ਹੁਸ਼ਿਆਰਪੁਰ, 23 ਅਗਸਤ: ਨੈਸ਼ਨਲ ਰੂਰਲ ਹੈਲਥ ਮਿਸ਼ਨ ਅਧੀਨ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ (ਐਨ.ਆਰ.ਐਚ.ਐਮ.) ਦਾ ਮੁੱਖ ਉਦੇਸ਼ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣਾ ਅਤੇ ਸੰਸਥਾਗਤ ਜਣੇਪੇ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਹੈ ਤਾਂ ਜੋ ਸੁਰੱਖਿਅਤ ਜਣੇਪਾ ਹੋ ਸਕੇ। ਉਨ੍ਹਾਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਨਨੀ ਸੁਰੱਖਿਆ ਯੋਜਨਾ, ਮਾਤਾ ਕੁਸ਼ੱਲਿਆ ਯੋਜਨਾ ਅਤੇ 108 ਡਾਇਲ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਰਭਵਤੀ ਔਰਤਾਂ ਦਾ ਵੱਧ ਤੋਂ ਵੱਧ ਸੁਰੱਖਿਅਤ ਜਣੇਪਾ ਸਰਕਾਰੀ ਸੰਸਥਾਵਾਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਮਿਥੇ ਗਏ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇ।
ਸਿਵਲ ਸਰਜਨ ਡਾ. ਤੇਜਿੰਦਰ ਸਿੰਘ ਨੇ ਮੀਟਿੰਗ ਵਿੱਚ ਰੂਰਲ ਹੈਲਥ ਮਿਸ਼ਨ ਅਧੀਨ ਚਲ ਰਹੇ ਹੋਰ ਕੌਮੀ ਸਿਹਤ ਪ੍ਰੋਗਰਾਮਾਂ ਅਧੀਨ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ, ਏ ਐਨ ਸੀ ਚੈਕਅਪ, ਮੋਬਾਇਲ ਮੈਡੀਕਲ ਯੂਨਿਟ, 108 ਡਾਇਲ, ਆਇਰਨ ਫੋਲਿਕ ਐਸਿਡ, ਵਿਲੇਜ ਹੈਲਥ ਐਂਡ ਸੈਨੀਟੇਸ਼ਨ ਕਮੇਟੀਆਂ, ਅਨਟਾਈਡ ਫੰਡਾਂ, ਪ੍ਰੀਵਾਰ ਨਿਯੋਜਨ ਦੇ ਪ੍ਰਾਪਤ ਟੀਚਿਆ, ਬਰਸਾਤਾਂ ਦੇ ਮੌਸਮ ਵਿੱਚ ਬੀਮਾਰੀਆਂ ਤੋਂ ਬਚਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ, ਪੀ ਐਨ ਡੀ ਟੀ ਐਕਟ ਅਤੇ ਨਸ਼ਿਆਂ ਵਿਰੁੱਧ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਦੇਸ ਰਾਜ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਵਿਅਕਤੀਆਂ ਲਈ ਰਾਸ਼ਟਰੀ ਸਵਾਸਥ ਬੀਮਾ ਯੋਜਨਾ ਅਧੀਨ 20 ਅਗਸਤ ਤੱਕ 5195 ਕਾਰਡ ਬਣਾਏ ਜਾ ਚੁੱਕੇ ਹਨ ਜਿਸ ਅਧੀਨ 8736 ਪ੍ਰੀਵਾਰ ਕਵਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 59 ਪ੍ਰਤੀਸ਼ਤ ਕਵਰੇਜ ਕਰ ਲਈ ਗਈ ਅਤੇ 31 ਅਗਸਤ ਤੱਕ ਪੂਰਾ ਜ਼ਿਲ੍ਹਾ ਕਵਰ ਕਰ ਲਿਆ ਜਾਵੇਗਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਜ਼ਿਲ੍ਹਾ ਪ੍ਰੀਵਾਰ ਭਲਾਈ ਅਫ਼ਸਰ ਡਾ. ਚੁੰਨੀ ਲਾਲ ਕਾਜਲ, ਜ਼ਿਲ੍ਹਾ ਸਿਹਤ ਅਫ਼ਸਰ ਡਾ ਸੁਰਿੰਦਰ ਸਿੰਘ ਮਲਿਕ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮਨਮੋਹਨ ਕੌਰ, ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਕੌਰ, ਡੀ ਪੀ ਐਮ ਸ੍ਰੀ ਮੁਹੰਮਦ ਆਸਿਫ਼, ਸ੍ਰੀਮਤੀ ਅਨੁਰਾਧਾ ਠਾਕਰ, ਸ੍ਰੀਮਤੀ ਰਮਨਦੀਪ ਕੌਰ, ਜ਼ਿਲ੍ਹਾ ਭਰ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰੂਰਲ ਹੈਲਥ ਮਿਸ਼ਨ ਕਮੇਟੀ ਦੇ ਮੈਂਬਰ ਹਾਜ਼ਰ ਸਨ।

No comments:
Post a Comment