ਹੁਸ਼ਿਆਰਪੁਰ, 29 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਨਵ-ਜੰਮੇ ਬੱਚਿਆਂ ਨੂੰ ਸਿਹਤਯਾਬ ਰੱਖਣ ਲਈ ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ ਤਹਿਤ 0-1 ਸਾਲ ਦੀ ਉਮਰ ਦੇ ਲੜਕੇ ਅਤੇ 5 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਲਈ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਕੀਮ ਦਾ ਲਾਭ ਉਠਾਉਣ ਲਈ ਨਵ-ਜੰਮੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜਿਥੇ ਬੱਚਿਆਂ ਦਾ ਇਲਾਜ ਅਤੇ ਦਵਾਈਆਂ ਮੁਫ਼ਤ ਮੁਹੱਈਆ ਹੁੰਦੀਆਂ ਹਨ, ਉਸ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਲਈ ਬੱਚਿਆਂ ਨੂੰ ਹਸਪਤਾਲ ਲਿਜਾਉਣ ਲਈ ਮੁਫ਼ਤ ਟਰਾਂਸਪੋਰਟੇਸ਼ਨ ਮੁਹੱਈਆ ਕਰਵਾਈ ਜਾਵੇਗੀ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਸਿਹਤ ਪ੍ਰੋਗਰਾਮਾਂ ਅਤੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਤੇ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਿਆਂ ਨੂੰ ਹਸਪਤਾਲ ਲਿਜਾਉਣ ਲਈ ਮਾਪੇ 108 ਨੰਬਰ ਡਾਇਲ ਕਰਕੇ ਫਰੀ ਐਂਬੂਲੈਂਸ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਅਤੇ ਬੱਚਿਆਂ ਨੂੰ ਤੰਦਰੁਸਤ ਰੱਖਣ ਲਈ ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ ਇੱਕ ਲੋਕ ਪੱਖੀ ਸਕੀਮ ਹੈ ਜਿਸ ਦਾ ਵੱਧ ਤੋਂ ਵੱਧ ਮਾਪਿਆਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇਸ ਯੋਜਨਾ ਤਹਿਤ ਉਪਲਬੱਧ ਸੁਵਿਧਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਜਨੇਪੇ ਸਬੰਧੀ ਦਿੱਤੀਆਂ ਜਾ ਰਹੀਆਂ ਪੂਰੀਆਂ ਸਹੂਲਤਾਂ ਦੇ ਬਾਵਜੂਦ ਵਿੱਚ ਵੀ ਜ਼ਿਲ੍ਹੇ ਅੰਦਰ 6 ਪ੍ਰਤੀਸ਼ਤ ਜਣੇਪਾ ਅਜੇ ਵੀ ਘਰਾਂ ਵਿੱਚ ਹੋ ਰਿਹਾ ਹੈ। ਇਸ ਨੂੰ ਘਟਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਘਰਾਂ ਵਿੱਚ ਹੋਣ ਵਾਲੇ ਜਣੇਪਿਆਂ ਕਾਰਨ ਜੱਚਾ-ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਗਰਭਵਤੀ ਔਰਤਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਬੈਂਕ ਖਾਤੇ ਖੁਲਵਾਏ ਜਾਣ ਤਾਂ ਜੋ ਜਣੇਪੇ ਦੌਰਾਨ ਦਿੱਤੇ ਜਾਣ ਵਾਲੇ ਲਾਭ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਦਿੱਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਜਿਨ੍ਹਾਂ ਪਿੰਡਾਂ ਵਿੱਚ ਲੜਕੀਆਂ ਦੀ ਗਿਣਤੀ ਘੱਟ ਹੈ, ਉਨ੍ਹਾਂ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਪਿੰਡਾਂ ਵਿੱਚ ਮਾਦਾ-ਭਰੂਣ ਹੱਤਿਆ ਨੂੰ ਰੋਕਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਦੀ ਸਹਾਇਤਾਂ ਨਾਲ ਪਿੰਡਾਂ ਵਿੱਚ ਜਣੇਪਾ ਕਰਾਉਣ ਲਈ ਆਪਣੇ ਪੇਕੇ ਆਈਆਂ ਔਰਤਾਂ ਦਾ ਰਿਕਾਰਡ ਤਿਆਰ ਕਰਕੇ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ੇ ਦੀ ਰੋਕਥਾਮ ਲਈ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਦਾ ਸਰਵੇ ਕੀਤਾ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਕਿਸ ਉਮਰ ਦੇ ਲੋਕ ਅਤੇ ਕਿਸ ਤਰ੍ਹਾਂ ਦਾ ਨਸ਼ਾ ਕਰ ਰਹੇ ਹਨ ਤਾਂ ਜੋ ਨਸ਼ਾ ਰੋਕਣ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਮੁਹਿੰਮ ਚਲਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹਾ ਸਮੋਕ ਫਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੂੰ ਤੰਬਾਕੂ ਮੁਕਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਮਰੀਜ ਜੋ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਉਂਦੇ ਹਨ ਤਾਂ ਉਸ ਦੀ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆਂ ਵਰਗੀਆਂ ਬੀਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾਵੇ। ਉਨ੍ਹਾਂ ਨੇ ਰਾਸ਼ਟਰੀਆ ਬਾਲ ਸਵੱਛ ਪ੍ਰੋਗਰਾਮ ਤਹਿਤ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਸਮੇਂ-ਸਮੇਂ ਸਿਰ ਡਾਕਟਰੀ ਚੈਕਅਪ ਕਰਕੇ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਇਸ ਮੌਕੇ ਤੇ ਕੌਮੀ ਸਿਹਤ ਪ੍ਰੋਗਰਾਮ, ਸਿਹਤ ਸਕੀਮਾਂ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।
ਸਿਵਲ ਸਰਜਨ ਡਾ. ਸੁਰਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਜੇ ਬੱਗਾ, ਡਾ. ਗੁਨਦੀਪ ਕੌਰ, ਡਾ ਚੁੰਨੀ ਲਾਲ ਕਾਜ਼ਲ, ਡਰੱਗ ਇੰਸਪੈਕਟਰ ਪਰਮਿੰਦਰ ਸਿੰਘ, ਟੀ ਬੀ ਅਫ਼ਸਰ ਡਾ. ਜਤਿੰਦਰ ਕੁਮਾਰ, ਚਮੜੀ ਦੇ ਰੋਗਾ ਦੇ ਮਾਹਿਰ ਡਾ. ਸ਼ਾਮ ਸੁੰਦਰ ਸ਼ਰਮਾ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।
ਅਨੰਦਿਤਾ ਮਿਤਰਾ ਆਈ. ਏ. ਐੱਸ. |

No comments:
Post a Comment