ਹੁਸ਼ਿਆਰਪੁਰ, 19 ਅਪ੍ਰੈਲ: ਲੋਕ ਸਭਾ ਚੋਣਾਂ-2014 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਨਿਯੁਕਤ ਚੋਣ ਅਮਲੇ ਦੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ। ਮਾਡਲ ਚੋਣ ਜ਼ਾਬਤੇ ਸਬੰਧੀ ਸਰਵੇਲੈਂਸ ਟੀਮਾਂ ਅਤੇ ਉਡਣ ਦਸਤੇ ਆਪਣੀ ਕਾਰਗੁਜ਼ਾਰੀ ਬਾਰੇ ਰੋਜ਼ਾਨਾ ਰਿਪੋਰਟ ਭੇਜਣ ਤਾਂ ਜੋ ਮਾਡਲ ਕੋਡ ਆਫ਼ ਕਨਡਕਟ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਯਪ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਚੋਣ ਪ੍ਰਕ੍ਰਿਆ ਸਬੰਧੀ ਨਿਯੁਕਤ ਅਮਲੇ ਨੂੰ ਆਦੇਸ਼ ਦਿੰਦਿਆਂ ਕਿਹ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕ ਸਭਾ ਹਲਕਾ -5 ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਨੂੰ ਵੀ ਚੋਣ ਪ੍ਰਚਾਰ ਸਬੰਧੀ ਛਪਾਏ ਜਾਣ ਵਾਲੇ ਪੈਫਲਟਾਂ, ਹੋਰ ਸਮੱਗਰੀ ਛਾਪਣ , ਮੀਟਿੰਗਾਂ ਅਤੇ ਜਲਸੇ-ਜਲੂਸ ਕੱਢਣ ਸਬੰਧੀ ਪੂਰਵ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਦੇ ਵੱਖ-ਵੱਖ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧੀਆਂ ਨੂੰ ਮਾਡਲ ਕੋਡ ਆਫ਼ ਕਨਡਕਟ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਚੋਣਾਂ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਜਲਸੇ, ਜਲੂਸ ਅਤੇ ਲਾਊਡ ਸਪੀਕਰਾਂ ਦੀ ਪੂਰਵ ਪ੍ਰਵਾਨਗੀ ਨਿਰਧਾਰਤ ਸਮੇਂ ਵਿੱਚ ਲੈਣੀ ਯਕੀਨੀ ਬਣਾਈ ਜਾਵੇ ਅਤੇ ਚੋਣਾਂ ਦੌਰਾਨ ਜਲਸਾ, ਜਲੂਸ ਆਦਿ ਕੱਢਣ ਅਤੇ ਹੋਰ ਪ੍ਰਵਾਨਗੀਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਬਿਨਾਂ ਦੇਰੀ ਤੋਂ ਸਬੰਧਤ ਪ੍ਰਵਾਨਗੀਆਂ ਉਮੀਦਵਾਰਾਂ ਨੂੰ ਮੁਹੱਈਆ ਹੋ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਦੀ ਇਮਾਰਤ ਤੋਂ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪਾਰਟੀ ਆਪਣਾ ਬੂਥ ਨਹੀਂ ਲਗਾਵੇਗੀ ਅਤੇ ਬੂਥਾਂ ਤੇ ਕੇਵਲ 2 ਕੁਰਸੀਆਂ ਅਤੇ ਟੇਬਲ ਹੀ ਸਧਾਰਨ ਤੌਰ ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਕੋਈ ਨਿਸ਼ਾਨ, ਝੰਡਾ ਜਾਂ ਪਾਰਟੀ ਦਾ ਨਾਂ ਜਾਂ ਉਮੀਦਵਾਰ ਦਾ ਨਾਂ ਆਦਿ ਵੋਟਰ ਪਰਚੀਆਂ ਤੇ ਨਹੀਂ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰਾਂ ਅਤੇ ਉਮੀਦਵਾਰਾਂ ਵੱਲੋਂ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਜਾਂ ਮੁਸ਼ਕਲ ਨੂੰ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਰਵਰ ਜਾਂ ਰਿਟਰਨਿੰਗ ਅਫ਼ਸਰ ਦੇ ਧਿਆਨ ਵਿੱਚ ਲਿਆਂਦੀ ਜਾ ਸਕਦੀ ਹੈ।

No comments:
Post a Comment