ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ
ਹੁਸ਼ਿਆਰਪੁਰ, 26 ਜਨਵਰੀ: ਹੁਸ਼ਿਆਰਪੁਰ ਦੇ ਪੁਲਿਸ ਗਰਾਊਂਡ ਵਿਖੇ 65ਵਾਂ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ । ਉਦਯੋਗ ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ੍ਰੀ ਮਦਨ ਮੋਹਨ ਮਿੱਤਲ ਨੇ ਇਸ ਮੌਕੇ ਤੇ ਕੌਮੀ ਝੰਡਾ ਲਹਿਰਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਤੇ ਬੀ.ਐਸ.ਐਫ. ਖੜਕਾਂ, ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਸੈਨਿਕ ਜਨੌੜੀ, ਭਟਰਾਣਾ ਤੇ ਅਵਤਾਰਾਪੁਰ, ਐਨ ਸੀ ਸੀ ਆਰਮੀ ਵਿੰਗ 12 ਪੰਜਾਬ ਬਟਾਲੀਅਨ, ਸਕਾਊਟਸ ਲੜਕੀਆਂ ਸ: ਸੀ: ਸੈ: ਸਕੂਲ ਰੇਲਵੇ ਮੰਡੀ, ਸਕਾਊਟਸ ਲੜਕੇ ਸ: ਹਾਈ ਸਕੂਲ ਕਮਾਲਪੁਰ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸ੍ਰੀ ਮਦਨ ਮੋਹਨ ਮਿੱਤਲ ਵੱਲੋਂ ਵੱਖ-ਵੱਖ ਟੁਕੜੀਆਂ ਦੀ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਅਪ ਅਤੇ ਐਸ.ਐਸ.ਪੀ. ਨਰਿੰਦਰ ਭਾਰਗਵ ਉਨ੍ਹਾਂ ਨਾਲ ਸਨ।
ਸ੍ਰ੍ਰੀ ਮਿੱਤਲ ਨੇ ਗਣਤੰਤਰ ਦਿਵਸ ਦੀ ਮਹੱਤਤਾ ਦਸਦਿਆਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਗੁਰੂ ਸਾਹਿਬਾਨਾਂ ਨੇ ਜਿਥੇ ਇਸ ਧਰਤੀ ’ਤੇ ਜਬਰ ਵਿਰੁੱਧ ਜੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀ ਉਥੇ ਉਹਨਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਬਰਾਬਰੀ ਦਾ ਸੰਦੇਸ਼ ਵੀ ਦਿੱਤਾ ਸੀ। ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ੍ਰ: ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਖੀਰ 26 ਜਨਵਰੀ 1950 ਨੂੰ ਭਾਰਤੀ ਸਵਿਧਾਨ ਲਾਗੂ ਹੋ ਜਾਣ ਨਾਲ ਸਾਡਾ ਦੇਸ਼ ਸਹੀ ਮਾਇਨਿਆਂ ਵਿੱਚ ਗਣਰਾਜ ਬਣਿਆ।
ਪਰ ਸਾਡੇ ਮਹਾਨ ਆਗੂਆਂ ਵਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੇ ਆਵਾਮ ਦਾ ਜੀਵਨ ਪੱਧਰ ਉ¤ਚਾ ਚੁੱਕਿਆ ਜਾ ਸਕੇ। ਸਾਡੇ ਆਪਣੇ ਰਾਜ ਵਿੱਚ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਰਾਜ ਦੇ ਆਵਾਮ ਦੇ ਜੀਵਨ ਮਿਆਰ ਨੂੰ ਉ¤ਚਾ ਚੁੱਕਣ ਲਈ ਸਿਰ ਤੋੜ ਯਤਨ ਕੀਤੇ ਹਨ ਅਤੇਂ ਪਿਛਲੇ ਤਕਰੀਬਨ ਸੱਤ ਸਾਲਾਂ ਦੌਰਾਨ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਨ ਲਈ ਅਨੇਕਾਂ ਕਦਮ ਚੁੱਕੇ ਗਏ ਹਨ।
ਉਨ੍ਹਾਂ ਨੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਨੇ ਬਿਜਲੀ, ਪਾਣੀ, ਸਿੱਖਿਆ, ਸਿਹਤ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਬਹੁਤ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਿਥੇ ਪੰਜਾਬ ਦੀ ਧਾਰਮਿਕ ਵਿਰਾਸਤ ਨੂੰ ਸੰਭਾਲਣ ਦਾ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ, ਉਥੇ ਆਜ਼ਾਦੀ ਲਹਿਰ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਰੱਖਣ ਲਈ ਉਨ੍ਹਾਂ ਦੀ ਵਿਰਾਸਤ ਕਾਇਮ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਸ਼ਿਆਰਪੁਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਸਨਅੱਤ ਅਤੇ ਫੂਡ ਪ੍ਰੋਸੈਸਿੰਗ ਦੇ ਤੌਰ ਤੇ ਵਿਕਸਿਤ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮਿੱਤਲ ਨੇ ਇਸ ਮੌਕੇ ਤੇ ਆਸ਼ਾ ਕਿਰਨ ਸਪੈਸ਼ਲ ਸਕੂਲ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ੍ਰੀ ਮਦਨ ਮੋਹਨ ਮਿੱਤਲ ਕੈਬਨਿਟ ਮੰਤਰੀ ਪੰਜਾਬ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਤੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵੱਲੋਂ ਦੇਸ਼ ਭਗਤੀ ਤੇ ਆਧਾਰਤ ਸਭਿਆਚਾਰਕ ਪ੍ਰੋਗਰਾਮ ਅਤੇ ਗਿੱਧਾ-ਭੰਗੜਾ ਪੇਸ਼ ਕੀਤਾ ਗਿਆ। ਗਣਤੰਤਰ ਦਿਵਸ ਵਿੱਚ ਹਾਜ਼ਰ ਜ਼ਿਲ੍ਹੇ ਦੇ ਸੁਤੰਤਰਤਾ ਸੈਲਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਮਾਰਚ ਪਾਸਟ ਵਿੱਚ ਪਹਿਲੇ ਸਥਾਨ ਤੇ ਰਹੀ ਬੀ.ਐਸ.ਐਫ. ਖੜਕਾਂ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਪੀ.ਆਰ.ਟੀ.ਸੀ. ਜਹਾਨਖੇਲਾਂ ਦੀ ਟੁਕੜੀ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਟੋਡਲਰਜ਼ ਹੋਮ ਸਟੱਡੀ ਹਾਲ ਦੀ ਟੀਮ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੀ ਟੀਮ ਨੂੰ ਯਾਦਗਾਰੀ ਚਿੰਨ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪਰੇਡ ਦੀ ਅਗਵਾਈ ਕਰਨ ਵਾਲੇ ਡੀ.ਐਸ.ਪੀ. (ਸਪੈਸ਼ਲ ਬਰਾਂਚ) ਮਨੋਹਰ ਸਿੰਘ ਸੈਣੀ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵਿੱਚੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਝਾਕੀ ਨੇ ਪਹਿਲਾ ਸਥਾਨ ਅਤੇ ਦੂਜਾ ਸਥਾਨ ਬਾਗਬਾਨੀ ਵਿਭਾਗ ਦੀ ਝਾਕੀ ਨੇ ਪ੍ਰਾਪਤ ਕੀਤਾ ਜਿਨ੍ਹਾਂ ਨੂੰ ਮੁੱਖ ਮਹਿਮਾਨ ਨੇ ਵਿਸ਼ੇਸ਼ ਯਾਦਗਾਰੀ ਚਿੰਨ ਦੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਹਿਲਾਵਾਂ / ਵਿਅਕਤੀਆਂ 15 ਸਿਲਾਈ ਮਸ਼ੀਨਾਂ, 4 ਵੀਲ੍ਹ ਚੇਅਰਜ਼ ਅਤੇ 7 ਟਰਾਈ ਸਾਈਕਲ ਵੰਡੇ ਗਏ। ਵੱਖ-ਵੱਖ ਖੇਤਰਾਂ ਵਿੱਚ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੀਆਂ 30 ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਜੀ ਕੇ ਧੀਰ, ਰਾਜਨੀਤਿਕ ਸਲਾਹਕਾਰ ਮੁੱਖ ਮੰਤਰੀ ਪੰਜਾਬ ਤੀਕਸ਼ਨ ਸੂਦ, ਆਈ ਜੀ ਜ¦ਧਰ ਜੌਨ ਸ੍ਰੀ ਬਲਬੀਰ ਕੁਮਾਰ ਬਾਵਾ , ਕਮਿਸ਼ਨਰ ਨਗਰ ਨਿਗਮ ਸੁਖਵਿੰਦਰ ਪਾਲ ਸਿੰਘ ਮੁਰਾੜ, ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਸਹਾਇਕ ਕਮਿਸ਼ਨਰ ਵਨੀਤ ਕੁਮਾਰ, ਜ਼ਿਲ੍ਰਾ ਸੈਨਿਕ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਅਤੇ ਹੋਰ ਜਿਲ੍ਹਾ ਅਧਿਕਾਰੀ ਤੇ ਰਾਜਨੀਤਿਕ ਪਤਵੰਤੇ ਹਾਜ਼ਰ ਸਨ।