ਤਲਵਾੜਾ, 14 ਮਈ: ਤਲਵਾੜਾ ਖੇਤਰ ਵਿਚ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ: ਵੱਲੋਂ ਅੱਜ ਉੱਘੇ ਸਮਾਜ ਸੇਵੀ ਸ. ਐੱਸ. ਪੀ. ਸਿੰਘ ਓਬਰਾਏ ਨੇ ਸੈਕਟਰ 2 ਵਿਖੇ ਮੁਫ਼ਤ ਹੋਮਿਓਪੈਥੀ ਡਿਸਪੈਂਸਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਇਲਾਕੇ ਵਿਚ ਸਿਹਤ ਸਹੂਲਤਾਂ ਦੀ ਭਾਰੀ ਕਮੀ ਹੈ ਅਤੇ ਗਰੀਬ ਲੋਕਾਂ ਲਈ ਤਾਂ ਇਲਾਜ ਬੜੀ ਦੂਰ ਦੀ ਗੱਲ ਹੈ। ਇੱਥੇ ਡਾ. ਗੁਰਮੇਲ ਸਿੰਘ ਵੈਦ ਵੱਲੋਂ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਵਧੀਆ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਹੁਣ ਇਸ ਡਿਸਪੈਂਸਰੀ ਵਿਚ ਸਾਰੇ ਮਰੀਜ਼ਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਜਿਸ ਸਦਕਾ ਇਹ ਡਿਸਪੈਂਸਰੀ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਬੀ. ਬੀ. ਐੱਮ. ਬੀ. ਹਸਪਤਾਲ ਵਿਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪਹਿਲਕਦਮੀ ਕੀਤੀ ਜਾ ਸਕਦੀ ਹੈ ਅਤੇ ਜੇਕਰ ਬੀ. ਬੀ. ਐੱਮ. ਬੀ. ਇਸ ਤਜਵੀਜ ਉੱਪਰ ਗੌਰ ਕਰੇ ਤਾਂ ਇਸ ਸਮਝੌਤੇ ਨਾਲ ਪੂਰੇ ਖੇਤਰ ਵਿਚ ਬੇਹੱਤ ਉੱਚ ਕੋਟੀ ਦੀਆਂ ਮਿਆਰੀ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਸ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਟਰੱਸਟ ਵੱਲੋਂ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3 ਦੀਆਂ ਦੋਵੇਂ ਵਿਦਿਆਰਥਣਾਂ ਪੂਜਾ ਅਤੇ ਸਾਕਸ਼ੀ ਦੀ ਉਚੇਰੀ ਪੜ੍ਹਾਈ ਦਾ ਸਾਰਾ ਖਰਚ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਪਿਛਲੇ ਸਾਲ ਮੈਰਿਟ ਵਿਚ ਆਈਆਂ ਇਸੇ ਸਕੂਲ ਦੀਆਂ 4 ਵਿਦਿਆਰਥਣਾਂ ਦੀ ਪੜ੍ਹਾਈ ਦਾ ਸਾਰਾ ਖਰਚ ਪਹਿਲਾਂ ਹੀ ਟਰੱਸਟ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਹੋਰ ਦੱਸਿਆ ਕਿ ਟਰੱਸਟ ਵੱਲੋਂ ਪੂਰੇ ਪੰਜਾਬ ਵਿਚ ਸੱਤ ਹਜ਼ਾਰ ਲੋੜਵੰਦ ਵਿਧਵਾਵਾਂ ਨੂੰ 750 ਰੁਪਏ ਤੋਂ ਇੱਕ ਹਜਾਰ ਰੁਪਏ ਮਹੀਨਾ ਪੈਂਨਸ਼ਨ ਦੇਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਸੜਕੀ ਹਾਦਸਿਆਂ ਨੂੰ ਟਾਲਣ ਲਈ ਸੜਕਾਂ ਅਤੇ ਗੱਡੀਆਂ ਤੇ ਪੰਜਾਬ ਭਰ ਵਿਚ ਹੁਣ ਤੱਕ 20 ਲੱਖ ਰਿਫਲੈਕਟਰ ਲਗਾਏ ਜਾ ਚੁੱਕੇ ਹਨ ਅਤੇ 30 ਲੱਖ ਰਿਫ਼ਲੈਕਟਰ ਹੋਰ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਤਲਵਾੜਾ ਵਿਚ ਵਾਹਨਾਂ ਆਦਿ ਤੇ ਲਗਾਉਣ ਲਈ ਪੰਜ ਹਜਾਰ ਰਿਫਲੈਕਟਰ ਲਿਆਂਦਾ ਗਿਆ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਵਿਚ ਲਾਇਬ੍ਰੇਰੀਆਂ, ਕੰਪਿਊਟਰ ਸਿੱਖਿਆ ਆਦਿ ਸਮੇਤ ਵੱਡੀ ਗਿਣਤੀ ਵਿਚ ਹੋਰ ਅਨੇਕਾਂ ਸਮਾਜ ਭਲਾਈ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਡਾ. ਗੁਰਮੇਲ ਸਿੰਘ, ਰਾਜਿੰਦਰ ਸਿੰਘ, ਹਰਵਿੰਦਰ ਸਿੰਘ ਕੁੱਕੂ, ਟੀ. ਪੀ. ਐੱਸ. ਫੁੱਲ, ਏ. ਪੀ. ਐੱਸ ਉੱਭੀ, ਗੁਰਚਰਨ ਸਿੰਘ ਜੌਹਰ, ਪੂਰਨ ਸਿੰਘ, ਭਾਈ ਜਾਗੀਰ ਸਿੰਘ, ਵਿਜੇ ਕੁਮਾਰ, ਸਤਨਾਮ ਸਿੰਘ ਸੈਣੀ, ਹਰੀਸ਼ ਚਾਵਲਾ, ਮਨਪ੍ਰੀਤ ਸਿੰਘ ਪ੍ਰਧਾਨ ਸਿੱਖ ਵੈਲਫੇਅਰ ਸੁਸਾਇਟੀ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਗੁਰਦਿਆਲ ਸਿੰਘ, ਬਿਕਰਮਜੀਤ ਸਿੰਘ, ਡਾ. ਰਾਮ ਕਿਸ਼ਨ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

No comments:
Post a Comment