ਹੁਸ਼ਿਆਰਪੁਰ, 1 ਜਨਵਰੀ:
- ਜਿਲ੍ਹੇ ਦੇ ਵਿਕਾਸ ਅਤੇ ਲੋਕ ਭਲਾਈ ਕਾਰਜਾਂ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਪਹਿਲ
Anandita Mittra IAS |
ਸ੍ਰੀਮਤੀ ਮਿਤਰਾ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ਤੇ ਪੁਲਿਸ ਦੀ ਗਾਰਦ ਵੱਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਸਵਾਗਤ ਕਰਨ ਵਾਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਅਟਾਰਨੀ ਐਡਮਨਿਸਟਰੇਸ਼ਨ ਜਗੀਰ ਸਿੰਘ, ਐਸ ਪੀ ਨਰੇਸ਼ ਡੋਗਰਾ ਅਤੇ ਹੋਰ ਉਚ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਨੰਦਿਤਾ ਮਿਤਰਾ ਨੇ ਆਹੁੱਦਾ ਸੰਭਾਲਣ ਉਪਰੰਤ ਨਵੇਂ ਸਾਲ 2015 ਦੀਆਂ ਜ਼ਿਲ੍ਹਾ ਵਾਸੀਆਂ ਨੂੰ ਸ਼ੁਭ-ਕਾਮਨਾਵਾਂ ਦਿੰਦਿਆਂ ਹੋਇਆ ਦੱਸਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਜ਼ਿਲ੍ਹਾ ਪੰਜਾਬ ਦਾ ਸਭ ਤੋਂ ਵੱਧ ਪੜਿਆ ਲਿਖਿਆ ਜ਼ਿਲ੍ਹਾ ਹੈ ਅਤੇ ਉਨ੍ਹਾਂ ਨੂੰ ਇਸ ਜ਼ਿਲ੍ਹੇ ਦੀ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ।
ਸ੍ਰੀਮਤੀ ਮਿਤਰਾ ਨੇ ਆਪਣੀਆਂ ਪਹਿਲਤਾਵਾਂ ਵਿੱਚ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ, ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪੂਰੀ ਸੰਜੀਦਗੀ ਨਾਲ ਜ਼ਿਲ੍ਹੇ ਵਿੱਚ ਲਾਗੂ ਕਰਾਉਣ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਸਰਵਪੱਖੀ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਤੌਰ ਤੇ ਲਿਆ ਜਾਵੇਗਾ। ਸਿੱਖਿਆ ਦੇ ਮਿਆਰ ਵਿੱਚ ਗੁਣਵੱਤਾ ਲਿਆਉਣ ਅਤੇ ਸਿਹਤ ਸੇਵਾਵਾਂ ਵਿੱਚ ਸੰਸਥਾਗਤ ਜਣੇਪਾ, ਜਨਨੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੰਢੀ ਇਲਾਕੇ ਦੇ ਪੱਛੜੇਪੰਨ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਨ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਸ੍ਰੀਮਤੀ ਆਨੰਦਿਤਾ ਮਿਤਰਾ ਨੇ ਜ਼ਿਲ੍ਹੇ ਦੇ ਪ੍ਰਮੁੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਕੰਮਾਂ, ਸਰਕਾਰ ਦੀਆਂ ਨੀਤੀਆਂ ਅਤੇ ਜ਼ਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
No comments:
Post a Comment