ਹੁਸ਼ਿਆਰਪੁਰ, 11 ਸਤੰਬਰ:
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜੋਰਮ ਬੇਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2014 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 4 ਅਕਤੂਬਰ 2013 ਤੱਕ ਕੀਤਾ ਜਾ ਰਿਹਾ ਹੈ ਜਿਸ ਅਧੀਨ ਵੋਟਰ ਸੂਚੀਆਂ ਵਿੱਚ ਸੁਧਾਈ ਲਈ ਵੋਟਰ ਆਪਣੇ ਦਾਅਵੇ ਅਤੇ ਇਤਰਾਜ ਸਬੰਧਤ ਬੂਥ ਲੈਵਲ ਅਫ਼ਸਰ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਕੋਲ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ 15, 22 ਅਤੇ 29 ਸਤੰਬਰ ਨੂੰ ਸਵੇਰੇ 9-00 ਵਜੇ ਤੋਂ ਸ਼ਾਮ 5-00 ਵਜੇ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟ ਅਤੇ ਬੀ ਐਲ ਓ ਆਪਣੇ-ਆਪਣੇ ਬੂਥਾਂ ਤੇ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਉਨ੍ਹਾਂ ਹੋਰ ਦੱਸਿਆ ਕਿ 8 ਨਵੰਬਰ 2013 ਨੂੰ ਵੋਟਰਾਂ ਵੱਲੋਂ ਦਿੱਤੇ ਗਏ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 6 ਜਨਵਰੀ 2014 ਨੂੰ ਕੀਤੀ ਜਾਵੇਗੀ।

No comments:
Post a Comment