ਹੁਸ਼ਿਆਰਪੁਰ, 21 ਅਗਸਤ: ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਲਈ ਤਿੰਨ ਦਿਨਾਂ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਕੀਤਾ ਗਿਆ। ਇਸ ਦੇ ਪਹਿਲੇ ਦਿਨ ਦੇ ਟਰੇਨਿੰਗ ਸੈਸ਼ਨ ਵਿੱਚ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਟਰੇਨਿੰਗ ਦਿੱਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਟਰੇਨਿੰਗ ਦੌਰਾਨ ਪੈਰਾ ਲੀਗਲ ਵਲੰਟੀਅਰਾਂ ਨੂੰ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਦੀ ਧਾਰਾ 22 ਜੋ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀਜ਼ ਨਿਯਮਾਂਵਲੀ 1986 ਦੇ ਨਿਯਮ 22 ਨਾਲ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਬਿਆਨ ਹਲਫੀ ਸਹਿਤ ਦਰਖਾਸਤ ਫਾਰਮ ਭਰ ਕੇ ਕਾਨੂੰਨੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਹੁਸ਼ਿਆਰਪੁਰ ਨੇ ਪੈਰਾ ਲੀਗਲ ਵਲੰਟੀਅਰਾਂ ਨੂੰ ਅਥਾਰਟੀ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਕੋਈ ਵੀ ਨਾਗਰਿਕ ਜਿਵੇਂ ਕੋਈ ਔਰਤ, ਅਪੰਗ, ਗਰੀਬ ਮਾਨਸਿਕ ਰੋਗੀ, ਹਿਰਾਸਤ, ਬੇਗਾਰ ਦਾ ਮਾਰਿਆ, ਹੜ੍ਹ ਜਾਂ ਮੁਸੀਬਤ ਦਾ ਮਾਰਿਆ ਹੋਵੇ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ ਜਾਂ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 1,00,000/- ਰੁਪਏ ਤੋਂ ਘੱਟ ਹੋਵੇ, ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।
ਸ੍ਰੀ ਅਰਵਿੰਦ ਰਾਣਾ ਰਿਟੇਨਰ ਐਡਵੋਕੇਟ ਨੇ ਪੈਰਾ ਲੀਗਲ ਵਲੰਟੀਅਰਾਂ ਨੂੰ ਕਾਨੂੰਨਾਂ ਬਾਰੇ ਜਾਗਰੂਕ ਕੀਤਾ। ਸ੍ਰੀਮਤੀ ਸ਼ੋਭਾ ਸ਼ਰਮਾ ਐਡਵੋਕੇਟ ਨੇ ਵੀ ਐਚ.ਐਮ.ਏ. ਕੇਸ ਤੇ 498 ਦੇ ਕੇਸ ਅਤੇ 125 ਸੀ ਆਰ ਪੀ ਸੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮੈਡਮ ਬੰਦਨਾ ਰਾਣਾ ਐਡਵੋਕੇਟ ਨੇ ਕੰਜਿਊਮਰ ਕੋਰਟਾਂ ਵਿੱਚ ਲੱਗਣ ਬਾਰੇ ਕੇਸਾਂ ਬਾਰੇ ਦੱਸਿਆ ਅਤੇ ਸ੍ਰੀ ਰਜਨੀਸ਼ ਕੌਸ਼ਲ ਰਿਟੇਨਰ ਐਡਵੋਕੇਟ ਵੱਲੋਂ ਵੀ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਪੈਰਾ ਲੀਗਲ ਵਲੰਟੀਅਰਾਂ ਨੂੰ ਪਿੰਡਾਂ ਵਿੱਚ ਘਰ-ਘਰ ਤੱਕ ਕਾਨੂੰਨੀ ਸੇਵਾਵਾਂ ਪਹੁੰਚਾਉਣ ਲਈ ਪ੍ਰੇਰਨਾ ਦਿੱਤੀ ਗਈ ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਣ। ਇਸ ਮੌਕੇ ਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਅੱਜ ਦੇ ਇਸ ਟਰੇਨਿੰਗ ਸੈਸ਼ਨ ਵਿੱਚ ਵੱਡੀ ਗਿਣਤੀ ਵਿੱਚ ਪੈਰਾ ਲੀਗਲ ਵਲੰਟੀਅਰਾਂ ਨੇ ਭਾਗ ਲਿਆ।

No comments:
Post a Comment