ਹੁਸ਼ਿਆਰਪੁਰ, 25 ਜੂਨ: ਜ਼ਿਲ੍ਹੇ ਵਿੱਚ ਹੋਣ
ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀ ਤਿਆਰੀ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ
ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੀ
ਪ੍ਰਧਾਨਗੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰੀ ਅਫ਼ਸਰ ਵਰੁਣ ਰੂਜ਼ਮ ਨੇ ਕੀਤੀ। ਉਨ੍ਹਾਂ
ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਗਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ
ਦੀਆਂ ਆਮ ਚੋਣਾਂ 3 ਜੁਲਾਈ 2013 ਨੂੰ ਕਰਵਾਈਆਂ ਜਾਣਗੀਆਂ।
ਜ਼ਿਲ੍ਹਾ ਚੋਣਕਾਰ ਅਫ਼ਸਰ ਵਰੁਣ ਰੂਜ਼ਮ ਨੇ ਮੀਟਿੰਗ ਵਿੱਚ ਹਾਜਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਾਂ ਪਾਉਣ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ ਦੀ ਹਰ ਪੱਖੋਂ ਚੈਕਿੰਗ ਕਰ ਲਏ ਜਾਵੇ ਅਤੇ ਨਾਜ਼ੁਕ ਤੇ ਅਤਿ ਨਾਜ਼ੁਕ ਪੋਲਿੰਗ ਸਟੇਸ਼ਨਾਂ ਤੇ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਕਿਹਾ ਕਿ ਚੋਣਾਂ ਸਬੰਧੀ ਪੋਲਿੰਗ ਸਟਾਫ਼ ਆਦਿ ਦੇ ਪ੍ਰਬੰਧ ਵੀ ਸਮੇਂ ਸਿਰ ਕਰ ਲਏ ਜਾਣ ਅਤੇ ਚੋਣ ਡਿਊਟੀ ਤੇ ਲਗਾਏ ਗਏ ਸਟਾਫ਼ ਨੂੰ ਚੋਣਾਂ ਦੀ ਰਿਹਸਲ ਸਮੇਂ ਵੋਟਾਂ ਦੀ ਗਿਣਤੀ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਪਾਉਣ ਸਬੰਧੀ ਬੈਲਟ ਪੇਪਰਾਂ ਦੀ ਛਪਾਈ ਕਰਵਾਈ ਜਾਵੇ। ਪੋਲਿੰਗ ਸਟਾਫ਼ ਨੂੰ ਵਾਹਨਾਂ ਰਾਹੀਂ ਪੋਲਿੰਗ ਸਟੇਸ਼ਨ ਤੇ ਲਿਜਾਉਣ, ਲਿਆਉਣ ਅਤੇ ਚੋਣ ਸਮੱਗਰੀ ਜਮ੍ਹਾਂ ਕਰਾਉਣ ਉਪਰੰਤ ਪੋਲਿੰਗ ਸਟਾਫ਼ ਨੂੰ ਛੱਡਣ ਲਈ ਲਈ ਵਾਹਨਾਂ ਦਾ ਪ੍ਰਬੰਧ ਸਮੇਂ ਸਿਰ ਕਰ ਲਿਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਚੋਣਾਂ ਦੌਰਾਨ ਚੋਣ ਖੇਤਰਾਂ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਚੋਣ ਜ਼ਾਬਤੇ ਨੂੰ ਸਖਤੀ ਨਾਲ ਅਮਲ ਵਿੱਚ ਲਿਆਂਦਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਪਰਮਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸਰਬਜੀਤ ਸਿੰਘ ਵਾਲੀਆ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਗੜ੍ਹਸ਼ੰਕਰ, ਰਣਜੀਤ ਕੌਰ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪੀ.ਐਸ.ਗਿੱਲ, ਤਹਿਸੀਲਦਾਰ ਚੋਣਾਂ ਕਰਨੈਲ ਸਿੰਘ, ਪ੍ਰੋਜੈਕਟ ਅਫ਼ਸਰ ਭੂਸ਼ਨ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਖਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਰਾਮ ਪਾਲ ਸਿੰਘ, ਸਮੂਹ ਰਿਟਰਨਿੰਗ ਤੇ ਸਹਾਇਕ ਰਿਟਰਟਿੰਗ ਅਫ਼ਸਰ ਅਤੇ ਸਬੰਧਤ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

No comments:
Post a Comment