ਹੁਸ਼ਿਆਰਪੁਰ, 3 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਵਿਤਕਰੇਬਾਜ਼ੀ ਛੱਡ ਕੇ ਰਾਜਾਂ ਨੂੰ ਟੈਕਸਾਂ ਵਿੱਚ ਬਣਦਾ ਹਿੱਸਾ ਦੇਵੇ ਤਾਂ ਅਸੀਂ ਪੰਜਾਬ ਨੂੰ 5 ਸਾਲਾਂ ਵਿੱਚ ਕੈਨੇਡਾ ਵਾਂਗ ਦੁਨੀਆਂ ਦਾ ਸਭ ਤੋਂ ਵਿਕਸਿਤ ਸੂਬਾ ਬਣਾ ਦਿਆਂਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਰਾਜਾਂ ਅਤੇ ਨਾਗਰਿਕਾਂ ਨਾਲ ਵਿਤਕਰੇਬਾਜੀ ਕੀਤੀ ਜਾਂਦੀ ਹੈ। ਮੁੱਖ ਮੰਤਰੀ ਅੱਜ ਇਥੇ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਉਹ ਕਾਦੀਆਂ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੇ ਬੇਟੇ ਦੀ ਸ਼ਾਦੀ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਟੈਕਸਾਂ ਵਿੱਚੋਂ ਰਾਜਾਂ ਨੂੰ ਦਿੱਤੇ ਜਾ ਰਹੇ ਹਿੱਸੇ ਸਬੰਧੀ ਬਣਾਏ ਗਏ ਫਾਰਮੂਲੇ ਵਿੱਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸੂਬਿਆਂ ਨੂੰ ਟੈਕਸਾਂ ਵਿੱਚੋਂ 32 ਪ੍ਰਤੀਸ਼ਤ ਹਿੱਸਾ ਦੇ ਰਿਹਾ ਹੈ ਜਦਕਿ ਇਸ ਨੂੰ ਵਧਾ ਕੇ 50 ਪ੍ਰਤੀਸ਼ਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਵਿਕਾਸ ਸਬੰਧੀ ਆਪਣੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰ ਸਕੇ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਨਾਲ ਆਰਥਿਕ ਅਤੇ ਧਾਰਮਿਕ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਵੀ ਦਖਲ-ਅੰਦਾਜ਼ੀ ਕੀਤੀ ਜਾ ਰਹੀ ਹੈ। ਜਿਸ ਕਰਕੇ ਵਿਕਾਸ ਪੱਖੋਂ ਦੇਸ਼ ਦਾ ਸਿਰਮੌਰ ਸੂਬਾ ਕਾਂਗਰਸ ਸਰਕਾਰ ਦੀ ਵਿਤਕਰੇਬਾਜੀ ਕਰਕੇ ਬਹੁਤ ਸਾਰੇ ਖੇਤਰਾਂ ਵਿੱਚ ਪੱਛੜ ਕੇ ਰਹਿ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਰਜੇ ਹੇਠ ਦੱਬੇ ਕਿਸਾਨਾਂ ਦੀ ਭਲਾਈ ਵਾਸਤੇ ਕੁਝ ਨਹੀਂ ਕੀਤਾ ਜਦਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅੰਨ-ਭੰਡਾਰ ਵਿੱਚ 70 ਫੀਸਦੀ ਹਿੱਸਾ ਪਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਅੰਨ ਉਤਪਾਦਕ ਸੂਬੇ ਦੀ ਮੱਦਦ ਵਾਸਤੇ ਵਿਸ਼ੇਸ਼ ਸਹੂਲਤਾਂ ਜਾਰੀ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਯੂ ਪੀ ਏ ਸਰਕਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੈ। ਇਸ ਨੇ ਲੋਕਾਂ ਦੀ ਭਲਾਈ ਦੀ ਥਾਂ ਤੇ ਮਹਿੰਗਾਈ ਦੇ ਭਾਰ ਥੱਲੇ ਦੱਬਿਆ ਹੈ। ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਉਨ੍ਹਾਂ ਦੀ ਇੱਕ ਸਹਿਯੋਗੀ ਪਾਰਟੀ ਹੈ ਜਿਨ੍ਹਾਂ ਦੀਆਂ ਨੀਤੀਆਂ ਤੋਂ ਚੋਣਾਂ ਨਾਲ ਸਬੰਧਤ ਸੂਬੇ ਦੇ ਲੋਕ ਸੰਤੁਸ਼ਟ ਹਨ। ਪੰਜਾਬ ਵਾਂਗ ਹਿਮਾਚਲ ਅਤੇ ਗੁਜ਼ਰਾਤ ਵਿੱਚ ਵੀ ਭਾਜਪਾ ਦੀਆਂ ਸਰਕਾਰਾਂ ਦੁਬਾਰਾ ਬਣਨਗੀਆਂ । ਉਨ੍ਹਾਂ ਕਿਹਾ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਲੋਕਾਂ ਨੂੰ ਕੋਈ ਠੋਸ ਪ੍ਰੋਗਰਾਮ ਨਹੀਂ ਦੇ ਸਕੀ ਜਿਸ ਕਾਰਨ ਕਾਂਗਰਸ ਆਪਣੀਆਂ ਲੋਕ ਵਿਰੋਧੀ ਨੀਤੀਆਂ ਅਤੇ ਭ੍ਰਿਸ਼੍ਰਟਾਚਾਰ ਕਰਕੇ ਆਪਣੇ ਪੈਰਾਂ ਦੇ ਭਾਰ ਖੁਦ ਹੀ ਡਿੱਗ ਪਵੇਗੀ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਭਾਰਤ ਦੇ ਰਾਜਨੀਤਿਕ ਨਕਸ਼ੇ ਤੋਂ ਨਾਮ ਖਤਮ ਹੋ ਜਾਵੇਗਾ।
ਇਸ ਮੌਕੇ ਤੇ ਮੁੱਖ ਪਾਰਲੀਮਾਨੀ ਸਕੱਤਰ ਸਿੰਚਾਈ ਵਿਭਾਗ ਪੰਜਾਬ ਸੋਹਨ ਸਿੰਘ ਠੰਡਲ, ਵਿਧਾਇਕ ਹਲਕਾ ਗੜ•ਸ਼ੰਕਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਡੀ ਆਈ ਜੀ ਲੋਕ ਨਾਥ ਆਂਗਰਾ, ਡਿਪਟੀ ਕਮਿਸ਼ਨਰ ਦੀਪਇੰਦਰ ਸਿੰਘ, ਵਰਿੰਦਰ ਸਿੰਘ ਬਾਜਵਾ ਸਾਬਕਾ ਐਮ ਪੀ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਟਾਂਡਾ, ਸਤਵਿੰਦਰ ਪਾਲ ਸਿੰਘ ਢੱਟ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਤੇ ਰਾਜਨੀਤਿਕ ਆਗੂ ਹਾਜ਼ਰ ਸਨ।

No comments:
Post a Comment