਾਂ ਰਲੀਜ਼ ਕੀਤੀਆਂ ਜਾਣ ਤਾਂ ਕਿ ਉਹ ਆਪਣੇ ਪੱਧਰ ਤੇ ਚਲਾਨ ਕੱਟ ਸਕਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਦਸੂਹਾ ਰਾਹੁਲ ਚਾਬਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ ਮਲਿਕ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮਨਮੋਹਣ ਕੌਰ ਤੋਂ ਇਲਾਵਾ ਤੰਬਾਕੂ ਕੰਟਰੋਲ ਸੁਸਾਇਟੀ ਦੇ ਮੈਂਬਰ ਮੌਜੂਦ ਸਨ।

No comments:
Post a Comment