ਹੁਸ਼ਿਆਰਪੁਰ, 21 ਅਗਸਤ: ਵੱਖ-ਵੱਖ ਵਿਭਾਗਾਂ ਦੇ ਨਿਰਧਾਰਤ ਕੰਮਾਂ ਦਾ ਜਾਇਜ਼ਾ ਲੈਣ, ਸਮਾਜ ਭਲਾਈ ਅਤੇ ਵਿਕਾਸ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦੇ ਕੰਮਾਂ ਦਾ ਮੁਲਾਂਕਣ ਕਰਨ ਲਈ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਸਿਕ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਚਲ ਰਹੇ ਪ੍ਰੋਜੈਕਟਾਂ ਨੂੰ ਸਮਾਂਬਧ ਅਤੇ ਮਿਆਰੀ ਪੱਧਰ ਤੇ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜਾਰੀ ਕੀਤੀ ਗਈ ਰਾਸ਼ੀ ਨੂੰ ਖਰਚ ਕਰਕੇ ਤੁਰੰਤ ਵਰਤੋਂ ਸਰਟੀਫਿਕੇਟ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ ਵਿੱਤੀ ਸਾਲ ਦੌਰਾਨ ਜ਼ਿਲ੍ਹੇ ਨੂੰ 18 ਕਰੋੜ 53 ਲੱਖ 90 ਹਜ਼ਾਰ ਰੁਪਏ ਦੀ ਗਰਾਂਟ ਵੱਖ-ਵੱਖ ਕੰਮਾਂ ਲਈ ਪ੍ਰਾਪਤ ਹੋਈ ਹੈ ਜਿਸ ਵਿੱਚੋਂ 11 ਕਰੋੜ 76 ਲੱਖ 53 ਹਜ਼ਾਰ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਬਕਾਇਆ ਰਾਸ਼ੀ ਨਿਰਧਾਰਤ ਮੱਦਾਂ ਦੇ ਖਰਚ ਲਈ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਿਡ ਡੇਅ ਮੀਲ ਸਕੀਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਅਨਾਜ ਦੀ ਕੋਈ ਘਾਟ ਨਹੀਂ ਹੈ। ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਲਈ ਐਫ.ਸੀ.ਆਈ. ਪਾਸੋਂ ਲੋੜੀਂਦਾ ਅਨਾਜ ਦੀ ਪੰਹੁਚ ਸਕੂਲਾਂ ਵਿੱਚ ਕਰ ਦਿੱਤੀ ਗਈ ਹੈ। ਮਹੀਨਾ ਅਗਸਤ ਤੱਕ ਕੂਕਿੰਗ ਕਾਸਟ ਦੀ ਕੁਲ ਰਾਸ਼ੀ 4 ਕਰੋੜ 50 ਲੱਖ 84 ਹਜ਼ਾਰ ਰੁਪਏ ਪ੍ਰਾਪਤ ਹੋਈ ਸੀ ਜਿਸ ਵਿੱਚ 2 ਕਰੋੜ 18 ਲੱਖ ਰੁਪਏ ਦੀ ਰਾਸ਼ੀ ਪ੍ਰਾਇਮਰੀ ਸਕੂਲਾਂ ਲਈ ਅਤੇ 2 ਕਰੋੜ 32 ਲੱਖ 84 ਹਜ਼ਾਰ ਰੁਪਏ ਦੀ ਰਾਸ਼ੀ ਅਪਰ ਪ੍ਰਾਇਮਰੀ ਸਕੂਲਾਂ ਲਈ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ 1690 ਕਿਚਨ ਸ਼ੈਡਾਂ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਕੂੰਟਾਂ ਵਿੱਚ ਅਧੂਰੇ ਕਿਚਨ ਸ਼ੈਡ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਬੱਚਿਆਂ ਦੇ ਮੈਡੀਕਲ ਚੈਕਅਪ ਸਬੰਧੀ ਡਾਕਟਰਾਂ ਵੱਲੋਂ ਕੀਤੀ ਗਈ ਸਿਹਤ ਜਾਂਚ ਦੇ ਕਾਰਡ ਮੁਕੰਮਲ ਅਤੇ ਸਮੇਂ-ਸਮੇਂ ਤੇ ਜਾਂਚ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ 323 ਸਕੂਲਾਂ ਵਿੱਚ 20017 ਵਿਦਿਆਰਥੀਆਂ ਦਾ ਚੈਕਅਪ ਕੀਤਾ ਗਿਆ। ਸਰਵ ਸਿੱਖਿਆ ਅਭਿਆਨ ਸਬੰਧੀ ਪ੍ਰਾਪਤ ਗਰਾਂਟਾਂ ਦਾ ਲੇਖਾ-ਜੋਖਾ ਅਤੇ ਐਸ ਸੀ ਐਸ ਟੀ ਅਧੀਨ ਐਸ ਸੀ ਬੱਚਿਆਂ ਨੂੰ ਮਾਰਸ਼ਲ ਆਰਟ ਸਿਖਾਉਣ ਲਈ ਐਕਪੋਜ਼ਲ ਵਿਜ਼ਿਟ ਕਰਾਉਣ ਲਈ ਪ੍ਰਾਪਤ 9 ਲੱਖ 74 ਹਜ਼ਾਰ ਰੁਪਏ ਦੀ ਗਰਾਂਟ ਦੀ ਉਚਿਤ ਵਰਤੋਂ ਅਤੇ ਐਸ.ਸੀ. / ਐਸ.ਟੀ. ਲੜਕੇ, ਬੀ.ਪੀ.ਐਲ. ਲੜਕੇ ਅਤੇ ਸਾਰੀਆਂ ਲੜਕੀਆਂ ਨੂੰ ਵਰਦੀਆਂ ਖਰੀਦਣ ਲਈ 3 ਕਰੋੜ 94 ਲੱਖ 50 ਹਜ਼ਾਰ ਰੁਪਏ ਦੀ ਗਰਾਟ ਸਰਵ ਸਿੱਖਿਆ ਅਭਿਆਨ ਦੇ ਨਿਯਮਾਂ ਅਨੁਸਾਰ ਖਰਚ ਕਰਨ ਲਈ ਕਿਹਾ। ਸਰਵ ਸਿੱਖਿਆ ਸਕੀਮ ਤਹਿਤ ਜ਼ਿਲ੍ਹੇ ਵਿੱਚ ਨਵੇਂ ਸਕੂਲ / ਬਰਾਂਚ ਸਕੂਲ ਇਮਾਰਤ, ਲੜਕੀਆਂ ਲਈ ਪਖਾਨੈ, ਸਕੂਲਾਂ ਦੀ ਚਾਰਦੀਵਾਰੀ, ਐਡੀਸ਼ਨਲ ਕਲਾਸ ਰੂਮ ਪ੍ਰਾਇਮਰੀ, ਮੇਜਰ ਰਿਪੇਅਰ ਅਪਰ ਪ੍ਰਾਇਮਰੀ, ਫਰਨੀਚਰ, ਰੈਂਪਸ ਆਦਿ ਦੇ ਕੰਮਾਂ ਨੂੰ ਵੀ ਰੀਵੀਊ ਕੀਤਾ ਗਿਆ। ਖੇਤੀਬਾੜੀ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਘੱਟ ਬਾਰਸ਼ ਦੇ ਬਾਵਜੂਦ ਵੀ ਜ਼ਿਲ੍ਹਾ ਵਿੱਚ ਝੋਨੇ ਦੀ ਫ਼ਸਲ ਦੀ ਪੈਦਾਵਾਰ ਚੰਗੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਆਲੂ ਦੀ ਬਿਜਾਈ ਲਈ ਲੋੜੀਂਦੀਆਂ ਯੂਰੀਆਂ ਅਤੇ ਡੀ ਏ ਪੀ ਖਾਦਾਂ ਦਾ ਲੋੜੀਂਦਾ ਭੰਡਾਰ ਮੌਜੂਦ ਹੈ ਅਤੇ ਕਿਸਾਨਾਂ ਨੂੰ ਖਾਦਾਂ ਦੀ ਕਿਸੇ ਕਿਸਮ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਡੀ ਏ ਪੀ ਖਾਦ ਦੀ ਖਰੀਦ ਸਮੇਂ ਬੋਰੇ ਉਪਰ ਲਿਖੀ ਐਮ ਆਰ ਪੀ ਕੀਮਤ ਹੀ ਅਦਾ ਕੀਤੀ ਜਾਵੇ।
ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰੈਵਨਿਊ ਰਿਕਵਰੀ ਦੇ ਟੀਚੇ ਮੁਕੰਮਲ ਕਰਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ ਵਸੂਲੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਨਜਾਇਜ਼ ਕਬਜਿਆਂ ਅਤੇ ਧਾਰਮਿਕ ਸਥਾਨਾਂ ਦੇ ਕਬਜਿਆਂ ਨੂੰ ਤੁਰੰਤ ਹਟਾਉਣ ਅਤੇ ਹੁਣ ਤੱਕ ਕੀਤੀ ਗਈ ਕਾਰਗੁਜਾਰੀ ਦਾ ਜਾਇਜ਼ਾ ਲੈਂਦਿਆਂ ¦ਬਿਤ ਮਸਲਿਆਂ ਨੂੰ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜਿਆਂ ਸਬੰਧੀ ਚਲ ਰਹੇ ਮੁਕਦਮਿਆਂ ਦੀ ਪੂਰੀ ਪੈਰਵਾਈ ਕੀਤੀ ਜਾਵੇ ਅਤੇ ਜਿਨ੍ਹਾਂ ਮੁਕੱਦਮਿਆਂ ਦਾ ਫੈਸਲਾ ਹੋ ਜਾਂਦਾ ਹੈ , ਉਨ੍ਹਾਂ ਥਾਵਾਂ ਤੇ ਤੁਰੰਤ ਕਬਜਾ ਲੈਣ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ। ਆਮ ਜਨਤਾ ਦੀ ਸਹੂਲਤ ਲਈ ਅਤੇ ਕਿਸਾਨਾਂ ਨੂੰ ਮੁਕਦਮੇਬਾਜ਼ੀ ਤੋਂ ਬਚਾਉਣ ਲਈ ਜਮੀਨਾਂ ਦੀ ਖਾਨਗੀ ਵੰਡ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਅਤੇ ਇਸ ਦੇ ਲਾਹੇਵੰਦ ਪਹਿਲੂਆਂ ਤੋਂ ਜਿੰਮੀਦਾਰਾਂ ਨੂੰ ਜਾਣੂ ਕਰਾਉਣ ਲਈ ਹਲਕਾ ਮਾਲ ਅਧਿਕਾਰੀ ਵਿਸ਼ੇਸ਼ ਮੀਟਿੰਗਾਂ ਆਯੋਜਤ ਕਰਨ। ਉਨ੍ਹਾਂ ਨੇ ਮਾਲ ਰਿਕਾਰਡ ਦੇ ਕੰਪਿਊਟਰਰਾਈਜੇਸ਼ਨ ਵੱਲ ਵੀ ਵਿਸ਼ੇਸ਼ ਤਵੱਜੋਂ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਅਤੇ ਜਾਇਦਾਦਾਂ ਸਬੰਧੀ ਕੇਸਾਂ ਨੂੰ ਸਮਾਂਬੱਧ ਅਤੇ ਪਹਿਲ ਦੇ ਆਧਾਰ ਤੇ ਕਰਨ ਦੇ ਆਦੇਸ਼ ਦਿੱਤੇ।
ਇਨ੍ਹਾਂ ਮੀਟਿੰਗਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪੀ ਐਸ ਗਿੱਲ, ਐਸ ਡੀ ਐਮ ਹੁਸ਼ਿਆਰਪੁਰ ਕਰਨੈਲ ਸਿੰਘ, ਐਸ ਡੀ ਐਮ ਦਸੂਹਾ ਰਾਹੁਲ ਚਾਬਾ, ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਹਰਦੀਪ ਸਿੰਘ ਧਾਲੀਵਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment