ਨਸ਼ਾ ਵਿਰੋਧੀ ਦਿਵਸ ਮਨਾਇਆ
ਤਲਵਾੜਾ, 19 ਨਵੰਬਰ : ਨਸ਼ੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਦਿੰਦੇ ਹਨ ਅਤੇ ਵਿਸ਼ੇਸ ਕਰ ਨੌਜਵਾਨ ਵਰਗ ਨੂੰ ਲੁੜੀਂਦੀ ਜਾਗਰੂਕਤਾ ਨਾਲ ਨਸ਼ਾਮੁਕਤ ਸਿਹਤਮੰਦ ਸਮਾਜ ਸਿਰਜਣ ਲਈ ਅੱਗੇ ਆਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਲੀਗਲ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਬਲਾਕ ਤਲਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਇੰਸ ਅਧਿਆਪਕਾਂ ਵੱਲੋਂ ਆਯੋਜਿਤ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਵਿਸ਼ੇਸ਼ ਤੌਰ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਉਣ ਲਈ ਬਕਾਇਦਾ ਲੋਕ ਲਹਿਰ ਖੜ੍ਹੀ ਕੀਤੀ ਜਾ ਰਹੀ ਹੈ ਜਿਸ ਦੇ ਆਉਣ ਵਾਲੇ ਭਵਿੱਖ ਵਿਚ ਚੰਗੇਰੇ ਸਿੱਟੇ ਆਉਣਗੇ। ਉਨ੍ਹਾਂ ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਇਸ ਦਿਸ਼ਾ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿ ਕਿਹਾ ਅਜਿਹੇ ਜਾਗ੍ਰਤੀ ਸਮਾਗਮ ਸਮੇਂ ਦੀ ਲੋੜ ਹਨ। ਇਸ ਮੌਕੇ ਸਕੂਲ ਮੁਖੀ ਪ੍ਰਿੰ. ਐੱਚ. ਐੱਸ. ਧਾਮੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਦੇ ਸਕੂਲਾਂ ਵਿਚ ਸਾਇੰਸ ਅਧਿਆਪਕਾਂ ਵੱਲੋਂ ਲਗਾਤਾਰ ਦੋ ਦਿਨ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਮੰਚ ਸੰਚਾਲਨ ਸ੍ਰੀ ਰਾਧੇ ਸ਼ਿਆਮ ਸ਼ਰਮਾ ਨੇ ਬਾਖੂਬੀ ਕੀਤਾ ਅਤੇ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਅਨੇਕਾਂ ਗੀਤ, ਸਕਿੱਟ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਰਮੋਦ ਸਿੰਘ ਹਰਚੰਦ ਕਾਹਨੂੰਵਾਨ, ਮਾਸਟਰ ਰਾਧੇ ਸ਼ਾਮ, ਹਰਦਿਆਲ ਸਿੰਘ, ਜਸਮਾਨ ਸਿੰਘ, ਗੁਰਦਰਸ਼ਨ ਸਿੰਘ, ਕਮਲਾ ਦੇਵੀ, ਸੰਜੀਵ ਕੁਮਾਰ, ਸਰਪੰਚ ਜਸਵਿੰਦਰ ਸਿੰਘ ਢੁਲਾਲ, ਉਮੇਸ਼ ਕੁਮਾਰ, ਅਜੀਤ ਸਿੰਘ, ਸੁਰੇਸ਼ ਭਾਟੀਆ, ਅਨੂ, ਦੀਪਤੀ ਆਦਿ ਸਮੇਤ ਵੱਡੀ ਗਿਣਤੀ ਅਧਿਆਪਕ ਤੇ ਪਤਵੰਤੇ ਹਾਜਰ ਸਨ।

No comments:
Post a Comment