ਸਰਕਾਰੀ ਮਾਡਲ ਹਾਈ ਸਕੂਲ ਦਾ ਮੈਗਜ਼ੀਨ 'ਸਰਗਮ' ਰਿਲੀਜ਼
ਤਲਵਾੜਾ, 16 ਅਪ੍ਰੈਲ : ਸ਼ਮੀ : ਅੱਜ ਇੱਥੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਸੁਖਵਿੰਦਰ ਕੌਰ ਵੱਲੋਂ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2 ਦਾ ਮੈਗਜ਼ੀਨ 'ਸਰਗਮ' ਰਿਲੀਜ਼ ਕੀਤਾ ਗਿਆ।
ਇਸ ਮੌਕੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਰਾਹੀਂ ਜਿੱਥੇ ਸਕੂਲ ਵੱਲੋਂ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਉੱਥੇ ਕਿਹਾ ਕਿ ਜਿੰਦਗੀ ਵਿਚ ਅੱਗੇ ਵਧਣ ਲਈ ਮਿਹਨਤ ਹੀ ਸਫ਼ਲਤਾ ਦੀ ਕੂੰਜੀ ਹੈ ਅਤੇ ਇਸ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲ ਮੈਗਜ਼ੀਨ ਰਾਹੀਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਅੰਦਰ ਛਿਪੀ ਪ੍ਰਤਿਭਾ ਹੋਰ ਨਿਖਰ ਕੇ ਸਾਹਮਣੇ ਆਉਂਦੀ ਹੈ ਅਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ਼ ਵਧਦਾ ਹੈ ਜੋ ਕਿਸੇ ਵੀ ਇਨਸਾਨ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜਰੂਰੀ ਹੈ। ਸਕੂਲ ਦੇ ਹੈੱਡਮਾਸਟਰ ਰਾਜਿੰਦਰ ਪ੍ਰਸ਼ਾਦ ਸ਼ਰਮਾ ਨੇ ਇਸ ਮੌਕੇ ਜਿਲ੍ਹਾ ਸਿੱਖਿਆ ਅਧਿਕਾਰੀ ਦਾ ਸਕੂਲ ਪਹੁੰਚਣ ਤੇ ਸਵਾਗਤ ਕੀਤਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਸਕੂਲ ਦੇ ਵਿਦਿਆਰਥੀਆਂ ਜਸਪ੍ਰੀਤ ਕੌਰ, ਭੁਪਿੰਦਰਜੀਤ ਸਿੰਘ, ਅਬੀਸ਼ਾ ਰਾਜ ਭੰਡਾਰੀ ਆਦਿ ਵੱਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਏ. ਈ. ਓ. ਸੁਰਜੀਤ ਕੌਰ, ਅਸ਼ੋਕ ਕਾਲੀਆ ਜਿਲ੍ਹਾ ਕੋਆਰਡੀਨੇਟਰ ਰਮਸਾ, ਮੈਗਜ਼ੀਨ ਦੇ ਸੰਪਾਦਕ ਸਮਰਜੀਤ ਸਿੰਘ ਤੋਂ ਇਲਾਵਾ ਕੁਲਵੰਤ ਸਿੰਘ, ਰਾਜ ਕੁਮਾਰ, ਰਵੀ ਸ਼ਾਰਦਾ, ਸੰਦੀਪ ਕਪਿਲ, ਵਰਿੰਦਰ, ਮੁਲਖਾ ਸਿੰਘ, ਹਰਮੀਤ ਕੌਰ, ਬਿਆਸ ਦੇਵ, ਰਮੇਸ਼ ਕੁਮਾਰ ਸਮੇਤ ਸਕੂਲ ਦੇ ਸਮੂਹ ਅਧਿਆਪਕ ਹਾਜਰ ਸਨ।

No comments:
Post a Comment