ਹੁਸ਼ਿਆਰਪੁਰ, 4 ਅਗਸਤ: ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਜਨੌੜੀ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਲਈ 5 ਕਰੋੜ ਰੁਪਏ ਦੀ ਲਾਗਤ ਨਾਲ ਜਨੌੜੀ ਵਿਖੇ 66 ਕੇ.ਵੀ. ਸਬ-ਸਟੇਸ਼ਨ ਬਣਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮੁੱਖ ਪਾਰਲੀਮਾਨੀ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਜਨੌੜੀ ਦੀ ਛੁਮੇੜੀ ਪੱਤੀ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵੱਲੋਂ 25.67 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਡੂੰਘੇ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ।
ਇਸ ਮੌਕੇ ਤੇ ਬੀਬੀ ਜੋਸ਼ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੰਢੀ ਖੇਤਰ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਲਈ ਬਹੁਤ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਵਿੱਚ ਸਿੰਚਾਈ ਦੇ ਡੂੰਘੇ ਟਿਊੁਬਵੈਲ ਲਗਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਖੇਤੀ ਲਈ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈਲ ਦੇ ਨਾਲ 230 ਏਕੜ ਰਕਬੇ ਨੂੰ ਸਿੰਚਾਈ ਕਰਨ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਲਗਭਗ 70 ਕਿਸਾਨਾਂ ਨੂੰ ਆਪਣੀਆਂ ਖੇਤੀਯੋਗ ਜਮੀਨਾਂ ਨੂੰ ਪਾਣੀ ਉਪਲਬੱਧ ਹੋਵੇਗਾ। ਉਨ੍ਹਾਂ ਨੇ ਪਿੰਡ ਦੇ ਵਸਨੀਕ ਦਲਜੀਤ ਸਿੰਘ ਵੱਲੋਂ ਇਸ ਟਿਊਬਵੈਲ ਨੂੰ ਲਗਾਉਣ ਲਈ 16 ਮਰਲੇ ਜਮੀਨ ਦਾਨ ਦੇਣ ਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦੀ ਹੀ ਕਰਵਾਇਆ ਜਾਵੇਗਾ। ਇਸ ਮੌਕੇ ਤੇ ਬੀਬੀ ਜੋਸ਼ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 5.50 ਲੱਖ ਰੁਪਏ ਦੇ ਚੈਕ ਵਿਕਾਸ ਕਾਰਜਾਂ ਲਈ ਵੰਡੇ।
ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਤਰਲੋਕ ਕੁਮਾਰ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਚਾਈ ਸਹੂਲਤਾਂ ਦੇਣ ਲਈ 183. 25 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ ਅਤੇ ਇਸ ਵਿੱਚ 40 ਹਾਰਸ ਪਾਵਰ ਦਾ ਮੋਟਰ ਪੰਪ ਲਗਾਇਆ ਗਿਆ ਹੈ ਜਿਸ ਨਾਲ 3405 ਮੀਟਰ ਪਾਈਪ ਲਾਈਨ ਵਿਛਾਈ ਗਈ ਹੈ ਜਿਸ ਵਿੱਚ 3370 ਮੀਟਰ ਆਰ ਸੀ ਸੀ ਪਾਈਪ ਅਤੇ 35 ਮੀਟਰ ਪੀ ਵੀ ਸੀ ਪਾਈਪ ਲਾਈਨ ਹੈ। ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਾਸਟਰ ਕਿਸ਼ਨ ਸਿੰਘ ਨੀਲਾ ਨਲੋਆ, ਸਰਪੰਚ ਬਾੜੀ ਖੱਡ ਕਿਸ਼ਨ ਲਾਲ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਐਸ ਡੀ ਓ ਨਰਿੰਦਰ ਸਿੰਘ ਸੈਣੀ, ਸਹਾਇਕ ਇੰਜੀਨੀਅਰ ਜਸਵਿੰਦਰਪਾਲ ਸਿੰਘ, ਸਹਾਇਕ ਇੰਜੀ: ਸਤੀਸ਼ ਪਰਮਾਰ, ਪੰਜਾਬ ਪਾਵਰ ਕਾਰਪੋਰੇਸ਼ਨ ਦੇ ਵਧੀਕ ਨਿਗਰਾਨ ਇੰਜੀ: ਪਰਵਿੰਦਰ ਸਿੰਘ ਖਾਂਭਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੰਗਤ ਰਾਜ, ਪ੍ਰਿੰਕੀ ਸ਼ਰਮਾ, ਪੰਚ ਜੱਗਾ ਸਿੰਘ, ਰਵਿੰਦਰ ਫੌਜੀ, ਪ੍ਰਧਾਨ ਯੂਥ ਵਿੰਗ ਪਿਆਰੇ ਲਾਲ, ਸਰਪੰਚ ਮੁਹੱਲਾ ਟਾਹਲੀਵਾਲ ਜੱਗਾ ਸਿੰਘ, ਸਾਬਕਾ ਸਰਪੰਚ ਬਖਸ਼ੀ ਰਾਮ, ਸਰਪੰਚ ਟੱਪਾ ਰਾਜ ਰਾਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment