ਹੁਸ਼ਿਆਰਪੁਰ, 3 ਨਵੰਬਰ: ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ 5 ਅਤੇ 6 ਨਵੰਬਰ 2012 ਨੂੰ ਦਸੂਹਾ ਹਲਕੇ ਦੇ ਕਸਬਾ ਤਲਵਾੜਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ ਨੇ ਅੱਜ ਇਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੁੱਖ ਮੰਤਰੀ ਪੰਜਾਬ ਦੇ ਦੌਰੇ ਦੇ ਪ੍ਰਬਧਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ 5 ਨਵੰਬਰ ਨੂੰ ਰਾਮਗੜ੍ਹ ਸੀਕਰੀ ਵਿਖੇ ਬਾਅਦ ਦੁਪਹਿਰ 3-00 ਵਜੇ ਸਵੈਸਹਾਇਤਾ ਗਰੁੱਪਾਂ ਅਤੇ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ ਅਤੇ 6 ਨਵੰਬਰ ਨੂੰ ਸਵੇਰੇ 11-00 ਵਜੇ ਤਲਵਾੜਾ ਵਿਖੇ ਪੌਲੀਟੈਕਨਿਕ ਕਾਲਜ, ਆਦਰਸ਼ ਸਕੂਲ, ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਣਗੇ। ਇਸ ਉਪਰੰਤ ਸਰਕਾਰੀ ਕਾਲਜ ਤਲਵਾੜਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਵੀ ਕਰਨਗੇ।
ਉਨ੍ਹਾਂ ਇਸ ਮੌਕੇ ਤੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਅਤੇ ਆਪਣੀਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

No comments:
Post a Comment