ਭੂੰਗਾ , 28 ਮਈ: ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ
ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਦਾ ਜਾਇਜ਼ਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ
ਰੂਜ਼ਮ ਨੇ ਬਲਾਕ ਭੂੰਗਾ ਦਾ ਦੌਰਾ ਕੀਤਾ ਇਸ ਮੌਕੇ ਤੇ ਉਨ੍ਹਾਂ ਨੇ ਫਾਰਮਜ਼ ਪ੍ਰੋਡਿਊਸ
ਪ੍ਰਮੋਸ਼ਨ ਸੁਸਾਇਟੀ (ਫੈਪਰੋ) ਵੱਲੋਂ ਚਲਾਏ ਜਾ ਰਹੇ ਹਲਦੀ ਪਲਾਂਟ ਦਾ ਦੌਰਾ ਕੀਤਾ। ਉਨ੍ਹਾਂ
ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਨੂੰ ਵੇਖ ਕੇ ਉਹ ਬਹੁਤ ਪ੍ਰਭਾਵਿਤ ਹੋਏ।
ਡਿਪਟੀ ਕਮਿਸ਼ਨਰ ਨੇ ਇਸ ਉਪਰੰਤ ਪਿੰਡ ਪੰਡੋਰੀ ਅਟਵਾਲ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਮੂੰਗਫਲੀ ਦੀ ਫ਼ਸਲ ਦਾ ਪ੍ਰਦਰਸ਼ਨੀ ਪਲਾਟ ਵੀ ਦੇਖਿਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਬੀਰ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਤੇ ਭਾਰਤ ਵਿੱਚ ਖਾਣ ਵਾਲੇ ਤੇਲਾਂ ਦੀ ਕਮੀ ਨੂੰ ਦੇਖਦੇ ਹੋਏ ਫਰਵਰੀ ਮਹੀਨੇ ਵਿੱਚ ਮੂੰਗਫਲੀ ਦੀ ਬੀਜਾਈ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ ਜਿਸ ਦਾ ਵਧੀਆ ਝਾੜ ਪ੍ਰਾਪਤ ਹੁੰਦਾ ਹੈ ਅਤੇ ਕਿਸਾਨ ਦੁਬਾਰਾ ਫਿਰ ਮੂੰਗਫ਼ਲੀ ਦੀ ਫ਼ਸਲ ਲੈ ਸਕਦਾ ਹੈ। ਇਹ ਫ਼ਸਲ ਹਲਕੀਆਂ ਜਮੀਨਾਂ ਵਿੱਚ ਅਤੇ ਘੱਟ ਪਾਣੀ ਨਾਲ ਲਈ ਜਾ ਸਕਦੀ ਹੈ।
ਡਿਸਟ੍ਰਿਕ ਇਨੋਵੇਸ਼ਨ ਫੰਡਜ਼ (ਡੀ ਆਈ ਐਫ) ਸਕੀਮ ਅਧੀਨ ਬਾਬਾ ਮੰਝ ਸੈਲਫ਼ ਹੈਲਪ ਗਰੁੱਪ ਕੰਗਮਈ ਵੱਲੋਂ ਪ੍ਰਾਪਤ ਕੀਤੇ ਗੁੜ ਤਿਆਰ ਕਰਨ ਵਾਲੇ ਵੇਲਣੇ ਅਤੇ ਹੋਰ ਲੋੜੀਂਦਾ ਸਮਾਨ ਵੀ ਡਿਪਟੀ ਕਮਿਸ਼ਨਰ ਨੇ ਦੇਖਿਆ। ਇਸ ਗਰੁੱਪ ਦੇ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਹ ਵੇਲਣਾ ਅਕਤੂਬਰ ਮਹੀਨੇ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ ਕਿ ਡੀ ਆਈ ਐਫ ਸਕੀਮ ਅਧੀਨ ਮੂੰਗਫ਼ਲੀ ਦੇ ਕਾਸ਼ਤਕਾਰਾਂ ਨੂੰ ਮੂੰਗਫ਼ਲੀ ਰੋਸਟਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਭੂੰਗਾ ਬਲਾਕ ਵਿੱਚ ਪੈਂਦੇ ਬਾਗਬਾਨੀ ਵਿਭਾਗ ਦੇ ਸਿਟਰਸ ਅਸਟੇਟ ਦਾ ਵੀ ਦੌਰਾ ਕੀਤਾ ਅਤੇ ਕੀਤੇ ਜਾ ਰਹੇ ਕੰਮਾਂ ਵਿੱਚ ਕਾਫ਼ੀ ਦਿਲਚਸਪੀ ਦਿਖਾਈ। ਐਚ ਡੀ ਓ ਡਾ. ਜਸਪਾਲ ਸਿੰਘ ਨੇ ਇਸ ਮੌਕੇ ਤੇ ਸਿਟਰਸ ਅਸਟੇਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪਰਮਜੀਤ ਸਿੰਘ ਕਾਲੂਵਾਹਰ ਅਤੇ ਸਿਟਰਸ ਅਸਟੇਟ ਦੇ ਬੋਰਡ ਆਫ਼ ਡਾਇਰੈਕਟਰ ਦੇ ਮੈਂਬਰ ਵੀ ਇਸ ਮੌਕੇ ਤੇ ਹਾਜਰ ਸਨ। ਖੇਤੀਬਾੜੀ ਅਫ਼ਸਰ ਡਾ. ਗੁਰਬਖਸ਼ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਭੂੰਗਾ ਡਾ. ਸਰਵਿੰਦਰ ਸਿੰਘ, ਬਲਾਕ ਭੂੰਗਾ ਦੇ ਏ ਡੀ ਓਜ਼ ਅਤੇ ਕਿਸਾਨ ਇਸ ਮੌਕੇ ਤੇ ਹਾਜ਼ਰ ਸਨ।
ਪ੍ਰਧਾਨ ਫੈਪਰੋ ਜਸਵਿੰਦਰ ਸਿੰਘ ਧਾਰੀਵਾਲ ਨੇ ਇਸ ਮੌਕੇ ਤੇ ਸੁਸਾਇਟੀ ਦੇ ਪਿਛੋਕੜ, ਕੀਤੇ ਜਾ ਰਹੇ ਕੰਮਾਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਫਾਰਮਜ਼ ਪ੍ਰੋਡਿਊਸ ਪ੍ਰਮੋਸ਼ਨ ਸੁਸਾਇਟੀ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਸੁਸਾਇਟੀ ਬਣਾ ਕੇ ਕੰਮ ਕਰਨ। ਇਸ ਮੌਕੇ ਤੇ ਫੈਪਰੋ ਦੇ ਸਬੰਧਤ ਮੈਂਬਰ ਵੀ ਹਾਜ਼ਰ ਸਨ। ਫਾਰਮ ਪ੍ਰੋਡਿਊਸ ਪ੍ਰਮੋਸ਼ਨ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

No comments:
Post a Comment