ਹੁਸ਼ਿਆਰਪੁਰ, 29 ਅਪ੍ਰੈਲ: ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਵਿੱਚ 30 ਅਪ੍ਰੈਲ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਯਪ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਵੋਟਰ ਜਿਨ੍ਹਾਂ ਕੋਲ ਕਿਸੇ ਕਾਰਨ ਵੋਟਰ ਫੋਟੋ ਪਹਿਚਾਣ ਪੱਤਰ ਨਹੀਂ ਹਨ, ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵੋਟਰ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕੀਤੇ ਗਏ ਸ਼ਨਾਖਤੀ ਦਸਤਾਵੇਜ ਜਿਨ੍ਹਾਂ ਵਿੱਚ ਪਾਸਪੋਰਟ, ਡਰਾਈਵਿੰਗ ਲਾਇਸੰਸ, ਫੋਟੋ ਵਾਲਾ ਸਰਵਿਸ ਪਹਿਚਾਣ ਕਾਰਡ ਜੋ ਕੇਂਦਰੀ, ਰਾਜ ਸਰਕਾਰ, ਪਬਲਿਕ ਲਿਮਟਡ ਕੰਪਨੀਆਂ ਵੱਲੋਂ ਜਾਰੀ ਕੀਤਾ ਗਿਆ ਹੋਵੇ, ਬੈਂਕ ਅਤੇ ਪੋਸਟ ਆਫਿਸ ਦੀ ਫੋਟੋ ਸਮੇਤ ਪਾਸ ਬੁੱਕ, ਪੈਨ ਕਾਰਡ, ਆਧਾਰ ਕਾਰਡ, ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਕਿਰਤ ਵਿਭਾਗ ਵੱਲੋਂ ਜਾਰੀ ਕੀਤਾ ਹੋਇਆ ਪੈਨਸ਼ਨ ਦਾ ਕਾਗਜ ਪੱਤਰ ਫੋਟੋ ਸਮੇਤ, ਚੋਣ ਮਸ਼ੀਨਰੀ ਵੱਲੋਂ ਜਾਰੀ ਕੀਤੀ ਗਈ ਯੋਗ ਵੋਟਰ ਸਲਿਪ ਪੋਲਿੰਗ ਸਟੇਸ਼ਨ ਤੇ ਦਿਖਾ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਜਿਨ੍ਹਾਂ ਵੋਟਰਾਂ ਕੋਲ ਫੋਟੋ ਸਲਿਪ ਨਾ ਹੋਵੇਗੀ, ਉਨ੍ਹਾਂ ਨੂੰ ਬੀ ਐਲ ਓ ਵੱਲੋਂ ਬੂਥਾਂ ਉਤੇ ਹੀ ਫੋਟੋ ਸਲਿਪ ਜਾਰੀ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਾਰੇ ਪੋਲਿੰਗ ਬੂਥਾਂ ਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ, ਸਿਹਤ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਰੀਰਕ ਤੌਰ ਤੇ ਅਪਾਹਜ, ਛੋਟੇ ਬੱਚੇ ਵਾਲੀਆਂ ਮਾਵਾਂ, ਗਰਭਵਤੀ ਔਰਤਾਂ ਅਤੇ ਬਜੁਰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਪਹਿਲ ਦਿੱਤੀ ਜਾਵੇਗੀ। ਚੋਣ ਕਮਿਸ਼ਨ ਦੇ ਨਿਯਮ 44 ਐਨ ਤਹਿਤ ਨੇਤਰਹੀਣ ਅਤੇ ਕੁਝ ਵੀ ਨਾ ਜਾਨਣ ਵਾਲੇ ਵਿਅਕਤੀ (ਇਗਨੋਰੈਂਸ) ਆਪਣੀ ਸਹਾਇਤਾ ਲਈ ਇੱਕ ਵਿਅਕਤੀ ਨੂੰ ਨਾਲ ਲਿਜਾ ਸਕਣਗੇ। ਇਸ ਤੋਂ ਇਲਾਵਾ ਐਨ ਐਸ ਐਸ ਵਲੰਟੀਅਰ, ਨਰੇਗਾ ਵਰਕਰ ਅਤੇ ਆਂਗਣਵਾੜੀ ਵਰਕਰ ਚਿੱਟੀਆਂ ਟੀ-ਸ਼ਰਟਾਂ ਅਤੇ ਵੱਖਰੀ ਕਿਸਮ ਦੇ ਆਰਮ ਬੈਂਡ ਲਗਾ ਕੇ ਵੋਟਰਾਂ ਨੂੰ ਵੋਟ ਪਾਉਣ ਵਿੱਚ ਸਹਾਇਤਾ ਕਰਨਗੇ। ਹਰੇਕ ਪੋਲਿੰਗ ਬੂਥ ਉਤੇ ਪੋਲਿੰਗ ਸਟਾਫ਼ ਵੱਲੋਂ ਵੋਟ ਪਾਉਣ ਲਈ ਔਰਤਾਂ ਅਤੇ ਮਰਦ ਵੋਟਰਾਂ ਦੀਆਂ ਵੱਖਰੀਆਂ ਲਾਈਨਾਂ ਲਗਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਵੋਟਰ ਨੂੰ ਪੋਲਿੰਗ ਬੂਥ ਅੰਦਰ ਮੋਬਾਇਲ ਲੈ ਕੇ ਜਾਣ ਦੀ ਮਨਾਹੀ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ 30 ਅਪ੍ਰੈਲ ਸਵੇਰੇ 7-00 ਵਜੇ ਤੋਂ ਸ਼ਾਮ 6-00 ਵਜੇ ਤੱਕ ਪਾਈਆਂ ਜਾ ਰਹੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਮਤਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 30 ਅਪ੍ਰੈਲ ਨੂੰ ਵੋਟਾਂ ਵਾਲੇ ਦਿਨ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਅਤੇ ਦਬਾਅ ਤੋਂ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟ ਪ੍ਰਤੀਸ਼ਤਤਾ ਵਧਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਵੋਟ ਪ੍ਰਕ੍ਰਿਆ ਵਿੱਚ ਕਿਸੇ ਕਿਸਮ ਦੀ ਸਮੱਸਿਆ ਲਈ ਟੋਲ ਫਰੀ ਨੰਬਰ 1800 180 2250 ਤੇ ਸੰਪਰਕ ਕੀਤਾ ਜਾ ਸਕਦਾ ਹੈ।

No comments:
Post a Comment