ਹੁਸ਼ਿਆਰਪੁਰ, 26 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਤਨੂ ਕਸ਼ਯਪ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ / ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਕਿਹਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ ਬਹਾਓ ਨੂੰ ਲੈ ਕੇ ਪਿੰਡਾਂ ਵਿੱਚ ਝੱਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨਾ ਅਤੇ ਰੈਲੀਆਂ ਕਰਨ ਤੇ ਵੀ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੀਆਂ ਪਾਬੰਦੀਆਂ 23 ਜੁਲਾਈ 2014 ਤੱਕ ਲਾਗੂ ਰਹਿਣਗੀਆਂ।

No comments:
Post a Comment