ਹੁਸ਼ਿਆਰਪੁਰ, 16 ਮਈ:ਲੋਕ ਸਭਾ ਹਲਕਾ 05-ਹੁਸ਼ਿਆਰਪੁਰ ਦੇ 9 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਨੇਪਰੇ ਚੜ ਗਿਆ। ਵੋਟਾਂ ਦੀ ਗਿਣਤੀ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਯਪ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਵਿਜੇ ਸਾਂਪਲਾ ਨੂੰ ਜੇਤੂ ਘੋਸ਼ਿਤ ਕਰਨ ਉਪਰੰਤ ਜੇਤੂ ਰਹਿਣ ਦਾ ਸਰਟੀਫਿਕੇਟ ਦਿੱਤਾ। ਉਨ੍ਹਾਂ ਨੇ ਸਮੂਹ ਉਮੀਦਵਾਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਲੋਕ ਸਭਾ ਚੋਣਾਂ-2014 ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਾਉਣ ਤੇ ਧੰਨਵਾਦ ਕੀਤਾ।
ਭਾਰਤੀ ਜਨਤਾ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਸ੍ਰੀ ਵਿਜੇ ਸਾਂਪਲਾ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸ੍ਰੀ ਮਹਿੰਦਰ ਸਿੰਘ ਕੇ ਪੀ ਨੂੰ 13582 ਵੋਟਾਂ ਦੇ ਫਰਕ ਨਾਲ ਹਰਾਇਆ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 346643 ਵੋਟਾਂ ਪਈਆਂ ਜਦ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 333061 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ 213388 ਵੋਟਾਂ ਹਾਸਲ ਕਰਕੇ ਤੀਸਰੇ ਨੰਬਰ ਤੇ ਰਹੇ। ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਸ ਵਾਰ ਬੈਲਟ ਯੂਨਿਟ ਵਿੱਚ ਨਵਾਂ ਬਟਨ ਨੋਟਾ (ਸਾਰੇ ਉਮੀਦਵਾਰਾਂ ਵਿੱਚੋਂ ਕੋਈ ਵੀ ਪਸੰਦ ਨਹੀ) ਦੀ ਵਿਵਸਥਾ ਕੀਤੀ ਗਈ ਸੀ ਜਿਸ ਵਿੱਚ ਕੁਲ 5976 ਵੋਟਾਂ ਦਰਜ ਹੋਈਆਂ।

No comments:
Post a Comment