ਹੁਸ਼ਿਆਰਪੁਰ, 29 ਮਈ: ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ
ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ
ਚੇਅਰਮੈਨ ਓਲੰਪਿਕ ਐਸੋਸੀਏਸ਼ਨ-ਕਮ-ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ
ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪੀ ਐਸ ਗਿੱਲ,
ਜ਼ਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ, ਸਬੰਧਤ ਅਧਿਕਾਰੀ ਅਤੇ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ
ਪ੍ਰਧਾਨ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਚੇਅਰਮੈਨ ਓਲੰਪਿਕ ਐਸੋਸੀਏਸ਼ਨ ਨੇ ਇਸ ਮੌਕੇ ਤੇ ਵੱਖ-ਵੱਖ ਖੇਡਾਂ ਦੀਆਂ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨਾਲ ਖੇਡਾਂ ਦੇ ਵਿਕਾਸ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਹਾਕੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਕੋਈ ਵੀ ਹਾਕੀ ਦੀ ਗਰਾਉਂਡ ਅਤੇ ਕੋਚ ਨਹੀਂ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਹਾਕੀ ਅਕੈਡਮੀ ਬਣਾਉਣ ਲਈ ਵੀ ਸੁਝਾਅ ਦਿੱਤਾ। ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ, ਕਬੱਡੀ ਐਸੋਸੀਏਸ਼ਨ, ਜ਼ਿਲ੍ਹਾ ਤੈਰਾਕੀ ਐਸੋਸੀਏਸ਼ਨ, ਜ਼ਿਲ੍ਹਾ ਜੂਡੋ ਐਸੋਸੀਏਸ਼ਨ, ਬਾਕਸਿੰਗ, ਕੁਸ਼ਤੀ ਅਤੇ ਬਾਸਕਟ ਬਾਲ ਦੀਆਂ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨੇ ਆਪਣੀਆਂ ਐਸੋਸੀਏਸ਼ਨਾ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੇਡ ਐਸੋਸੀਏਸ਼ਨਾਂ ਨੂੰ ਖੇਡਾਂ ਨੂੰ ਪ੍ਰਫੂਲਤ ਕਰਨ ਲਈ ਵਿੱਤੀ ਸਹਾਇਤਾ ਦੀ ਬਹੁਤ ਲੋੜ ਹੈ।
ਚੇਅਰਮੈਨ ਓਲੰਪਿਕ ਐਸੋਸੀਏਸ਼ਨ ਸ੍ਰੀ ਵਰੁਣ ਰੂਜ਼ਮ ਨੇ ਕਿਹਾ ਕਿ ਸਕੂਲਾਂ ਵਿੱਚ ਖੇਡਾਂ ਨਾਲ ਸਬੰਧਤ ਅਧਿਆਪਕ ਬੱਚਿਆਂ ਨੂੰ ਖੇਡਾਂ ਦੀ ਜਾਣਕਾਰੀ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਤਾਂ ਜੋ ਸਕੂਲਾਂ ਦੇ ਬੱਚੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੇ ਜ਼ਿਲ੍ਹੇ ਅਤੇ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਖੇਡ ਐਸੋਸੀਏਸ਼ਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਕਿਹਾ ਕਿ ਉਹ ਆਪਣੇ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਸੁਝਾਅ ਲਿਖ ਕੇ ਭੇਜਣ ਤਾਂ ਜੋ ਉਨ੍ਹਾਂ ਤੇ ਵਿਚਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਦੋ ਮਹੀਨੇ ਬਾਅਦ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਸਾਰੀਆਂ ਖੇਡ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਜਾਇਆ ਕਰੇਗੀ।

No comments:
Post a Comment