ਹੁਸ਼ਿਆਰਪੁਰ, 25 ਅਗਸਤ : ਸੱਜਰੀ ਸਵੇਰ ਲਿਖਾਰੀ ਸਭਾ ਹੁਸ਼ਿਆਰਪੁਰ ਵਲੋ ਸੁਰ ਸੰਗਮ ਨਿੱਕੀਆਂ ਕਰੂੰਬਲਾਂ ਪ੍ਰਕਾਸ਼ਨ ਦੇ ਸਹਿਯੋਗ ਨਾਲ ਸਥਾਨਿਕ ਇੱਕ ਨਿੱਜੀ ਰੈਸਟੋਰੈਟ ਵਿੱਚ ਪੰਜਾਬੀ ਲੇਖਕ ਪਰਵਾਸੀ ਪੰਜਾਬੀ ਲੇਖਕ ਅਤੇ ਪੰਜਾਬੀ ਦੀ ਰੋਜਾਨਾ ਅਖਬਾਰ ‘ਦਾ ਟਾਈਮਜ਼ ਆਫ ਪੰਜਾਬ’ ਦੇ ਮੁੱਖ ਸੰਪਾਦਕ ਸ਼ਰਨਜੀਤ ਸਿੰਘ ਬੈਸ ਦੀ ਪੁਸਤਕ ‘ਸਤਨਾਜਾ‘ ਰਿਲੀਜ ਕੀਤੀ ਗਈ। ਸਭਾ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਸੰਧੂ , ਪ੍ਰਧਾਨ ਸ਼ਿਵ ਕੁਮਾਰ ਬਾਵਾ ਅਤੇ ਬਾਲ ਰਸਾਲੇ ‘ਨਿੱਕੀਆਂ ਕਰੂੰਬਲਾਂ ਦੇ ਸੰਪਾਦਕ ਬਲਜਿੰਦਰ ਮਾਨ ਦੀ ਅਗਵਾਈ ਵਿੱਚ ਕਰਵਾਏ ਗਏ ਪੁਸਤਕ ਰਿਲੀਜ ਸਮਾਗਮ ਨੂੰ ਸੰਬੋਧਨ ਕਰਦਿਆਂ ਉਘੇ ਕਹਾਣੀਕਾਰ ਪ੍ਰੀਤ ਨੀਤਪੁਰ ਨੇ ਆਖਿਆ ਕਿ ਸ਼ਰਨਜੀਤ ਸਿੰਘ ਬੈਸ ਦੀ ਦੂਸਰੀ ਪੁਸਤਕ ਪੜ੍ਹਕੇ ਉਸ ਅੰਦਰ ਪੰਜਾਬ ਵਿੱਚ ਵਾਪਰਦੀਆਂ ਰੋਜਾਨਾਂ ਘਟਨਾਵਾਂ ਅਤੇ ਸਮਾਜਿਕ ਕੁਰੀਤੀਆਂ ਪ੍ਰਤੀ ਤੜਪ ਹੈ। ਪੁਸਤਕ ਪੜ੍ਹਦਿਆਂ ਪਤਾ ਲੱਗਦਾ ਹੈ ਕਿ ਲੇਖਕ ਪੰਜਾਬ ਤੋ ਦੂਰ ਅਮਰੀਕਾ ਵਿੱਚ ਵਸਕੇ ਵੀ ਪੰਜਾਬ ਦੀ ਮਿੱਟੀ ਨਾਲ ਜੁੜਿਆ ਹੋਇਆ ਹੈ। ਸਤਨਾਜਾ ਵਿੱਚ ਛਾਪੇ ਗਏ ਸਾਰੇ ਲੇਖ ਪੜ੍ਹਕੇ ਪਤਾ ਲੱਗਦਾ ਹੈ ਕਿ ਲੇਖਕ ਪੱਤਰਕਾਰੀ ਵਰਗੇ ਨਿਰਪੱਖ ਕਾਰਜ ਨਾਲ ਵੀ ਆਪਣੀਆਂ ਲਿਖਤਾ ਵਿੱਚ ਨਿਰਪੱਖਤਾ, ਡੂੰਘਾ ਅਤੇ ਨਿਰਪੱਖਤਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਸਭਾ ਦੇ ਪ੍ਰਧਾਨ ਸ਼ਿਵ ਕੁਮਾਰ ਬਾਵਾ ਨੇ ਆਖਿਆ ਕਿ ਸ਼ਰਨਜੀਤ ਬੈਸ ਵਲੋ ਇਸ ਪੁਸਤਕ ਤੋ ਪਹਿਲਾਂ ਪੰਜਾਬੀ ਦੇ ਉਘੇ ਗਾਇਕਾਂ ਬਾਰੇ ਪੁਸਤਕ ‘ਫਨਕਾਰ ਪੰਜ ਆਬ ਦੇ’ ਛਾਪਕੇ ਆਪਣੀ ਲੇਖਣੀ ਦੀ ਧਾਂਕ ਦੇਸ਼ਾਂ ਵਿਦੇਸ਼ਾਂ ਵਿੱਚ ਬਣਾ ਲਈ ਸੀ । ਉਸ ਪੁਸਤਕ ਨੂੰ ਪਾਠਕਾਂ ਵਲੋ ਭਰਵਾਂ ਹੂੰਗਾਰਾ ਮਿਲਿਆ ਸੀ ਤੇ ਹੁਣ ਉਸਦੀ ਦੂਸਰੀ ਪੁਸਤਕ ਸਤਨਾਜਾ ਹਰਇੱਕ ਪੰਜਾਬੀ ਲਈ ਸਾਂਭਣ ਵਾਲਾ ਖਜ਼ਾਨਾ ਹੈ। ਪੁਸਤਕ ਵਿੱਚ ਸ਼ਾਮਿਲ ਲੇਖ ਵੱਡਮੁੱਲੇ ਹਨ। ਵਾਰਤਕ ਅਤੇ ਸ਼ਾਇਰੀ ਦਾ ਸਾਂਝਾ ਸੁਮੇਲ ਹਨ।
ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦੇ ਸੰਪਾਦਕ ਬਲਜਿੰਦਰ ਮਾਨ ਨੇ ਆਖਿਆ ਕਿ ਬੈਸ ਪੰਜਾਬੀ ਦਾ ਜਿਥੇ ਵਧੀਆ ਪੱਤਰਕਾਰ ਹੈ ਉਥੇ ਵਧੀਆ ਲੇਖਕ ਹੋਣ ਦੇ ਨਾਲ ਨਾਲ ਮਿਲਣਸਾਰ ਇਨਸਾਨ ਹੈ। ਉਹ ਛੋਟੀ ਜਿਹੀ ਉਮਰ ਵਿੱਚ ਵਿਦੇਸ਼ ਚਲਾ ਗਿਆ ਜਿਥੇ ਜਾਕੇ ਉਸਨੇ ਆਪਣੇ ਇੱਧਰ ਰਹਿੰਦੇ ਬਾਵਾ ਵਰਗੇ ਦੋਸਤਾਂ ਦੇ ਪਦ ਚਿੰਨ੍ਹਾਂ ਤੇ ਚਲਦਿਆਂ ਉਹਨਾਂ ਨਾਲੋ ਵੀ ਆਪਣੀਆਂ ਲਿਖਤਾਂ ਨਾਲ ਨਿਵੇਕਲੀ ਪਹਿਚਾਣ ਬਣਾ ਲਈ ਹੈ। ਉਹ ਜਿਥੇ ਅਮਰੀਕਾ ਵਰਗੇ ਦੇਸ਼ ਵਿੱਚ ਰਹਿਕੇ ਉਥੇ ਸਭ ਤੋ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਪੇਪਰ ‘ ਦਾ ਟਾਈਮਜ਼ ਆਫ ਪੰਜਾਬ’ ਨਿਰੰਤਰ ਕੱਢ ਰਿਹਾ ਹੈ ਉਥੇ ਉਸਨੇ ਪੰਜਾਬੀ ਸਾਹਿਤ ਨੂੰ ਦੋ ਸਾਂਭਣਯੋਗ ਪੁਸਤਕਾਂ ਦੇ ਕੇ ਪੰਜਾਬੀ ਭਾਸ਼ਾ , ਸਾਹਿਤ ਅਤੇ ਪੱਤਰਕਾਰੀ ਵਿੱਚ ਨਿਵੇਕਲੀ ਪਹਿਚਾਣ ਬਣਾਈ ਹੈ। ਲੋਕ ਕਵੀ ਪਰਮਜੀਤ ਪੰਮੀ ਅਤੇ ਬੱਗਾ ਸਿੰਘ ਚਿੱਤਰਕਾਰ ਹੁਰਾਂ ਆਖਿਆ ਕਿ ਬੈਸ ਪਿਛਲੇ ਕਈ ਵਰ੍ਰਿਆਂ ਤੋ ਵਿਦੇਸ਼ ਵਿੱਚ ਰਹਿ ਰਿਹਾ ਹੈ ਤੇ ਉਹ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਫਰਜ਼ਾਂ ਪ੍ਰਤੀ ਪੂਰਾ ਵਫਾਦਾਰ ਹੈ। ਇਸ ਮੌਕੇ ਸ਼ਰਨਜੀਤ ਬੈਸ ਦੀ ਪੁਸਤਕ ‘ਸਤਨਾਜਾ ’ ਰਿਲੀਜ ਕੀਤੀ ਗਈ। ਲੋਕ ਕਵੀ ਪਰਮਜੀਤ ਪੰਮੀ ਖੁਸ਼ਹਾਲਪੁਰ ਨੇ ਆਪਣੇ ਤਰੰਨਮ ਵਿੱਚ ਗੀਤ ਪੇਸ਼ ਕਰਕੇ ਮਹਿਫਲ ਵਿੱਚ ਹਾਜ਼ਰ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ । ਇਸ ਮੌਕੇ ਹਾਜ਼ਰ ਸ਼ਾਇਰਾਂ ਅਤੇ ਪੱਤਰਕਾਰਾਂ ਨੂੰ ਸਤਨਾਜ ਪੁਸਤਕ ਭੇਟਾ ਕਰਕੇ ਸਭਾ ਵਲੋ ਸਨਮਾਨਿਆਂ ਗਿਆ। ਇਸ ਮੌਕੇ ਹੋਰਨਾ ਤੋ ਇਲਾਵਾ ਕੁਲਵਿੰਦਰ ਕੌਰ ਆਰਟਿਸਟ, ਐਡਵੋਕੇਟ ਰਮੇਸ਼ ਅਜ਼ਾਦ ਬਡੇਸਰੋ, ਬੱਗਾ ਸਿੰਘ ਆਰਟਿਸਟ, ਬਲਜਿੰਦਰ ਮਾਨ, ਗੁਰਦੇਵ ਸਿੰਘ ਚੱਕ ਕਟਾਰੂ, ਸਰਵਣ ਰਾਮ ਭਾਟੀਆ, ਹਰਵਿੰਦਰ ਸਿੰਘ ਕਲੇਵਾਲ ਭਗਤਾਂ, ਜਗਤਾਰ ਸਿੰਘ ਬਾਹੋਵਾਲ, ਹਰਵਿੰਦਰ ਸਿੰਘ ਕਾਂਟੀ, ਸਟੇਟ ਐਵਾਰਡੀ ਅਧਿਆਪਕ ਅਵਤਾਰ ਸਿੰਘ ਲੰਗੇਰੀ , ਐਡਵੋਕੇਟ ਸਤਨਾਮ ਸਿੰਘ ਬੀੜਾ, ਨਿਰਮਲ ਸਿੰਘ, ਕੁਲਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਜਿੰਮੀ ਹੁਸ਼ਿਆਰਪੁਰੀ ਅਤੇ ਗਾਇਕ ਜਿੰਦਰ ਪੈਟਰ ਅਤੇ ਸਰਬਜੋਤ ਸਾਬ੍ਹੀ ਹਾਜ਼ਰ ਸਨ।

No comments:
Post a Comment