ਹੁਸ਼ਿਆਰਪੁਰ, 27 ਮਈ: ਬਰਸਾਤਾਂ ਦੌਰਾਨ ਸੰਭਾਵਿਤ ਹੜ੍ਹਾਂ ਤੋਂ ਬਚਾਓ ਅਤੇ ਸੁਰੱਖਿਆ ਲਈ ਜ਼ਿਲ੍ਹਾ ਪੱੱਧਰ ਅਤੇ ਸਬ-ਡਵੀਜ਼ਨ ਪੱਧਰ ਤੇ 1 ਜੂਨ 2014 ਤੋਂ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਸੰਭਾਵੀਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦਿਨ ਰਾਤ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਯਪ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬਰਸਾਤਾਂ ਦੌਰਾਨ ਆਉਣ ਵਾਲੇ ਸੰਭਾਵੀਂ ਹੜ੍ਹਾਂ ਤੋਂ ਬਚਾਓ ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ , ਐਸ ਪੀ (ਹੈਡਕੁਆਟਰ) ਡੀ ਐਸ ਗਿੱਲ, ਐਸ ਡੀ ਐਮ ਹੁਸ਼ਿਆਰਪੁਰ ਜਗਵਿੰਦਰ ਜੀਤ ਸਿੰਘ ਗਰੇਵਾਲ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਗੜ੍ਹਸ਼ੰਕਰ ਅਮਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਰਣਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਭਗੋਲਿਕ ਸਥਿਤੀ ਦਰਿਆਵਾਂ ਅਤੇ ਚੋਆਂ ਵਿੱਚ ਘਿਰੀ ਹੋਈ ਹੈ। ਇਸ ਲਈ ਜ਼ਰੂਰੀ ਹੈ ਕਿ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਦਰਿਆਵਾਂ ਅਤੇ ਚੋਆਂ ਦੀ ਲਪੇਟ ਵਿੱਚ ਆਉਣ ਵਾਲੇ ਇਲਾਕਿਆਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਜਾਣ ਅਤੇ ਲੋੜ ਪੈਣ ਤੇ ਲਗਾਏ ਜਾਣ ਵਾਲੇ ਰਲੀਫ਼ ਕੈਂਪਾਂ ਲਈ ਸਾਰੇ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਹੜ੍ਹਾਂ ਦੀ ਸੰਭਾਵਨਾ ਹੈ ਖਾਸ ਕਰਕੇ ਦਰਿਆ ਬਿਆਸ ਨਾਲ ਲਗਦੇ ਏਰੀਏ ਵਿੱਚ ਹੜ੍ਹ ਰਾਹਤ ਸਮੱਗਰੀ ਜਿਵੇਂ ਕਿਸ਼ਤੀਆਂ, ਓ ਬੀ ਐਮ ਇੰਜਨ, ਲਾਈਫ਼ ਜੈਕਟ ਅਤੇ ਹੜ੍ਹਾਂ ਸਬੰਧੀ ਵਰਤੀ ਜਾਣ ਵਾਲੀ ਮਸ਼ੀਨਰੀ ਨੂੰ ਚਾਲੂ ਹਾਲਤ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੋਮਗਾਰਡ ਦੇ ਜਵਾਨਾਂ, ਆਮ ਜਨਤਾ, ਮਾਲ ਵਿਭਾਗ ਦੇ ਕਰਮਚਾਰੀਆਂ ਅਤੇ ਸਾਬਕਾ ਫੌਜੀਆਂ ਦੀ ਸੂਚੀ ਤਿਆਰ ਕੀਤੀ ਜਾਵੇ ਤਾਂ ਜੋ ਹੜ੍ਹ ਦੀ ਸਥਿਤੀ ਵਿਚ ਕਿਸ਼ਤੀਆਂ ਚਲਾਉਣਾ, ਤੈਰਨਾ, ਗੋਤਾਖੋਰੀ ਅਤੇ ਹੜ੍ਹਾਂ ਦੀ ਮਾਰ ਤੋਂ ਲੋਕਾਂ ਨੂੰ ਬਚਾਉਣ ਸਬੰਧੀ ਜਾਣਕਾਰੀ ਰੱਖਦੇ ਹੋਣ। ਉਨ੍ਹਾਂ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਚੋਆਂ ਅਤੇ ਦਰਿਆਵਾਂ ਦੇ ਕਿਨਾਰਿਆਂ ਤੇ ਬੰਨ੍ਹਾਂ ਦੀ ਮਜ਼ਬੂਤੀ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਐਕਸੀਅਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਰਿਆ ਵਿੱਚ ਪਾਣੀ ਛੱਡਣ ਸਬੰਧੀ ਫਲੱਡ ਕੰਟਰੋਲ ਰੂਮ ਤੇ ਅਗੇਤੀ ਸੂਚਨਾ ਦੇਣਗੇ। ਫਲੱਡ ਰਲੀਫ਼ ਕੈਂਪਾਂ ਦੇ ਸਟੇਸ਼ਨ ਦੀ ਥਾਂ ਅਤੇ ਮਿਲਾਉਂਦੀਆਂ ਸੜਕਾਂ ਅਤੇ ਰਸਤਿਆਂ ਆਦਿ ਸਬੰਧੀ ਡਰੇਨੇਜ਼ ਵਿਭਾਗ ਵੱਲੋਂ ਨਕਸ਼ੇ ਤਿਆਰ ਕੀਤੇ ਜਾਣ ਤਾਂ ਜੋ ਨਾਜ਼ੁਕ ਸਥਿਤੀ ਵਿੱਚ ਲੋੜ ਪੈਣ ਤੇ ਰਾਹਤ ਕਾਰਜ ਆਸਾਨੀ ਨਾਲ ਉਪਲਬਧ ਕਰਵਾਏ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ, ਸੀਵਰੇਜ ਅਤੇ ਨਾਲੀਆਂ ਦੀ ਸਫ਼ਾਈ ਸਬੰਧੀ ਵਿਸ਼ੇਸ਼ ਧਿਆਨ ਦੇਣ ਅਤੇ ਹੜ੍ਹਾਂ ਦਾ ਪਾਣੀ ਕੱਢਣ ਲਈ ਪੰਪ ਵੀ ਚਾਲੂ ਹਾਲਤ ਵਿੱਚ ਰੱਖਣ। ਉਨ੍ਹਾਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿੱਚ ਰਾਹਤ ਕਾਰਜਾਂ ਸਮੇਂ ਵਰਤੇ ਜਾਣ ਲਈ ਰੇਤਾ ਦੇ ਥੈਲਿਆਂ ਆਦਿ ਦਾ ਲੋੜੀਂਦੀ ਮਾਤਰਾ ਵਿੱਚ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਆਦਿ ਦਾ ਪ੍ਰਬੰਧ, ਡਾਕਟਰਾਂ ਦੀਆਂ ਟੀਮਾਂ ਅਤੇ ਮੋਬਾਇਲ ਟੀਮਾਂ ਦਾ ਗਠਨ ਕਰਕੇ ਰਿਪੋਰਟ ਇੱਕ ਹਫ਼ਤੇ ਦੇ ਅੰਦਰ-ਅੰਦਰ ਭੇਜਣ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂਆਂ ਦੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਅਤੇ ਪਸ਼ੂਆਂ ਦੇ ਚਾਰੇ ਲਈ ਤੂੜੀ ਆਦਿ ਦਾ ਯੋਗ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲਦਾਰਾਂ ਨੂੰ ਕਿਹਾ ਕਿ ਉਹ ਆਪਣੇ ਪੱਧਰ ਤੇ ਆਪਣੀ-ਆਪਣੀ ਸਬਡਵੀਜ਼ਨ ਵਿੱਚ ਮੀਟਿੰਗਾਂ ਕਰਕੇ ਸਬ-ਡਵੀਜ਼ਨ ਦੀ ਸੈਕਟਰਾਂ ਵਿੱਚ ਵੰਡ ਕਰਕੇ ਸੈਕਟਰ ਅਫ਼ਸਰ ਲਗਾਉਣਗੇ ਅਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਇੱਕ ਕਾਪੀ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਨੂੰ ਭੇਜਣਗੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਊੁਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਆਪਣੇ ਇਲਾਕੇ ਦੀਆਂ ਸਮਾਜਿਕ ਅਤੇ ਸਵੈਸੇਵੀ ਸੰਸਥਾਵਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਹੜ੍ਹਾਂ ਦੌਰਾਨ ਸਹਿਯੋਗ ਦੇਣ ਲਈ ਪ੍ਰੇਰਿਤ ਕਰਨ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਚਾਲੂ ਰੱਖਣ ਲਈ ਸਬਡਵੀਜ਼ਨ ਪੱਧਰ ਤੇ ਟੀਮਾਂ ਨਿਯੁਕਤ ਕਰਨ। ਉਨ੍ਹਾਂ ਕਾਰਜਕਾਰੀ ਇੰਜੀਨੀਅਰ ਪੀ ਡਬਲਯੂ ਡੀ ਹੁਸ਼ਿਆਰਪੁਰ ਅਤੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਡਰੇਨਾਂ, ਚੋਆਂ, ਨਦੀਆਂ ਆਦਿ ਤੇ ਬਣੇ ਪੁੱਲਾਂ ਦੀ ਤੁਰੰਤ ਸਫ਼ਾਈ ਕਰਾਉਣੀ ਅਤੇ ਆਵਾਜਾਈ ਨੂੰ ਨਿਰਵਿਘਨ ਚਾਲੂ ਰੱਖਣ ਲਈ ਖਰਾਬ ਸੜਕਾਂ ਦੀ ਰਿਪੇਅਰ ਕਰਨੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਬੀ ਐਸ ਐਫ, ਹੋਮਗਾਰਡ, ਮਿਲਟਰੀ ਅਤੇ ਪੁਲਿਸ ਦੇ ਅਧਿਕਾਰੀਆਂ ਨੇ ਭਰੋਸਾ ਦੁਆਇਆ ਕਿ ਉਨ੍ਹਾਂ ਵੱਲੋਂ ਸੰਭਾਵੀਂ ਹੜ੍ਹਾਂ ਦੀ ਸਥਿਤੀ ਦੌਰਾਨ ਲੋੜ ਪੈਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਰ ਸੰਭਵ ਸਹਾਇਤਾ ਦੇਣਗੇ।

No comments:
Post a Comment