ਤਲਵਾੜਾ, 5 ਨਵੰਬਰ: ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੰਢੀ ਖੇਤਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਕੰਢੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰ ਦੇ ਪਿੰਡ ਰਾਮਗੜ੍ਹ ਸੀਕਰੀ ਵਿਖੇ ਸਦਾ ਸ਼ਿਵ ਮਾਡਰਨ ਸੈਲਫ ਹੈਲਪ ਗਰੁੱਪ ਵੱਲੋਂ ਤਿਆਰ ਕੀਤੇ ਜਾ ਰਹੇ ਵੱਖ-ਵੱਖ ਤਰਾਂ ਦੇ ਪ੍ਰੋਡਕਟਾਂ ਦਾ ਨਿਰੀਖਣ ਕਰਨ ਉਪਰੰਤ ਕੰਢੀ ਖੇਤਰ ਦੇ ਕਰੀਬ 200 ਤੋਂ ਵੱਧ ਕਿਸਾਨਾਂ ਅਤੇ ਫੂਡ ਪ੍ਰੋਸੈਸਿੰਗ ਕੰਪਨੀਆਂ ਦੇ ਪ੍ਰਬੰਧਕਾਂ ਦੇ ਨਾਲ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਚਰਚਾ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਆ ਵਿੱਚ ਕੰਢੀ ਖੇਤਰ ਦੇ 28 ਪਿੰਡਾਂ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ਤੇ ਚੁਣਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਵੱਖ-ਵੱਖ ਤਰਾਂ ਦੇ ਪ੍ਰੋਜੈਕਟਾਂ ਨੂੰ ਲਾਗੂ ਕਰਕੇ ਇਨ੍ਹਾਂ ਦੇ ਚੰਗੇ ਨਤੀਜੇ ਆਉਣ ਉਪਰੰਤ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰੇ ਪੰਜਾਬ ਦੇ ਕੰਢੀ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਦੀ ਜੰਗਲੀ ਜਾਨਵਰਾਂ ਤੋਂ ਸੁਰੱਖਿਆ ਵਾਸਤੇ 50 ਪ੍ਰਤੀਸ਼ਤ ਸਬਸਿਡੀ ਉਤੇ ਕੰਡਿਆਲੀ ਤਾਰ ਦਿੱਤੀ ਜਾਵੇਗੀ ਅਤੇ ਇਹ ਕੰਡਿਆਲੀ ਤਾਰ 5 ਤੋਂ 6 ਕਿਸਾਨਾਂ ਦੀਆਂ ਜਮੀਨਾਂ ਦੁਆਲੇ ਸਾਂਝੇ ਤੌਰ ਤੇ ਲਗਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਦੀਆਂ ਜਮੀਨਾਂ ਅਤੇ ਜੰਗਲਾਂ ਵਿੱਚ ਲਟੈਨਾ ਬੂਟੀ ਦੇ ਖਾਤਮੇ ਦੇ ਨਰੇਗਾ ਸਕੀਮ ਅਧੀਨ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਬੂਟੀ ਫ਼ਸਲਾਂ ਅਤੇ ਜੰਗਲਾਂ ਦਾ ਨੁਕਸਾਨ ਨਾ ਕਰ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਸਿੰਚਾਈ ਦੀ ਸਹੂਲਤ ਵਾਸਤੇ ਪਹਿਲੇ ਪੜਾਓ ਵਿੱਚ ਇਨ੍ਹਾਂ ਪਿੰਡਾਂ ਵਿੱਚ ਵਗ ਰਹੀਆਂ 30 ਤੋਂ 40 ਖੱਡਾਂ ਉਤੇ ਛੋਟੇ-ਛੋਟੇ ਚੈਕ ਡੈਮ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਵਿਆਰਥ ਜਾ ਰਿਹੇ ਪਾਣੀ ਨੂੰ ਰੋਕ ਕੇ ਕੰਢੀ ਖੇਤਰ ਵਿੱਚ ਤੁਪਕਾ ਸਿੰਚਾਈ ਸਕੀਮ ਲਈ ਵਰਤਿਆ ਜਾ ਸਕੇ। ਉਨ੍ਹਾਂ ਟਿਊਬਵੈਲ ਕਾਰਪੋਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਢੀ ਖੇਤਰ ਵਿੱਚ ਜਿਥੇ ਕਿਤੇ ਡੂੰਘਾ ਟਿਊਬਵੈਲ ਲੱਗਣ ਦੀ ਸੰਭਾਵਨਾ ਹੈ, ਉਥੇ ਹੋਰ ਡੂੰਘੇ ਟਿਊਬਵੈਲ ਲਗਾਏ ਜਾਣ ਤਾਂ ਜੋ ਇਸ ਪਾਣੀ ਨੂੰ ਤੁਪਕਾ ਸਿੰਚਾਈ ਸਕੀਮ ਰਾਹੀਂ ਕੰਢੀ ਖੇਤਰ ਵਿੱਚ ਵਰਤਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁਕਣ ਵਾਲੇ ਜਰਸੀ ਕਿਸਮ ਦੀਆਂ ਗਾਵਾਂ ਦੀ ਬਰੀਡ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ ਜਿਹੜੀ ਕਿ ਘੱਟ ਪੱਠੇ ਖਾ ਕੇ ਵੱਧ ਦੁੱਧ ਦੇਣ ਵਾਲੀ ਨਸਲ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੱਗਣ ਵਾਲੇ ਮੈਡੀਕਲ ਪਲਾਂਟ, ਫ਼ਲਦਾਰ ਅਤੇ ਬਾਂਸਾਂ ਦੇ ਬੂਟੇ ਤਿਆਰ ਕਰਨ ਲਈ ਵੱਡੀ ਨਰਸਰੀ ਤਿਆਰ ਕੀਤੀ ਜਾਵੇਗੀ ਜਿਥੋਂ ਇਹ ਪੌਦੇ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਆਂਵਲਾ, ਕੁਆਰ, ਹਰੜ ਅਤੇ ਹੋਰ ਤਿਆਰ ਹੋਣ ਵਾਲੇ ਫ਼ਲਾਂ ਦੀ ਪ੍ਰੋਸੈਸਿੰਗ ਵਾਸਤੇ ਪਲਾਂਟ ਲਗਾਇਆ ਜਾਵੇਗਾ ਤਾਂ ਜੋ ਕੰਢੀ ਖੇਤਰ ਦੀਆਂ ਜੜੀਆਂ-ਬੂਟੀਆਂ ਅਤੇ ਇਸ ਖੇਤਰ ਵਿੱਚ ਤਿਆਰ ਹੋ ਰਹੇ ਫ਼ਸਲਾਂ ਦੇ ਜੂਸ ਨੂੰ ਮਾਰਕੀਟਿੰਗ ਲਈ ਬਾਹਰਲੇ ਦੇਸ਼ਾਂ ਵਿੱਚ ਭੇਜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅੱਜ ਇਥੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਸਨੱਅਤਾਂ ਦੇ ਪ੍ਰਬੰਧਕਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਤਰਾਂ ਪ੍ਰੋਜੈਕਟ ਕੰਢੀ ਖੇਤਰ ਦੇ ਕਿਸਾਨਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮਾਹਰਾਂ ਦੀ ਰਾਏ ਲੈਣ ਉਪਰੰਤ ਹੀ ਤਿਆਰ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਵਿਧਾਇਕ ਹਲਕਾ ਦਸੂਹਾ ਬੀਬੀ ਸੁਖਜੀਤ ਕੌਰ ਸਾਹੀ, ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸਾਬਕਾ ਮੰਤਰੀ ਪੰਜਾਬ ਅਰੁਨੇਸ਼ ਸ਼ਾਕਰ, ਇੰਚਾਰਜ ਹਲਕਾ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਸੈਕਟਰੀ ਕੇ ਜੀ ਐਸ ਚੀਮਾ, ਡਿਪਟੀ ਕਮਿਸ਼ਨਰ ਦੀਪਇੰਦਰ ਸਿੰਘ, ਐਸ ਐਸ ਪੀ ਸੁਖਚੈਨ ਸਿੰਘ ਗਿੱਲ, ਡਾ ਪੀ ਕੇ ਖੰਨਾ ਐਡੀ: ਡਾਇਰੈਕਟਰ ਆਫ਼ ਰਿਸਰਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਡਾ.ਐਚ ਧਾਲੀਵਾਲ, ਡਾ. ਪੂਨਮ ਸਚਦੇਵਾ, ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਸਤਵਿੰਦਰ ਪਾਲ ਸਿੰਘ ਢੱਟ,ਅਵਤਾਰ ਸਿੰਘ ਜੌਹਲ, ਇਕਬਾਲ ਸਿੰਘ ਜੌਹਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment