ਹੁਸ਼ਿਆਰਪੁਰ, 23 ਅਗਸਤ: ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਕੁਸਮਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਕਰਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰ: ਦੀਪਇੰਦਰ ਸਿੰਘ, ਡਿਪਟੀ ਕਮਿਸ਼ਨਰ ਨਵਾਂਸ਼ਹਿਰ ਤਨੂ ਕਸ਼ਅਪ, ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ ਅਤੇ ਦੋਵਾਂ ਜ਼ਿਲ੍ਹਿਆਂ ਦੇ ਸਮੂਹ ਚੋਣ ਰਜਿਸਟਰੇਸ਼ਨ ਅਫ਼ਸਰ ਅਤੇ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।
ਮੁੱਖ ਚੋਣ ਅਧਿਕਾਰੀ ਮੈਡਮ ਸਿੱਧੂ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਬਾਲਗਾਂ ਦੇ ਫੋਟੋ ਸ਼ਨਾਖਤੀ ਕਾਰਡ 100 ਫੀਸਦੀ ਬਣਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਯੋਗਤਾ ਮਿਤੀ 1-1-2013 ਦੇ ਆਧਾਰ ਤੇ ਸਮੂਹ ਬਾਲਗਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ/ਵਿਦਿਆਰਥਣਾਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਸਕੂਲਾਂ ਅਤੇ ਕਾਲਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਨੌਜਵਾਨਾਂ ਨੂੰ ਚੋਣ ਪ੍ਰਕ੍ਰਿਆ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲ ਸਕੇ। ਮੈਡਮ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਜ਼ਦੂਰਾਂ ਦੀਆਂ ਵੋਟਾਂ ਦੀ ਰਜਿਸਟਰੇਸ਼ਨ ਲਈ ਉਨ੍ਹਾਂ ਦੇ ਘਰਾਂ ਦੀ ਥਾਂ ਕੰਮਾਂ ਵਾਲੇ ਸਥਾਨਾਂ ਤੇ ਪਹੁੰਚ ਕਰਨ। ਇਸੇ ਤਰਾਂ ਫੌਜ ਅਤੇ ਪੁਲਿਸ ਕਰਮਚਾਰੀਆਂ ਦੀਆਂ ਵੋਟਾਂ ਦੀ ਰਜਿਸਟਰੇਸ਼ਨ ਵੀ ਜ਼ਿਲ੍ਹੇ ਦੇ ਸਬੰਧਤ ਅਧਿਕਾਰੀ ਤੋਂ ਸੂਚੀਆਂ ਮੰਗਵਾ ਕੇ ਪੂਰੀ ਕੀਤੀ ਜਾਵੇ ਅਤੇ ਜੋ ਫੌਜੀ ਨੌਕਰੀ ਪੂਰੀ ਕਰਕੇ ਆ ਗਏ ਹਨ, ਉਨ੍ਹਾਂ ਦੀਆਂ ਵੋਟਾਂ ਉਨ੍ਹਾਂ ਦੀਆਂ ਰਿਹਾਇਸ਼ੀ ਥਾਵਾਂ ਤੇ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟ ਦੇ ਯੋਗ ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਦੀ ਰਜਿਸਟਰੇਸ਼ਨ ਲਈ ਉਨ੍ਹਾਂ ਦੇ ਘਰਾਂ ਵਿੱਚ ਪਹੁੰਚ ਕਰਕੇ ਅਸਥਾਈ ਤੌਰ ਤੇ ਬਾਹਰ ਰਹਿੰਦੇ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਜਾਵੇ ਤਾਂ ਜੋ ਉਹ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਨਿਰਧਾਰਤ ਸਮੇਂ ਵਿੱਚ ਐਪਿਕ ਕਾਰਡ ਬਣਾਉਣ ਦੇ ਕੰਮ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਵੋਟਰ ਸੂਚੀਆਂ ਮੁਤਾਬਕ ਸ਼ਨਾਖਤੀ ਕਾਰਡਾਂ ਦਾ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਨਵੇਂ ਰਜਿਸਟਰਡ ਹੋਣ ਵਾਲੇ ਵੋਟਰਾਂ ਦੇ ਵੋਟਰ ਸ਼ਨਾਖਤੀ ਕਾਰਡ ਤਿਆਰ ਹੋ ਸਕਣ।
ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਮੁੱਖ ਚੋਣ ਅਫ਼ਸਰ ਨੂੰ ਭਰੋਸਾ ਦੁਆਇਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਸਕੂਲਾਂ- ਕਾਲਜਾਂ ਵਿੱਚ ਪਹੁੰਚ ਕਰਕੇ 18 ਸਾਲ ਤੋਂ ਵੱਧ ਦੀ ਉਮਰ ਦੇ ਸਾਰੇ ਬਾਲਗ ਵੋਟਰਾਂ ਦੀ ਰਜਿਸਟਰੇਸ਼ਨ ਲਈ ਅਦਾਰਿਆਂ ਦੇ ਮੁੱਖੀਆਂ ਰਾਹੀਂ ਸਾਰੀ ਪ੍ਰਕ੍ਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ 99.95 ਪ੍ਰਤੀਸ਼ਤ ਵੋਟਰ ਸ਼ਨਾਖਤੀ ਕਾਰਡਾਂ ਅਤੇ 99.92 ਪ੍ਰਤੀਸ਼ਤ ਫੋਟੋ ਵਾਲੀਆਂ ਵੋਟਰ ਸੂਚੀਆਂ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ 100 ਪ੍ਰਤੀਸ਼ਤ ਟੀਚਾ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕੁਲ 10,65,112 ਵੋਟਰ ਹਨ ਜਿਨ੍ਹਾਂ ਵਿੱਚ 5,46,632 ਪੁਰਸ਼ ਅਤੇ 5,18,480 ਮਹਿਲਾ ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਵੋਟਰ ਸ਼ਨਾਖਤੀ ਕਾਰਡਾਂ ਦਾ 100 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ ਜਦਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 99.93 ਪ੍ਰਤੀਸ਼ਤ, ਦਸੂਹਾ ਵਿੱਚ 99.97, ਉੜਮੁੜ ਵਿੱਚ 99.93, ਸ਼ਾਮਚੁਰਾਸੀ ਵਿੱਚ 99.91, ਹੁਸ਼ਿਆਰਪੁਰ ਵਿੱਚ 99.96 ਅਤੇ ਚੱਬੇਵਾਲ ਵਿੱਚ 99.98 ਪ੍ਰਤੀਸ਼ਤ ਵੋਟਰ ਸ਼ਨਾਖਤੀ ਕਾਰਡ ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ।

No comments:
Post a Comment