ਹੁਸ਼ਿਆਰਪੁਰ, 15 ਮਈ: ਲੋਕ ਸਭਾ ਹਲਕਾ 05-ਹੁਸ਼ਿਆਰਪੁਰ ਦੇ 9 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਯਪ ਨੇ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਵੋਟਾਂ ਦੀ ਗਿਣਤੀ ਸਬੰਧੀ ਕਾਉਂਟਿੰਗ ਸਟਾਫ਼ ਨੂੰ ਦਿੱਤੀ ਜਾ ਰਹੀ ਟਰੇਨਿੰਗ ਮੌਕੇ ਦਿੱਤੀ। ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕਾਉਂਟਿੰਗ ਆਬਜਰਵਰ ਸ੍ਰੀ ਰਾਕੇਸ਼ ਚੰਦ ਸ਼ਰਮਾ ਅਤੇ ਨਾਰਾਵੇਕਰ ਆਰ ਜੇ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਧਿਕਾਰਤ ਅਧਿਕਾਰੀਆਂ ਤੋਂ ਇਲਾਵਾ ਕਿਸੇ ਨੂੰ ਵੀ ਮੋਬਾਇਲ ਫੋਨ ਗਿਣਤੀ ਕੇਂਦਰਾਂ ਵਿੱਚ ਲੈ ਕੇ ਜਾਣ ਦੀ ਸਖਤ ਮਨਾਹੀ ਹੋਵੇਗੀ। ਉਨ੍ਹਾਂ ਦੱਸਿਆ ਕਿ 16 ਮਈ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਵੇਰੇ 8-00 ਵਜੇ ਸ਼ੁਰੂ ਹੋਵੇਗੀ। ਚੋਣ ਕਮਿਸ਼ਨ ਵੱਲੋਂ ਸਮੁੱਚੀ ਕਾਉਂਟਿੰਗ ਪ੍ਰਕ੍ਰਿਆ ਤੇ ਨਜ਼ਰ ਰੱਖਣ ਲਈ 3 ਕਾਉਂਟਿੰਗ ਆਬਜਰਵਰ ਲਗਾਏ ਗਏ ਹਨ, ਜਿਨ੍ਹਾਂ ਵਿੱਚ ਸੁਮੰਤ ਸਿੰਘ ਵਿਧਾਨ ਸਭਾ ਹਲਕਾ 08 ਸ੍ਰੀ ਹਰਗੋਬਿੰਦਪੁਰ, 26-ਭੁਲੱਥ ਅਤੇ 29-ਫਗਵਾੜਾ ਦੇ ਕਾਉਂਟਿੰਗ ਸੈਂਟਰਾਂ ਦੀ ਬਤੌਰ ਆਬਜਰਵਰ ਨਿਗਰਾਨੀ ਕਰਨਗੇ। ਇਸੇ ਤਰ੍ਹਾਂ ਰਾਕੇਸ਼ ਚੰਦ ਸ਼ਰਮਾ ਵਿਧਾਨ ਸਭਾ ਹਲਕਾ 39-ਮੁਕੇਰੀਆਂ, 40-ਦਸੂਹਾ ਅਤੇ 41-ਉੜਮੁੜ ਦੇ ਕਾਉਂਟਿੰਗ ਸੈਂਟਰਾਂ ਦੇ ਆਬਜਰਵਰ ਹੋਣਗੇ ਅਤੇ ਸ੍ਰੀ ਨਾਰਾ ਵੇਕਰ ਆਰ ਜੇ ਵਿਧਾਨ ਸਭਾ ਹਲਕਾ 42-ਸ਼ਾਮਚੁਰਾਸੀ, 43-ਹੁਸ਼ਿਆਰਪੁਰ ਅਤੇ 44-ਚੱਬੇਵਾਲ ਦੇ ਆਬਜਰਵਰ ਹੋਣਗੇ। ਉਨ੍ਹਾਂ ਸਾਰੇ ਕਾਉਂਟਿੰਗ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਦੀ ਗਿਣਤੀ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ 16 ਮਈ ਨੂੰ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ।
ਮਾਸਟਰ ਟਰੇਨਿੰਗ-ਕਮ- ਸਹਾਇਕ ਰਿਟਰਨਿੰਗ ਅਫ਼ਸਰ ਅਤੇ ਐਸ ਡੀ ਐਮ ਮੁਕੇਰੀਆਂ ਸ੍ਰੀ ਰਾਹੁਲ ਚਾਬਾ ਨੇ ਇਸ ਮੌਕੇ ਤੇ ਵੀਡੀਓ ਪ੍ਰੋਜੈਕਟਰ ਰਾਹੀਂ ਸਮੂਹ ਕਾਉਂਟਿੰਗ ਸਟਾਫ਼ ਨੂੰ ਕੰਟਰੋਲ ਯੂਨਿਟ ਖੋਲ੍ਹਣ ਅਤੇ ਵੋਟਾਂ ਦੀ ਗਿਣਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਹਾਇਕ ਕਮਿਸ਼ਨਰ ਵਨੀਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਤਹਿਸੀਲਦਾਰ ਚੋਣਾਂ ਰਾਜ ਕੁਮਾਰ ਤਾਂਗੜੀ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਸਬੰਧਤ ਅਧਿਕਾਰੀ, ਨੋਡਲ ਅਫ਼ਸਰ ਟਰੇਨਿੰਗ ਮੈਨੇਜਮੈਂਟ ਮੋਹਨ ਸਿੰਘ ਲੇਹਲ ਅਤੇ ਕਾਉਂਟਿੰਗ ਸਟਾਫ਼ ਇਸ ਮੌਕੇ ਤੇ ਹਾਜ਼ਰ ਸਨ।

No comments:
Post a Comment