ਹੁਸ਼ਿਆਰਪੁਰ, 24 ਅਗਸਤ: ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਅਗਲੇ 8 ਸਾਲਾਂ ਵਿੱਚ ਸੂਬੇ ਵਿੱਚ 40 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਲਈ ਸਰਕਾਰ ਵੱਲੋਂ ਗਰੀਨਿੰਗ ਪੰਜਾਬ ਫੰਡ ਦੀ ਵਿਵਸਥਾ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਗਰੀਨਿੰਗ ਪੰਜਾਬ ਮਿਸ਼ਨ ਤਹਿਤ ਦਾਣਾ ਮੰਡੀ ਸੈਲਾਖੁਰਾਦ ਵਿਖੇ ਪਿੰਡਾਂ ਅਤੇ ਕਸਬਿਆਂ ਦੀਆਂ ਖਾਲੀ ਥਾਵਾਂ ਤੇ ਪੌਦੇ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਜਿਨ੍ਹਾਂ ਵਿੱਚ ਸਕੂਲ,ਕਾਲਜ, ਹਸਪਤਾਲ, ਸਰਕਾਰੀ ਦਫ਼ਤਰ, ਕੰਪਲੈਕਸ ਰਿਹਾਇਸ਼ੀ, ਕਲੌਨੀਆਂ, ਗੁਰਦੁਆਰਾ, ਮੰਦਰ, ਮਸਜਿਦ, ਧਾਰਮਿਕ ਡੇਰਿਆਂ ਦੀਆਂ ਜਮੀਨਾਂ, ਪਿੰਡਾਂ ਵਿੱਚ ਪੰਚਾਇਤੀ ਸਾਂਝੇ ਰਕਬਿਆਂ, ਫਿਰਨੀਆਂ, ਸ਼ਮਸ਼ਾਨਘਾਟ, ਹੱਡਾ ਰੋੜੀਆਂ, ਜਿੰਮੀਦਾਰਾਂ ਦੇ ਖੇਤ, ਪ੍ਰਾਇਵੇਟ ਮਾਲਕਾਂ ਦੇ ਘਰਾਂ ਦੇ ਵਿਹੜਿਆ, ਹਵੇਲੀਆਂ ਆਦਿ ਸਾਰੀਆਂ, ਉਪਲਬੱਧ ਥਾਵਾਂ ਵਿੱਚ ਪੰਜਾਬ ਨੂੰ ਹਰਾ-ਭਰਾ ਕਰਨ ਲਈ ਪਲਾਂਟੇਸ਼ਨ ਕਰਨ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਾ ਹੈ।
ਵਣ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਮੁਹਿੰਮ ਦੀ ਸਖਤ ਲੋੜ ਹੈ ਕਿਉਂਕਿ ਭਾਰੀ ਵਾਹਨਾਂ ਅਤੇ ਸਨਅੱਤੀਕਰਨ ਕਾਰਨ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਦਰਿਆਵਾਂ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਹੱਦ ਵਿੱਚ ਪਹੁੰਚ ਗਿਆ ਹੈ। ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਾਰਨ ਮਿੱਟੀ ਵੀ ਪ੍ਰਦੂਸ਼ਤ ਹੋ ਗਈ ਹੈ। ਸੇਮ ਅਤੇ ਵੱਧ ਰਹੇ ਸ਼ੋਰੇ ਕਾਰਨ ਵੀ ਪੰਜਾਬ ਵਿੱਚ ਪ੍ਰਦੂਸ਼ਿਤ ਵਾਤਾਵਰਣ ਦੀ ਸਮੱਸਿਆ ਵਧੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਘਟਾਉਣ ਅਤੇ ਮੌਸਮ ਵਿੱਚ ਸਥਿਰਤਾ ਲਈ ਦਰਖੱਤ ਅਤੇ ਜੰਗਲ ਅਹਿਮ ਰੋਲ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜੰਗਲਾਂ ਹੇਠਲਾ ਰਕਬਾ ਰਕਬਾ ਸਿਰਫ਼ 7 ਪ੍ਰਤੀਸ਼ਤ ਰਹਿ ਜਾਣਾ ਇੱਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਜੰਗਲਾਤਾਂ ਦਾ ਰਕਬਾ ਵਧਾ ਕੇ 15 ਪ੍ਰਤੀਸ਼ਤ ਕਰ ਦਿੱਤਾ ਜਾਵੇਗਾ। ਅੱਜ ਦੀ ਮੁਹਿੰਮ ਵਿੱਚ ਵਣ ਮੰਤਰੀ ਪੰਜਾਬ ਵੱਲੋਂ ਸੈਲਾ ਖੁਰਦ ਵਿਖੇ ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਦਾਣਾ ਮੰਡੀ, ਸਰਕਾਰੀ ਸਕੂਲ, ਵਾਟਰ ਵਰਕਸ, ਟੋਭਾ, ਸ਼ਮਸ਼ਾਨਘਾਟ, ਆਦਿ ਥਾਵਾਂ ਤੇ 7000 ਤੋਂ ਵੱਧ ਪੌਦੇ ਲਗਾਏ ਗਏ। ਇਸ ਮੁਹਿੰਮ ਤਹਿਤ ਕੁਆਟਮ ਪੇਪਰ ਸੈਲਾ ਖੁਰਦ ਦੀ ਮੈਨੇਜਮੈਂਟ ਵੱਲੋਂ 14500 ਤੋਂ ਵੱਧ ਪੌਦੇ ਲਗਾਏ ਗਏ। ਇਸ ਮੌਕੇ ਤੇ ਜੰਗਲਾਤ ਵਿਭਾਗ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਜ ਦੇ ਹਰੇਕ ਵਿਅਕਤੀ ਨੂੰ ਉਸ ਦੀ ਜਿੰਮੇਵਾਰੀ ਦਾ ਅਹਿਸਾਸ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਹਰੇਕ ਵਿਅਕਤੀ ਰੁੱਖ ਲਗਾਉਣਾ ਆਪਣੀ ਨੈਤਿਕ ਜਿੰਮੇਵਾਰੀ ਸਮਝੇ ਅਤੇ ਰੁੱਖ ਲਗਾਉਣ ਨੂੰ ਬੱਚੇ ਦੇ ਜਨਮ ਨਾਲ ਇੱਕ ਸਮਾਜਿਕ ਰਸਮ ਵਜੋਂ ਨਿਭਾਉਣ ਦੀ ਰੀਤ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਉਜਵੱਲ ਭਵਿੱਖ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਇਸ ਮੁਹਿੰਮ ਦੀ ਅਗਵਾਈ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਇਹ ਵੀ ਭਰੋਸਾ ਦਿੱਤਾ ਕਿ ਹਰਿਆਵਲ ਮੁਹਿੰਮ ਤਹਿਤ ਲਗਾਏ ਗੲ ਪੌਦਿਆਂ ਦੀ ਸਾਂਭ-ਸੰਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸ੍ਰੀ ਜਤਿੰਦਰ ਸ਼ਰਮਾ ਮੁੱਖ ਵਣ ਪਾਲ ਰੇਂਜ, ਸ੍ਰੀ ਡੀ ਵੀ ਰਤਨਾ ਕੁਮਾਰ ਵਣ ਪਾਲ ਸ਼ਿਵਾਲਿਕ ਸਰਕਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿੰਡਾਂ ਦੇ ਪੰਚਾਂ-ਸਰਪੰਚਾਂ, ਪਤਵੰਤੇ ਸੱਜਣਾਂ, ਸੈਲਫ ਹੈਲਪ ਗਰੁੱਪ, ਐਕਸ ਸਰਵਿਸਮੈਨ, ਰੋਟਰੀ ਕਲੱਬਾਂ ਅਤੇ ਕਿਸਾਨ ਸੰਸਥਾਵਾਂ ਅਤੇ ਧਾਰਮਿਕ ਸਥਾਨਾਂ ਦੇ ਮੁੱਖੀਆਂ ਦੀ ਮੱਦਦ ਨਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਪੌਦੇ ਲਗਾਉਣ ਦੀ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨਗੇ । ਇਸ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ਵਿੱਚ ਬੋਹੜ, ਨਿੰਮ ਅਤੇ ਪਿੱਪਲ ਦੀਆਂ ਤ੍ਰਿਵੇਣੀਆਂ ਲਗਾਉਣ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਇਹ ਮੁਹਿੰਮ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਵਿੱਚ ਵਣ ਰਕਬੇ ਨੁੰ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਕੁਦਰਤੀ ਵਾਤਾਵਰਣ ਦੇ ਸੰਤੁਲਨ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ।
ਇਸ ਮੌਕੇ ਤੇ ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ, ਵਣ ਮੰਡਲ ਅਫ਼ਸਰ ਗੜ੍ਹਸੰਕਰ ਸੁਰਜੀਤ ਸਿੰਘ ਗਿੱਲ, ਵਣ ਮੰਡਲ ਹੁਸਿਆਰਪੁਰ ਦੇਵ ਰਾਜ, ਵਣ ਮੰਡਲ ਅਫ਼ਸਰ ਜੰਗਲੀ ਜੀਵ ਸਤਨਾਮ, ਕੁਲਬੀਰ ਸਿੰਘ ਭੂਲੇਵਾਲ ਰਾਠਾਂ, ਗਿਆਨ ਸਿੰਘ ਮਾਨ, ਅਵਤਾਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਬਲਜਿੰਦਰ ਮਾਨ ਨੇ ਬਾਖੂਬੀ ਨਿਭਾਈ।

No comments:
Post a Comment