ਹੁਸ਼ਿਆਰਪੁਰ, 18 ਨਵੰਬਰ: ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਖੁਰਾਲਗੜ੍ਹ ਵਿਖੇ ਚਲ ਰਹੇ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਾਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ਧਾਰਮਿਕ ਸਥਾਨ ਨੂੰ ਵਿਸ਼ਵ ਪੱਧਰ ਤੇ ਲਿਆਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜੇਲ੍ਹਾਂ, ਸਭਿਆਚਾਰਕ ਮਾਮਲੇ, ਸੈਰ ਸਪਾਟਾ ਤੇ ਸਟੇਸ਼ਨਰੀ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਖੁਰਾਲਗੜ੍ਹ ਵਿਖੇ ਚਰਨ ਛੋਹ ਗੰਗਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਚੇਅਰਮੈਨ ਅਨੁਸੂਜਾਤੀ ਕਮਿਸ਼ਨ ਸ੍ਰੀ ਰਾਜੇਸ਼ ਬਾਘਾ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਗੁਰਲਾਲ ਸੈਲਾ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰ: ਠੰਡਲ ਨੇ ਚਰਨ ਛੋਹ ਗੰਗਾ ਦੀ ਸਮੁਚੀ ਪ੍ਰਬੰਧਕ ਕਮੇਟੀ ਅਤੇ ਸੰਤ ਸਤਵਿੰਦਰ ਸਿੰਘ ਹੀਰਾ ਨਾਲ ਖੁਰਾਲਗੜ੍ਹ ਦੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਮੀਟਿੰਗ ਕੀਤੀ ਅਤੇ ਗੁਰੂ ਘਰ ਵਿਖੇ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਧਾਰਮਿਕ ਅਸਥਾਨ ਤੇ ਜਲਦੀ ਹੀ ਇਤਿਹਾਸਕ ਯਾਦਗਾਰ ਉਸਾਰੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਤ ਹੀਰਾ ਦੀ ਯੋਗ ਅਗਵਾਈ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਚਰਨ ਛੋਹ ਗੰਗਾ ਅਤੇ ਖੁਰਾਲਗੜ੍ਹ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।
ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸ੍ਰੀ ਰਾਜੇਸ਼ ਬਾਘਾ ਨੇ ਪ੍ਰਬੰਧਕ ਕਮੇਟੀ ਵੱਲੋਂ ਬਿਨਾਂ ਦਹੇਜ ਦੇ ਕੀਤੇ ਜਾਂਦੇ ਵਿਆਹ ਕਾਰਜਾਂ ਅਤੇ ਅੱਖਾਂ ਦੇ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹੋ ਜਿਹੇ ਸੰਸਥਾ ਨੂੰ ਸਹਿਯੋਗ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਸਾਬਕਾ ਪ੍ਰਧਾਨ ਬਸਪਾ ਸ੍ਰੀ ਗੁਰਲਾਲ ਸੈਲਾ ਨੇ ਵੀ ਇਸ ਮੌਕੇ ਤੇ ਪ੍ਰਬੰਧਕੀ ਕਮੇਟੀ ਵੱਲੋਂ ਖੁਰਾਲਗੜ੍ਹ ਅਤੇ ਚਰਨ ਛੋਹ ਗੰਗਾ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਸੰਤ ਸਤਵਿੰਦਰ ਸਿੰਘ ਹੀਰਾ ਜੀ ਵੱਲੋਂ ਦਿਨ-ਰਾਤ ਕੰਮ ਕਰਕੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਉਨ੍ਹਾਂ ਦੀ ਸ਼ਲਾਘਾ ਕੀਤੀ।
ਸੰਤ ਜਗਵਿੰਦਰ ਦਾਸ ਲਾਂਬਾ, ਸੰਤ ਸੁਰਿੰਦਰ ਦਾਸ, ਸੰਤ ਰਾਮ ਲਾਲ ਵਿਰਦੀ, ਸੰਤ ਬਲਬੀਰ ਧਾਦਰਾ, ਸੰਤ ਜੋਗਿੰਦਰ ਪਾਲ ਜੋਰੀ, ਸੰਤ ਗਿਰਧਾਰੀ ਲਾਲ, ਸੰਤ ਜਗਦੀਸ਼ ਸੁਮਨ, ਸ੍ਰੀ ਮਦਨ ਲਾਲ ਰੰਧਾਵਾ, ਅਜੀਤ ਰਾਮ ਖਤਾਨ, ਨਾਜਰ ਰਾਮ ਮਾਨ, ਸਰੂਪ ਸਿੰਘ, ਸੰਤ ਕਰਮ ਚੰਦ, ਮਹਾਂਪੁਰਸ਼ ਅਤੇ ਹੋਰ ਪਤਵੰਤੇ ਇਸ ਮੌਕੇ ਤੇ ਹਾਜ਼ਰ ਸਨ।

No comments:
Post a Comment