- ਸਵੇਰ ਦੀ ਪ੍ਰਾਥਨਾ ਸਭਾ ਵਿਚ ਬੇਸੁਧ ਹੋਏ ਕਈ ਬੱਚੇ
- ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ: ਬੀਬੀ ਸਾਹੀ
ਓਧਰ ਜੰਗਲ ਦੀ ਅੱਗ ਵਾਂਗ ਬੱਚਿਆਂ ਦੇ ਬੇਹੋਸ਼ ਹੋਣ ਦੀਆਂ ਖ਼ਬਰਾਂ ਨਾਲ ਮਾਪਿਆਂ ਵਿਚ ਵੀ ਬੇਚੈਨੀ ਫ਼ੈਲ ਗਈ ਅਤੇ ਸਕੂਲ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ ਬਣ ਗਿਆ। ਲੋਕਾਂ ਵਿਚ ਇਹ ਅਫ਼ਵਾਹ ਫ਼ੈਲ ਗਈ ਕਿ ਬੱਚਿਆਂ ਦੀ ਬੇਹੋਸ਼ੀ ਦਾ ਕਾਰਨ ਪੀਣ ਵਾਲੇ ਪਾਣੀ ਵਿਚ ਕਥਿਤ ਤੌਰ ਤੇ ਸੱਪ ਜਾਂ ਜਹਿਰੀਲੀ ਚੀਜ਼ ਹੋਣ ਕਾਰਨ ਬੱਚੇ ਬੇਹੋਸ਼ ਹੋਏ ਹਨ । ਸਥਿਤੀ ਨੂੰ ਵੇਖਦਿਆਂ ਪ੍ਰਸ਼ਾਸ਼ਨ ਵੱਲੋਂ ਐੱਸ. ਡੀ. ਐੱਮ. ਰਾਹੁਲ ਚਾਬਾ ਮੌਕੇ ਤੇ ਹਸਪਤਾਲ ਪੁੱਜੇ। ਬੀ. ਬੀ. ਐਮ. ਬੀ. ਹਸਪਤਾਲ ਵਿਚ ਐਮਰਜੈਂਸੀ ਡਿਉਟੀ ਦੇ ਤਾਇਨਾਤ ਸੀਨੀਅਰ ਮੈਡੀਕਲ ਅਧਿਕਾਰੀ ਡਾ. ਅਮਰਜੀਤ ਸਿੰਘ ਨੇ ਬੱਚਿਆਂ ਦੇ ਇਸ ਤਰਾਂ ਅਚਾਨਕ ਬੇਹੋਸ਼ ਹੋਣ ਦਾ ਕਾਰਨ ਤੇਜ਼ ਗਰਮੀ ਨੂੰ ਦੱਸਿਆ। ਉਨ੍ਹਾਂ ਕਿਹਾ ਕਿਸੇ ਵੀ ਬੱਚੇ ਨੂੰ ਉਲਟੀਆਂ ਜਾਂ ਦਸਤ ਆਦਿ ਦੀ ਸਮੱਸਿਆ ਨਹੀਂ ਸੀ ਅਤੇ ਜਹਿਰੀਲੇ ਪਾਣੀ ਆਦਿ ਦਾ ਕੋਈ ਸਵਾਲ ਹੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਾਰੇ ਹੀ ਬੱਚੇ ਖਤਰੇ ਤੋਂ ਬਾਹਰ ਅਤੇ ਠੀਕ ਹਨ। ਬਹੁਤੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਅਤੇ ਕੇਵਲ ਇੱਕ ਵਿਦਿਆਰਥੀ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਜਾਂਚ ਲਈ ਭੇਜਿਆ ਗਿਆ। ਸ਼੍ਰੀ ਰਾਹੁਲ ਚਾਬਾ ਐੱਸ. ਡੀ. ਐੱਮ. ਮੁਕੇਰੀਆਂ ਦੀ ਹਦਾਇਤ ਤੇ ਸਿਵਲ ਹਸਪਤਾਲ ਮੁਕੇਰੀਆਂ ਤੋਂ ਬੱਚਿਆਂ ਦੇ ਮਾਹਿਰ ਡਾ. ਦਲਬੀਰ ਸਿੰਘ ਨੂੰ ਬੱਚਿਆਂ ਦੀ ਜਾਂਚ ਤੇ ਇਲਾਜ ਲਈ ਬੁਲਾਇਆ ਗਿਆ।
ਹਲਕਾ ਵਿਧਾਇਕ ਬੀਬੀ ਸੁਖਜੀਤ ਕੌਰ ਸਾਹੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਬੇਹੱਦ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਜਿੰਦਗੀ ਬੇਹੱਦ ਅਨਮੋਲ ਹੈ ਅਤੇ ਡੀ. ਸੀ. ਹੁਸ਼ਿਆਰਪੁਰ ਨੂੰ ਇੰਨੀ ਵੱਡੀ ਗਿਣਤੀ ਵਿਚ ਬੱਚਿਆਂ ਦੇ ਬੇਹੋਸ਼ ਹੋਣ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਪਾਣੀ ਦੀ ਸੈਂਪਲਿੰਗ ਕੀਤੀ ਜਾਵੇਗੀ ਅਤੇ ਕਿਸੇ ਵੀ ਪੱਧਰ ਤੇ ਹੋਈ ਅਣਗਹਿਲੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਡਾ. ਹਰਸਿਮਰਤ ਸਿੰਘ ਸਾਹੀ ਭਾਜਪਾ ਆਗੂ ਨੇ ਹਸਪਤਾਲ ਵਿਚ ਜੇਰੇ ਇਲਾਜ ਬੱਚਿਆਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਦੇਸ਼ ਦਾ ਭਵਿੱਖ ਬਣਨ ਵਾਲੇ ਇਨ੍ਹਾਂ ਮਾਸੂਮ ਵਿਦਿਆਰਥੀਆਂ ਦਾ ਇੰਨੇ ਵੱਡੇ ਪੱਧਰ ਤੇ ਬੇਹੋਸ਼ ਹੋਣਾ ਸਕੂਲ ਪ੍ਰਬੰਧਾਂ ਤੇ ਸਵਾਲੀਆ ਚਿੰਨ੍ਹ ਲਗਾਉਂਦਾ ਹੈ।
No comments:
Post a Comment