ਹੁਸ਼ਿਆਰਪੁਰ, 20 ਸਤੰਬਰ: ਸ੍ਰੀਮਤੀ ਤਨੂ ਕਸ਼ਯਪ, ਆਈ.ਏ.ਐਸ. ਨੇ ਅੱਜ ਜ਼ਿਲ੍ਹਾ
ਪ੍ਰਬੰਧਕੀ ਕੰਪਲੈਕਸ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣਾ ਅਹੁੱਦਾ ਸੰਭਾਲ ਲਿਆ। ਸ੍ਰੀਮਤੀ
ਤਨੂ ਕਸ਼ਯਪ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਅਹੁੱਦੇ ਤੋਂ ਬਦਲ ਕੇ ਇਥੇ ਆਏ ਹਨ।
ਇਸ ਤੋਂ ਪਹਿਲਾਂ ਉਹ ਬਤੌਰ ਐਸ.ਡੀ.ਐਮ. ਜਲੰਧਰ, ਐਸ.ਡੀ.ਐਮ. ਕਪੂਰਥਲਾ ਅਤੇ ਬਾਅਦ ਵਿੱਚ
ਉਹ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦੇ ਅਹੁੱਦੇ ਤੇ ਵੀ ਰਹਿ ਚੁੱਕੇ ਹਨ।
ਬਤੌਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਾ ਆਹੁੱਦਾ ਸੰਭਾਲਣ ਉਪਰੰਤ ਸ੍ਰੀਮਤੀ ਤਨੂ ਕਸ਼ਯਪ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲਾਂ ਕੰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫ਼ਤਰਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਾਉਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵਿਸ਼ੇਸ਼ ਧਿਆਨ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣਾ ਅਤੇ ਲੜਕੀਆਂ/ ਔਰਤਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਦੁਆਉਣਾ ਹੋਵੇਗਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਹੁਸ਼ਿਆਰਪੁਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲੇਗਾ।
ਇਸ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪਹੁੰਚਣ ਤੇ ਜ਼ਿਲ੍ਹਾ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਜੋਰਮ ਬੇਦਾ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਸਹਾਇਕ ਕਮਿਸ਼ਨਰ ਪਰਮਦੀਪ ਸਿੰਘ, ਵਨੀਤ ਕੁਮਾਰ ਆਈ ਏ ਐਸ (ਅੰਡਰ ਟਰੇਨਿੰਗ) ਅਤੇ ਹੋਰ ਜ਼ਿਲ੍ਹੇ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment