ਹੁਸ਼ਿਆਰਪੁਰ, 27 ਦਸੰਬਰ: ਐਚ.ਆਈ.ਵੀ. ਏਡਜ਼ ਅਤੇ ਸਿਹਤ ਨਾਲ ਜੁੜੇ ਹਰ ਸਵਾਲ ਦਾ ਜਵਾਬ ਲੈ ਕੇ ਰੈਡ ਰਿਬਨ ਐਕਸਪ੍ਰੈਸ ਦਾ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਇਲਾਕਾ ਨਿਵਾਸੀਆਂ ਵੱਲੋਂ ਹੁਮ-ਹੂੰਮਾ ਕੇ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਇਸ ਮੌਕੇ ਤੇ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਪੈਦਾ ਕਰਨ ਲਈ 2 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਅਤੇ ਰੈਡ ਰਿਬਨ ਐਕਸਪ੍ਰੈਸ ਟਰੇਨ ਦਾ ਉਦਘਾਟਨ ਕਰਨ ਉਪਰੰਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਰੈਡ ਰਿਬਨ ਐਕਸਪ੍ਰੈਸ ਦੇਸ਼ ਦੇ ਹਰ ਕੋਨੇ ਵਿੱਚ ਲੱਖਾਂ ਲੋਕਾਂ ਤੱਕ ਪਹੁੰਚਣ ਤੋਂ ਬਾਅਦ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੀ ਹੈ ਜਿਸ ਨੂੰ ਦੇਖਣ ਲਈ ਜ਼ਿਲ੍ਹੇ ਭਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਨੌਜਵਾਨ , ਸਕੂਲਾਂ ਦੇ ਵਿਦਿਆਰਥੀ, ਪੁਲਿਸ ਦੇ ਜਵਾਨ, ਸ਼ਹਿਰ ਅਤੇ ਪਿੰਡਾਂ ਦੇ ਲੋਕ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਰੈਡ ਰਿਬਨ ਐਕਸਪ੍ਰੈਸ ਇੱਕ ਮੰਚ ਪ੍ਰਦਾਨ ਕਰਦੀ ਹੈ ਜੋ ਐਚ.ਆਈ.ਵੀ. ਏਡਜ਼ ਦੀ ਮੁਢਲੀ ਰੋਕਥਾਮ ਸੇਵਾਵਾਂ ਬਾਰੇ ਜਾਣਕਾਰੀ ਦੇ ਨਾਲ-ਨਾਲ ਰੋਗ ਦੇ ਵੱਧਣ ਸਬੰਧੀ ਅਤੇ ਏਡਜ਼ ਤੋਂ ਬਚਾਓ ਦੇ ਉਪਾਅ ਸਬੰਧੀ ਜਾਣਕਾਰੀ ਦੇ ਰਹੀ ਹੈ। ਇਸ ਦੇ ਨਾਲ ਸੁਰੱਖਿਆ ਵਿਵਹਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਬੜਾਵਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਰੈਡ ਰਿਬਨ ਐਕਸਪ੍ਰੈਸ ਦੇ ਪਹਿਲੇ 4 ਕੋਚਾਂ ਵਿੱਚ ਲੱਗੀਆਂ ਪ੍ਰਦਰਸ਼ਨੀਆਂ ਬਹੁਤ ਹੀ ਪ੍ਰਭਾਵਸ਼ਾਲੀ ਹਨ ਜਿਨ੍ਹਾਂ ਵਿੱਚ ਟੱਚ ਸਕਰੀਨ ਅਤੇ 3 ਡੀ ਮਾਡਲਾਂ ਦੀ ਸਹਾਇਤਾ ਨਾਲ ਦਿੱਤੀ ਜਾਣਕਾਰੀ ਕਾਫ਼ੀ ਲਾਭਦਾਇਕ ਹੈ। ਇਸ ਦੇ ਨਾਲ ਹੀ ਕੋਚਾਂ ਵਿੱਚ ਆਡੀਟੋਰੀਅਮ-ਕਮ-ਕਾਨਫਰੰਸ ਸਲਾਹ ਮਸ਼ਵਰਾ ਅਤੇ ਮੈਡੀਕਲ ਸੇਵਾਵਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੈਡ ਰਿਬਨ ਐਕਸਪ੍ਰੈਸ ਐਚ.ਆਈ.ਵੀ. ਏਡਜ਼ ਅਤੇ ਇਸ ਤੋਂ ਬਚਾਓ ਸਬੰਧੀ ਜਾਣਕਾਰੀ ਭਰਪੂਰ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰੈਡ ਰਿਬਨ ਐਕਸਪ੍ਰੈਸ ਦੇਖਣ ਆਉਣ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕਰਨ। ਉਨ੍ਹਾਂ ਨੇ ਇਸ ਮੌਕੇ ਤੇ ਰੈਡ ਰਿਬਨ ਐਕਸਪ੍ਰੈਸ ਦੇ ਸਾਰੇ ਕੋਚਾਂ ਵਿੱਚ ਜਾ ਕੇ ਪ੍ਰਦਰਸ਼ਨੀਆਂ ਨੂੰ ਬੜੇ ਗਹੁ ਨਾਲ ਦੇਖਿਆ ਅਤੇ ਇਸ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਹ ਟਰੇਨ 28 ਦਸੰਬਰ 2012 ਨੂੰ ਵੀ ਹੁਸ਼ਿਆਰਪੁਰ ਠਹਿਰੇਗੀ।
ਸਿਵਲ ਸਰਜਨ ਡਾ. ਸੁਰਿੰਦਰ ਗੰਗੜ ਵੱਲੋਂ ਦੱਸਿਆ ਗਿਆ ਕਿ ਰੈਡ ਰਿਬਨ ਐਕਸਪ੍ਰੈਸ ਰਾਹੀਂ ਐਚ.ਆਈ.ਵੀ. ਏਡਜ਼ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤ ਵਿਭਾਗ ਦੇ ਜ਼ਿਲ੍ਹਾ ਮਾਸ ਮੀਡੀਆ ਵੱਲੋਂ ਸਿਹਤ ਨਾਲ ਜੁੜੇ ਹਰ ਮੁੱਦੇ ਤੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਹੈ, ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ, ਭਗਵਾਨ ਪਰਸ਼ੂ ਰਾਮ ਸੈਲਾ ਦੇ ਨੁਮਾਇੰਦਿਆਂ ਵੱਲੋਂ ਖੂਨਦਾਨ ਕੈਂਪ ਅਤੇ ਵੱਖ-ਵੱਖ ਸਵੈਸੇਵੀ ਸੰਸਥਾਵਾਂ, ਲਾਇਨਜ਼ ਕਲੱਬ, ਰਾਮ ਚਰਿੱਤ ਮਾਨਸ ਪ੍ਰਚਾਰ ਮੰਡਲ ਅਤੇ ਡੋਗਰਾ ਪੈਰਾ ਮੈਡੀਕਲ ਵੱਲੋਂ ਰੈਡ ਰਿਬਨ ਐਕਸਪ੍ਰੈਸ ਦੇਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਚਾਹ ਅਤੇ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਟਰੇਨ ਵਿੱਚ ਲੱਗੀ ਜਾਗਰੂਕਤਾ ਪ੍ਰਦਰਸ਼ਨੀ ਨੂੰ ਦੇਖਣ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਰੈਡ ਰਿਬਨ ਐਕਸਪ੍ਰੈਸ ਦੇਖਣ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆਕਿ ਜ਼ਿਲ੍ਹੇ ਭਰ ਵਿੱਚੋਂ ਲਗਭਗ 40 ਹਜ਼ਾਰ ਤੋਂ ਵੀ ਵੱਧ ਲੋਕ ਰੈਡ ਰਿਬਨ ਐਕਸਪ੍ਰੈਸ ਵਿੱਚ ਲੱਗੀ ਪ੍ਰਦਰਸ਼ਨੀ ਨੂੰ ਦੇਖਣ ਲਈ ਪਹੁੰਚਣਗੇ।
ਸਮਾਰੋਹ ਦੌਰਾਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵਲੋਂ ਭੇਜੀ ਗਈ ਗੀਤ ਸੰਗੀਤ ਪਾਰਟੀ ਬਾਬਾ ਬਾਲਕ ਨਾਥ ਮਿਉਜ਼ੀਕਲ ਗਰੁੱਪ ਅਤੇ ਪੰਜਾਬ ਬਹੁ ਰੰਗ ਕਲਾ ਮੰਚ ਵੱਲੋਂ ਗੀਤ ਸੰਗੀਤ ਅਤੇ ਨਾਟਕਾਂ ਰਾਹੀਂ ਏਡਜ਼ ਤੋਂ ਬਚਾਓ ਸਬੰਧੀ ਜਾਗਰੂਕਤਾ ਪੈਦਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਡੀ: ਡਾਇਰੈਕਟਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਡਾ. ਐਮ.ਐਨ. ਸ਼ਰਮਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪੀ.ਐਸ. ਗਿੱਲ, ਜਿਲ੍ਹਾ ਸਿੱਖਿਆ ਅਫ਼ਸਰ (ਸ) ਸੁਖਵਿੰਦਰ ਕੌਰ, ਪੀ ਸੀ ਐਸ ਡਾ. ਪਰਮਦੀਪ ਸਿੰਘ ਖਹਿਰਾ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸੁਰਿੰਦਰ ਕੌਰ, ਜਾਇੰਟ ਡਾਇਰੈਕਟਰ ਡਾ. ਮੀਨੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਜੇ ਬੱਗਾ, ਡਾ. ਸਰਦੂਲ ਸਿੰਘ, ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਭੁਪਿੰਦਰ ਜੀਤ ਸਿੰਘ, ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀ, ਸਵੈਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।

No comments:
Post a Comment