* ਨੈਸ਼ਨਲ ਵੋਟਰ ਦਿਵਸ ਸਮਾਗਮ ਦੌਰਾਨ ਨਵੇਂ ਰਜਿਸਟਰਡ ਵੋਟਰਾਂ ਨੂੰ ਵੰਡੇ ਫੋਟੋ ਵੋਟਰ ਸ਼ਨਾਖਤੀ ਕਾਰਡ
ਹੁਸ਼ਿਆਰਪੁਰ, 25 ਜਨਵਰੀ:
ਕੌਮੀ ਵੋਟਰ ਦਿਵਸ ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਅੰਦਰ ਨੌਜਵਾਨ ਵਰਗ ਨੂੰ ਰਾਜਨੀਤਿਕ ਪ੍ਰਕ੍ਰਿਆ ਵਿੱਚ ਭਾਗ ਲੈਣ ਦੇ ਯੋਗ ਬਣਾਉਣ ਲਈ ਵੱਧ ਤੋਂ ਵੱਧ ਯੁਵਕਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ। । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਬੀਰ ਸਿੰਘ ਨੇ ਅੱਜ ਸਥਾਨਕ ਡੀ.ਏ.ਵੀ ਕਾਲਜ ਵਿਖ ਪੰਜਵੇਂ ਕੌਮੀ ਵੋਟਰ ਦਿਵਸ ਸਬੰਧੇ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹਰੇਕ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਦਿਵਸ ਦਾ ਮੁੱਖ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਵੋਟ ਦੇ ਰੋਲ ਸਬੰਧੀ ਜਾਗਰੂਕ ਕਰਨਾ ਹੈ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ 18 ਸਾਲ ਤੋਂ ਉਪਰ ਦੇ ਆਮ ਨਾਗਰਿਕ ਨੂੰ ਆਪਣੀ ਪਸੰਦ ਦੀ ਸਰਕਾਰ ਚੁਣਨ ਲਈ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਪਹਿਲੀ ਵਾਰ ਮਿਲ ਰਿਹਾ ਹੈ, ਉਨ੍ਹਾਂ ਲਈ ਵੋਟਰ ਦਿਵਸ ਦੀ ਮਹੱਤਤਾ ਇਸ ਲਈ ਵੀ ਵੱਧ ਜਾਂਦੀ ਹੈ ਕਿ ਉਹ ਦੁਨੀਆਂ ਦੇ ਸਭ ਤੋਂ ਵੱਡੇ ਤੇ ਮਜ਼ਬੂਤ ਲੋਕਤੰਤਰ ਦੇ ਪ੍ਰਤੀਭਾਗੀ ਬਣ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਵਿਧਾਨ ਸਭਾ ਹਲਕਿਆਂ ਦੀ ਕੁਲ ਆਬਾਦੀ 1626276 ਹੈ ਜਿਸ ਵਿੱਚੋਂ 11,86,452 ਵੋਟਰ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 606078 ਪੁਰਸ਼ ਵੋਟਰ ਅਤੇ 580374 ਮਹਿਲਾ ਵੋਟਰ ਹਨ। ਉਨ੍ਹਾਂ ਅੱਗੇ ਦਸਿਆ ਕਿ 18 ਤੋਂ 19 ਸਾਲ ਦੇ ਉਮਰ ਗਰੁੱਪ ਦੇ 23096 ਵੋਟਰ ਰਜਿਸਟਰਡ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 11171 ਪੁਰਸ਼ ਅਤੇ 11925 ਮਹਿਲਾ ਵੋਟਰ ਹਨ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਲਕੇ ਦੇ ਰਿਟਰਨਿੰਗ ਅਤੇ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਆਪਣੀਆਂ ਵੋਟਾਂ ਬਣਾਉਣ। ਉਨ੍ਹਾਂ ਨੇ ਕੌਮੀ ਵੋਟਰ ਦਿਵਸ ਮੌਕੇ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਬਾਰੇ ਸਹੁੰ ਚੁਕਾਈ ਅਤੇ ਵੋਟਰ ਸ਼ਨਾਖਤੀ ਕਾਰਡ ਵੰਡੇ। ਇਸ ਮੌਕੇ ਤੇ ਨਵੀਆਂ ਵੋਟਾਂ ਬਣਾਉਣ ਅਤੇ ਯੁਵਕਾਂ ਨੂੰ ਵੱਧ ਤੋਂ ਵੱਧ ਰਜਿਸਟਰਡ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਅਤੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਸਬੰਧੀ ਚੇਤਨਾ ਪੈਦਾ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਨੌਜਵਾਨਾਂ ਦੀਆਂ ਵੋਟਾਂ ਬਣਾਉਣ ਸਬੰਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਵੱਖ-ਵੱਖ ਮੁਕਾਬਲਿਆਂ, ਪੋਸਟਰ ਮੇਕਿੰਗ, ਲੇਖ ਮੁਕਾਬਲੇ, ਸਲੋਗਨ ਅਤੇ ਭਾਸ਼ਨ ਮੁਕਾਬਲਿਆਂ ਵਿੱਚ ਪਹਿਲੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਤੇ ਨਵੀਆਂ ਵੋਟਾਂ ਬਣਾਉਣ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਕੀਤਾ ਗਿਆ।
ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਐਚ.ਐਸ.ਬ੍ਰਹਮਾ ਦਾ ਸੰਦੇਸ਼ ਵੀ ਵੀਡੀਓ ਪ੍ਰੋਜੈਕਟ ਰਾਹੀਂ ਦਿਖਾਇਆ ਗਿਆ। ਇਸ ਮੌਕੇ ਸੈਨਿਕ ਵੋਕੇਸ਼ਨਲ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕਰਨ ਸਬੰਧੀ ਸਕਿੱਟ ਵੀ ਪੇਸ਼ ਕੀਤੀ ਗਈ। ਡੀ ਏ ਵੀ ਕਾਲਜ ਦੇ ਪ੍ਰਿੰਸੀਪਲ ਡਾ. ਵਰਸ਼ਾ ਮਹਿੰਦਰਾ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ੍ਰੀ ਡੀ.ਐੱਲ.ਆਨੰਦ ਨੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂੰ ਕਰਵਾਇਆ।
ਇਸ ਮੌਕੇ ਤੇ ਐਸ ਡੀ ਐਮ ਹੁਸ਼ਿਆਰਪੁਰ ਸ੍ਰੀ ਅਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਤਹਿਸੀਲਦਾਰ (ਚੋਣਾਂ) ਰਾਜ ਕੁਮਾਰ ਤਾਂਗੜੀ, ਤਹਿਸੀਲਦਾਰ ਬਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਚੋਣ ਕਾਨੂੰਗੋ ਸੁਖਦੇਵ ਸਿੰਘ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੋਟਰ ਹਾਜ਼ਰ ਸਨ।

No comments:
Post a Comment