ਹੁਸ਼ਿਆਰਪੁਰ, 15 ਅਗਸਤ: ਭਾਰਤ ਦੀ ਆਜ਼ਾਦੀ ਦੀ 65ਵੀਂ ਵਰ੍ਹੇਗੰਢ ਦਾ ਸਮਾਗਮ ਅੱਜ ਪੁਲਿਸ ਗਰਾਉਂਡ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰ: ਪਰਮਿੰਦਰ ਸਿੰਘ ਢੀਂਡਸਾ, ਵਿੱਤ ਤੇ ਯੋਜਨਾ, ਸੰਸਥਾਈ ਵਿੱਤ, ਬੈਕਿੰਗ ਅਤੇ ਪ੍ਰੋਗਰਾਮ ਅਮਲ ਮੰਤਰੀ ਪੰਜਾਬ ਮੁੱਖ ਮਮਿਹਾਨ ਵਜੋਂ ਸ਼ਾਮਲ ਹੋਏ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਮਾਰਚ ਪਾਸਟ ਵਿੱਚ ਬੀ ਐਸ ਐਫ, ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫੌਜੀਆਂ, ਗਰਲ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਨੇ ਹਿੱਸਾ ਲਿਆ। ਇਸ ਸਮਾਗਮ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਮਾਸ ਪੀ ਟੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਤੇ ਵੱਖ-ਵੱਖ ਸਕੂਲਾਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਨਹਿਰੂ ਯੁਵਕ ਕੇਂਦਰ ਅਤੇ ਵੱਖ-ਵੱਖ ਸਕੂਲਾਂ ਦੀਆਂ ਲੜਕੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ।
ਸ੍ਰ: ਢੀਂਡਸਾ ਨੇ ਆਪਣੇ ਸੰਬੋਧਨ ਵਿੱਚ ਆਜ਼ਾਦੀ ਦਿਵਸ ਦੀ ਮੁਬਾਰਕਵਾਦ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਅਤੇ ਹੋਰ ਕਈ ਤਰਾਂ ਦੇ ਤਸੀਹੇ ਝੱਲਣ ਵਾਲੇ ਆਜ਼ਾਦੀ ਪ੍ਰਵਾਨਿਆਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਜਿਸ ਸਦਕਾ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆਂ ਹੈ। ਉਨ੍ਹਾਂ ਨੇ ਲੋਕਾਂ ਨੂੰ ਕੌਮੀ ਏਕਤਾ, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਦੇਸ਼ ਪ੍ਰੇਮ ਦਾ ਜ਼ਜ਼ਬਾ ਕਾਇਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਆਪਣੀ ਸਮੂਚੀ ਕਾਰਗੁਜਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪ੍ਰਸ਼ਾਸ਼ਨ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਬਣਾਉਣ ਲਈ ਸੇਵਾ ਦਾ ਅਧਿਕਾਰ ਕਾਨੂੰਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਵਿਕਾਸ ਦੇ ਚਾਲੂ ਮਾਲੀ ਸਾਲ ਦੌਰਾਨ ਪੇਂਡੂ ਵਿਕਾਸ ਲਈ 837 ਕਰੋੜ ਰੁਪਏ ਦਾ ਯੋਜਨਾ ਖਰਚ ਮਖਸੂਸ ਕੀਤਾ ਗਿਆ ਹੈ। ਸਹਿਕਾਰਤਾ ਲਹਿਰ ਮਜਬੂਤ ਕਰਨ ਦੀ ਨੀਤੀ ਤਹਿਤ ਸਹਿਕਾਰੀ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਹਰੇਕ ਤਹਿਸੀਲ ਦੇ ਸਬ-ਤਹਿਸੀਲ ਵਿੱਚ 155 ਫਰਦ ਕੇਂਦਰ ਸਥਾਪਿਤ ਕੀਤੇ ਗਏ ਹਨ। ਪੰਜਾਬ ਦੇ 12322 ਪਿੰਡਾਂ ਵਿੱਚੋ 11800 ਪਿੰਡਾਂ ਦੇ ਰਿਕਾਰਡ ਨੂੰ ਕੰਪਿਊਰੀਕ੍ਰਿਤ ਕੀਤਾ ਗਿਆ ਹੈ। ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਾਲੂ ਮਾਲੀ ਦੌਰਾਨ 4039 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਕਸਬਿਆਂ ਅੰਦਰ 100 ਫੀਸਦੀ ਜਲ ਸਪਲਾਈ, ਸੀਵਰੇਜ਼, ਜਲ ਸ਼ੁੱਧੀਕਰਨ ਪਲਾਂਟ ਅਤੇ ਹੋਰ ਸਿਹਤ ਸੇਵਾਵਾਂ ਲਈ 8635 ਕਰੋੜ ਰੁਪਏ ਦੀ ਯੋਜਨਾ ਉਲੀਕੀ ਗਈ ਹੈ । ਸਰਕਾਰ ਵੱਲੋਂ 51049 ਕਰੋੜ ਰੁਪਏ ਸਨਅੱਤੀ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿੱਚੋਂ 9674 ਕਰੋੜ ਰੁਪਏ ਦਾ ਨਿਵੇਸ਼ਾ ਪਹਿਲਾਂ ਹੀ ਹੋ ਚੁੱਕਾ ਹੈ। ਸੜਕੀ ਬੁਨਿਆਦੀ ਢਾਂਚੇ ਤੇ 13000 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਬਣਾਈ ਗਈ ਹੈ। ਰਾਜ ਦੀਆਂ 400 ਕਿਲੋਮੀਟਰ ¦ਬੀਆਂ ਸੜਕਾਂ ਦਾ 350 ਕਰੋੜ ਰੁਪਏ ਦੀ ਰਕਮ ਨਾਲ ਨਵੀਨੀਕਰਨ ਕੀਤਾ ਜਾਵੇਗਾ। ਸਿੱਖਿਆ ਦਾ ਮਿਆਰ ਉਚਾ ਚੁਕਣ ਲਈ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੱਹਈਆ ਕਰਨ ਲਈ ਬਜ਼ਟ ਵਿੱਚ 5782 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਵਿੱਤ ਮੰਤਰੀ ਪੰਜਾਬ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੰਢੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਫ਼ਲਾਂ ਦੀ ਪੈਦਾਵਾਰ ਨੂੰ ਧਿਆਨ ਰੱਖਦਿਆਂ ਹੋਇਆਂ ਐਗਰੋ ਪ੍ਰੋਸੈਸਿੰਗ ਯੂਨਿਟਾਂ ਨੂੰ 50 ਪ੍ਰਤੀਸ਼ਤ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਜ਼ਿਲ•ੇ ਵਿੱਚ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਵੈ ਸਹਾਇਤਾ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਾਂ ਦਾ ਮੰਡੀਕਰਨ ਕਰਨ ਲਈ ਦੇਸ਼ ਦੀਆਂ ਪ੍ਰਸਿੱਧ ਕੰਪਨੀਆਂ ਨਾਲ ਸਮਝੌਤਾ ਕੀਤਾ ਗਿਆ ਹੈ ਅਤੇ ਇਸ ਖੇਤਰ ਵਿਚ ਲੋਕਾਂ ਦਾ ਆਰਥਿਕ ਪੱਧਰ ਉਚਾ ਚੁਕਣ ਲਈ ਰੋਜ਼ਗਾਰ ਦੀਆਂ ਹੋਰ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਰਹੀਆਂ ਹਨ।
ਉਨ•ਾਂ ਦੱਸਿਆ ਕਿ ਜ਼ਿਲ•ਾ ਹੁਸ਼ਿਆਰਪੁਰ ਪਿਛਲੇ ਸਾਲ ਦੌਰਾਨ ਮਨਰੇਗਾ ਸਕੀਮ ਲਈ 1878.75 ਲੱਖ ਰੁਪਏ ਦੀ ਰਾਸ਼ੀ ਵਿੱਚੋਂ 1444.24 ਲੱਖ ਰੁਪਏ ਖਰਚ ਕਰਕੇ ਪੂਰੇ ਪੰਜਾਬ ਵਿੱਚੋਂ ਪਹਿਲੇ ਨੰਬਰ ਤੇ ਰਿਹਾ ਹੈ। ਜ਼ਿਲ•ੇ ਵਿੱਚ ਸਾਲ 2012-13 ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਗਰਾਮ ਪੰਚਾਇਤਾਂ ਨੂੰ 510.63 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ•ੇ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਅਤੇ ਨਿਆਸਰਿਤ ਔਰਤਾਂ, ਆਸ਼ਰਿਤ ਬੱਚਿਆਂ ਤੇ ਅਪੰਗ ਵਿਅਕਤੀਆਂ ਦੇ 93883 ਲਾਭਪਾਤਰੀਆਂ ਨੂੰ 7 ਕਰੋੜ 27 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਹਰਿਆਵਲ ਪੰਜਾਬ ਲਹਿਰ ਤਹਿਤ ਪੰਜਾਬ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਦੀ ਸਕੀਮ ਤਹਿਤ ਪਿੰਡਾਂ ਅਤੇ ਹੋਰ ਸ਼ਾਮਲਾਟ ਜਮੀਨਾਂ, ਸੜਕਾਂ ਦੇ ਕਿਨਾਰਿਆਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਖਾਲੀ ਸਥਾਨਾਂ ਵਿੱਚ ਬੋਹੜ, ਪਿੱਪਲ ਤੇ ਨਿੰਮ ਦੀਆਂ ਤ੍ਰਿਵੇਣੀਆਂ ਦੇ ਬੂਟੇ ਲਗਾਏ ਜਾ ਰਹੇ ਹਨ। ਇਸ ਲਹਿਰ ਤਹਿਤ ਚਾਲੂ ਮਾਲੀ ਸਾਲ ਦੌਰਾਨ ਜ਼ਿਲ•ਾ ਹੁਸ਼ਿਆਰਪੁਰ ਿਵਿੱਚ 713 ਹੈਕਟੇਅਰ ਰਕਬੇ ਵਿੱਚ 5 ਲੱਖ ਪੌਦੇ ਲਗਾਏ ਜਾਣਗੇ।
ਇਸ ਮੌਕੇ ਤੇ ਸ੍ਰ: ਢੀਂਡਸਾ ਨੇ ਆਜ਼ਾਦੀ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੀਆਂ ਸਭਿਆਚਾਰਕ ਟੁਕੜੀਆਂ ਨੂੰ ਅਤੇ ਜੇ ਐਸ ਐਸ ਆਸ਼ਾ ਕਿਰਨ ਸਪੈਸ਼ਲ ਸਕੂਲ, ਜਹਾਨਖੇਲਾਂ ਦੇ ਮੰਦ ਬੁੱਧੀ ਬੱਚਿਆਂ ਲਈ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਮਾਗਮ ਦੌਰਾਨ ਜ਼ਿਲ•ੇ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮਾਰਚ ਪਾਸਟ, ਮਾਸ ਪੀ ਟੀ ਸੋਅ, ਝਾਕੀਆਂ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਪਹਿਲਾਂ ਦੂਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਤੇ ਸ੍ਰ: ਢੀਂਡਸਾ ਨੇ ਗਰੀਬ ਤੇ ਲੋੜਵੰਦ ਔਰਤਾਂ ਨੂੰ 20 ਸਿਲਾਈ ਮਸ਼ੀਨਾਂ, 10 ਟਰਾਈ-ਸਾਈਕਲ ਅਤੇ 5 ਵੀਅਲ ਚੇਅਰਾਂ ਵੀ ਵੰਡੀਆਂ ਗਈਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ, ਆਈ ਜੀ ਜ¦ਧਰ ਰੇਂਜ ਗੁਰਪ੍ਰੀਤ ਦਿਓ, ਐਸ ਐਸ ਪੀ ਬੀ ਐਸ ਸਿੱਧੂ, ਹੋਰ ਅਧਿਕਾਰੀ ਅਤੇ ਰਾਜਨੀਤਿਕ ਆਗੂ ਹਾਜ਼ਰ ਸਨ।

No comments:
Post a Comment