ਹੁਸ਼ਿਆਰਪੁਰ, 25 ਦਸੰਬਰ: ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮਾਸਿਕ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ. ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ.ਡੀ.ਐਮ. ਮੁਕੇਰੀਆਂ ਰਾਹੁਲ ਚਾਬਾ, ਐਸ.ਡੀ.ਐਮ. ਦਸੂਹਾ ਬਰਜਿੰਦਰ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਰਣਜੀਤ ਕੌਰ, ਸਿਵਲ ਸਰਜਨ ਡਾ. ਸੁਰਿੰਦਰ ਗੰਗੜ ਅਤੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਇਨ੍ਹਾਂ ਮੀਟਿੰਗਾਂ ਵਿੱਚ ਹਾਜ਼ਰ ਸਨ।
ਅੱਜ ਦੀਆਂ ਮੀਟਿੰਗਾਂ ਵਿੱਚ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਨਜਾਇਜ਼ ਕਬਜਿਆਂ ਨੂੰ ਹਟਾਉਣ ਸਬੰਧੀ, ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਬਾਰੇ, ਮਿਡ-ਡੇ-ਮੀਲ ਸਕੀਮ ਅਤੇ ਸਰਵ ਸਿੱਖਿਆ ਅਭਿਆਨ ਦੀ ਪ੍ਰਗਤੀ ਸਬੰਧੀ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ, ਪੇਂਡੂ ਖੇਤਰਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ, ਬੀ.ਆਰ.ਜੀ.ਐਫ. ਸਕੀਮ ਤਹਿਤ ਚਲ ਰਹੇ ਵਿਕਾਸ ਕਾਰਜਾਂ, ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਸੁਰਿੰਦਰ ਗੰਗੜ ਨੇ ਸੰਸਥਾਗਤ ਜਣੇਪੇ, ਟੀਕਾਕਰਨ, ਪ੍ਰੀਵਾਰ ਭਲਾਈ, ਮੋਬਾਇਲ ਮੈਡੀਕਲ ਯੂਨਿਟ, ਕੈਂਸਰ ਜਾਗਰੂਕਤਾ ਪ੍ਰੋਗਰਾਮ, ਤੰਬਾਕੂ ਕੰਟਰੋਲ, ਟੀ.ਬੀ. ਕੰਟਰੋਲ, ਅੰਨਾਪਨ ਕੰਟਰੋਲ, ਸਕੂਲ ਹੈਲਥ ਪ੍ਰੋਗਰਾਮ, ਆਈ.ਈ.ਸੀ., ਬੀ.ਸੀ.ਸੀ. ਗਤੀਵਿਧੀਆਂ, ਜਨਣੀ ਸੁਰੱਖਿਆ ਯੋਜਨਾ ਅਤੇ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਅਤੇ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀਆਂ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਸਵੱਸਥ ਬੀਮਾ ਯੋਜਨਾ ਸਬੰਧੀ ਬਲਾਕਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ 30 ਰੁਪਏ ਵਿੱਚ ਸਮਾਰਟ ਕਾਰਡ ਬਣਾ ਕੇ 30,000 ਰੁਪਏ ਤੱਕ ਦੀ ਮੁਫ਼ਤ ਇਲਾਜ ਦੀ ਸਹੂਲਤ ਪ੍ਰੀਵਾਰ ਦੇ 5 ਮੈਂਬਰਾਂ ਤੱਕ ਹਸਪਤਾਲ ਵਿੱਚ ਦਾਖਲ ਹੋਣ ਤੇ ਦਿੱਤੀ ਜਾਂਦੀ ਹੈ।

No comments:
Post a Comment