ਹੁਸ਼ਿਆਰਪੁਰ, 28 ਸਤੰਬਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ
ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਅਪ ਦੀ ਪ੍ਰਧਾਨਗੀ ਹੇਠ ਆਯੋਜਿਤ ਨਜਾਇਜ਼ ਕਬਜਿਆਂ ਸਬੰਧੀ
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ
ਜ਼ਿਲ੍ਹੇ ਦੇ ਰਾਸ਼ਟਰੀ ਰਾਜ ਮਾਰਗਾਂ, ਮੁੱਖ ਸੜਕਾਂ, ਲਿੰਕ ਸੜਕਾਂ, ਏ ਸੀ ਪੁੱਡਾ, ਨਗਰ
ਕੌਸਲਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਥਾਵਾਂ ਤੇ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਤੁਰੰਤ
ਹਟਾਉਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜਿਆਂ ਸਬੰਧੀ ਚਲ ਰਹੇ
ਮੁਕੱਦਮਿਆਂ ਦੀ ਪੂਰੀ ਪੈਰਵਾਈ ਕੀਤੀ ਜਾਵੇ ਅਤੇ ਨਜਾਇਜ਼ ਕਬਜੇ ਹਟਾਉਣ ਉਪਰੰਤ ਰਿਪੋਰਟ ਵੀ
ਭੇਜੀ ਜਾਵੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਲੈਂਡ ਰਿਕਾਰਡ ਸੁਸਾਇਟੀ ਵੱਲੋਂ ਵਰਕ ਸਟੇਸ਼ਨਾਂ ਦੀ ਉਸਾਰੀ ਦਾ ਕੰਮ ਅਤੇ ਡਾਟਾ ਐਂਟਰੀ ਦੇ ਕੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਹੁਸ਼ਿਆਰਪੁਰ ਦੇ 1449 ਪਿੰਡਾਂ ਵਿੱਚੋਂ 1433 ਪਿੰਡਾਂ ਦਾ ਰਿਕਾਰਡ ਕੰਪਿਊਟਰਾਈਜ਼ ਕੀਤਾ ਜਾ ਚੁੱਕਾ ਹੈ ਅਤੇ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਗਏ ਫਰਦ ਕੇਂਦਰਾਂ ਰਾਹੀਂ ਲੋਕਾਂ ਨੂੰ ਕੰਪਿਊਟਰਾਈਜ਼ ਫਰਦਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਬਾਕੀ ਰਹਿੰਦੇ 16 ਪਿੰਡਾਂ ਦੇ ਰਿਕਾਰਡ ਨੂੰ ਕੰਪਿਊਟਰਾਈਜ਼ ਕਰਨ ਦਾ ਕੰਮ ਵੀ ਜਲਦੀ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਫਰਦ ਕੇਂਦਰਾਂ ਰਾਹੀਂ 15686 ਫਰਦ ਦੀਆਂ ਨਕਲਾਂ ਲੋਕਾਂ ਨੂੰ ਮੁਹੱਈਆਂ ਕਰਵਾਈਆਂ ਗਈਆਂ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨਾਲ ਸਰਕਾਰੀ ਰਿਕਵਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੇ ਹਿਊਮਨ ਰਾਈਟ ਕਮਿਸ਼ਨ ਵੱਲੋਂ ਭੇਜੀਆਂ ਗਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਤੇ ਮਾਨਯੋਗ ਉਚ ਅਦਾਲਤਾਂ / ਸਿਵਲ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਤਾਜ਼ਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਾਈਟ ਟੂ ਸਰਵਿਸ ਐਕਟ ਅਤੇ ਰਾਈਟ ਟੂ ਇਨਫਾਰਮੇਸ਼ਨ ਐਕਟ ਅਧੀਨ ਆਈਆਂ ਦਰਖਾਸਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ (ਜ) ਜੋਰਮ ਬੇਦਾ, ਸਹਾਇਕ ਕਮਿਸ਼ਨਰ ਵਨੀਤ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਆਤਮ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਗੜ੍ਹਸ਼ਕਰ ਰਣਜੀਤ ਕੌਰ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜ਼ਿਲ੍ਹਾ ਸਿਸਟਮ ਮੈਨੇਜਰ ਰਾਜੇਸ਼ ਸ਼ਰਮਾ ਅਤੇ ਸਬੰਧਤ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

No comments:
Post a Comment