-ਕੋਈ ਵੀ ਬੇਸਹਾਰਾ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ: ਖੰਨਾ
-ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਬੇਸਹਾਰਾ ਬੱਚਿਆਂ ਦੇ ਵਾਰਸਾਂ ਨਾਲ ਕੀਤੀਆਂ ਮੀਟਿੰਗਾਂਹੁਸ਼ਿਆਰਪੁਰ, 24 ਦਸੰਬਰ: ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਅੱਜ ਜਿਥੇ ਆਜ਼ਾਦੀ ਘੁਲਾਟੀਆਂ ਲਈ ਯਾਦਗਾਰ ਬਣਾਉਣ ਸਬੰਧੀ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ, ਉਥੇ ਬੇਸਹਾਰਾ ਬੱਚਿਆਂ ਅਤੇ ਉਨ੍ਹਾਂ ਦੇ ਵਾਰਸਾਂ ਤੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਜਵਾਹਰ ਲਾਲ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਵੀ ਹਾਜ਼ਰ ਸਨ। ਆਜ਼ਾਦੀ ਘੁਲਾਟੀਆਂ ਦੀ ਯਾਦਗਾਰ ਬਣਾਉਣ ਸਬੰਧੀ ਕੀਤੀ ਮੀਟਿੰਗ ਵਿੱਚ ਸ੍ਰੀ ਖੰਨਾ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਹਮੇਸ਼ਾਂ ਲਈ ਲੋਕਾਂ ਦੇ ਚਿੱਤ-ਚੇਤਿਆਂ ਵਿੱਚ ਰੱਖਣ ਲਈ ਯਾਦਗਾਰ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਅਤੇ ਦੇਸ਼ ਲਈ ਆਪਾ ਵਾਰਨ ਵਾਲੇ ਸੁਤੰਤਰਤਾ ਸੈਨਾਨੀਆਂ ਬਾਰੇ ਪਤਾ ਹੋਣਾ ਬਹੁਤ ਜ਼ਰੂਰੀ ਹੈ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਉਨ੍ਹਾਂ ਦੀਆਂ ਤਸਵੀਰਾਂ ਅਤੇ ਇਤਿਹਾਸ ਬਾਰੇ ਜਾਣੂ ਕਰਵਾਉਣ, ਤਾਂ ਜੋ ਇਨ੍ਹਾਂ ਨੂੰ ਯਾਦਗਾਰ ਵਿੱਚ ਸਥਾਪਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਤਾਮਰ ਪੱਤਰ, ਮੈਡਲ ਅਤੇ ਹੋਰ ਸਨਮਾਨ ਪੱਤਰ ਵੀ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ਬਣਾਉਣ ਤੋਂ ਬਾਅਦ ਆਜ਼ਾਦੀ ਘੁਲਾਟੀਆਂ ਦਾ ਜਨਮ ਦਿਨ ਅਤੇ ਸ਼ਹੀਦੀ ਦਿਨ ਸਾਂਝੇ ਤੌਰ 'ਤੇ ਇਥੇ ਹੀ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਲਈ ਖਰਚ ਐਮ.ਪੀ. ਲੈਂਡ ਵਿੱਚੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਯਾਦਗਾਰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰੀ ਖੰਨਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫੌਜੀ ਜਵਾਨਾਂ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ, ਜਿਸ ਲਈ ਉਨ੍ਹਾਂ ਵੱਲੋਂ ਕਰੀਬ 25 ਲੱਖ ਰੁਪਏ ਦਿੱਤੇ ਜਾ ਰਹੇ ਹਨ। ਇਸ ਮੌਕੇ ਆਜ਼ਾਦੀ ਘੁਲਾਟੀਏ ਸ੍ਰ: ਰਣਜੀਤ ਸਿੰਘ ਪਿੰਡ ਚੌਹਕਾ ਅਤੇ ਸ੍ਰ: ਪਿਆਰਾ ਸਿੰਘ ਗੜ੍ਹਦੀਵਾਲਾ ਤੋਂ ਇਲਾਵਾ ਭਾਰੀ ਗਿਣਤੀ 'ਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਹਾਜ਼ਰ ਸਨ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੋਂ ਯਾਦਗਾਰ ਬਣਾਉਣ ਲਈ ਸੁਝਾਅ ਵੀ ਲਏ ਅਤੇ ਪਰਿਵਾਰਾਂ ਨੇ ਸੁਝਾਅ ਦਿੰਦਿਆਂ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।
ਇਸ ਤੋਂ ਇਲਾਵਾ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਮਾਤਾ-ਪਿਤਾ ਵਿਹੂਣੇ ਬੇਸਹਾਰਾ ਬੱਚਿਆਂ ਅਤੇ ਉਨ੍ਹਾਂ ਦੇ ਵਾਰਸਾਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਬੇਸਹਾਰਾ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦਾ ਜੀਵਨ ਪੱਧਰ ਉਚਾ ਚੁਕਣ ਲਈ ਸਰਕਾਰ ਵੱਲੋਂ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਉਨ੍ਹਾਂ ਨੂੰ ਪੈਨਸ਼ਨ ਦੀ ਸਹੂਲਤ ਸਮੇਤ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਪੈਨਸ਼ਨ ਲਗਾਉਣ ਸਬੰਧੀ ਕਾਰਵਾਈ ਆਰੰਭੀ ਜਾਵੇ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਸਹਾਰਾ ਬੱਚਿਆਂ ਨੂੰ ਆਪਣੇ ਬੱਚਿਆਂ ਵਾਂਗ ਹੀ ਪੜ੍ਹਾਈ ਦੇ ਨਾਲ-ਨਾਲ ਪਿਆਰ ਤੇ ਸਤਿਕਾਰ ਦੇਣ। ਉਨ੍ਹਾਂ ਇਸ ਮੌਕੇ ਬੜੀ ਹੀ ਬਰੀਕੀ ਨਾਲ ਬੇਸਹਾਰਾ ਬੱਚਿਆਂ ਦੇ ਵਾਰਸਾਂ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਹ ਕਾਫ਼ੀ ਭਾਵੁਕ ਵੀ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਭਰੋਸਾ ਦੁਆਇਆ ਕਿ ਆਜ਼ਾਦੀ ਘੁਲਾਟੀਆਂ ਦੀ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਰਾਜ ਸਭਾ ਮੈਂਬਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲ ਕਦਮੀ ਸਦਕਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਜੋ ਮਾਣ ਸਤਿਕਾਰ ਮਿਲੇਗਾ, ਉਹ ਸਰਾਹਨਾਯੋਗ ਹੈ।
ਡਿਪਟੀ ਕਮਿਸ਼ਨਰ ਨੇ ਵਿਸ਼ਵਾਸ਼ ਦੁਆਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ 10 ਦਿਨਾਂ ਦੇ ਅੰਦਰ-ਅੰਦਰ ਬੇਸਹਾਰਾ ਬੱਚਿਆਂ ਨੂੰ ਪੈਨਸ਼ਨ ਲਗਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚੋਂ 103 ਬੇਸਹਾਰਾ ਬੱਚਿਆਂ ਦੀ ਪਹਿਚਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋੜਵੰਦ ਬੱਚਿਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦਾ ਪ੍ਰਸ਼ਾਸ਼ਨ ਵਲੋਂ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਨੰਦ ਸਾਗਰ ਸ਼ਰਮਾ, ਐਕਸੀਅਨ ਲੋਕ ਨਿਰਮਾਣ ਸ੍ਰੀ ਆਰ.ਐਸ. ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕੁਲਦੀਪ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ੍ਹਾ ਪ੍ਰਧਾਨ ਫਰੀਡਮ ਫਾਈਟਰ ਸੰਸਥਾ ਸ੍ਰੀ ਗੁਰਦੇਵ ਸਿੰਘ ਅਤੇ ਸ੍ਰੀ ਸੰਜੀਵ ਤਲਵਾੜ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।